Viral Video: ਦਿੱਲੀ ਤੋਂ ਸਿੱਖ ਕੌਮ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਆਈ ਸਾਹਮਣੇ
Viral Video: ਦਿੱਲੀ 'ਚ ਗੁਰਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਸ਼ਰੇਆਮ ਸ਼ਰਾਬ ਦੀਆਂ ਬੋਤਲਾਂ ਅਤੇ ਲੋਕ ਸਾਫ ਦਿਖਾਈ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਭਾਈ ਦਵਿੰਦਰ ਸਿੰਘ ਸੰਤ ਸਿਪਾਹੀ ਗਰੁੱਪ ਲੁਧਿਆਣਾ ਨੇ ਇਤਰਾਜ਼ ਜਤਾਇਆ ਹੈ।
ਲੁਧਿਆਣਾ ਨਿਊਜ਼: ਹੋਲੀ ਦੇ ਤਿਉਹਾਰ ਮੌਕੇ ਦਿੱਲੀ ‘ਚ ਗੁਰਦੁਆਰਾ ਸਾਹਿਬ ਦੇ ਗੇਟ ਦੇ ਬਾਹਰ ਸ਼ਰੇਆਮ ਸ਼ਰਾਬ ਦੀਆਂ ਬੋਤਲਾਂ ਅਤੇ ਲੋਕ ਸਾਫ ਦਿਖਾਈ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ (Viral) ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਭਾਈ ਦਵਿੰਦਰ ਸਿੰਘ ਸੰਤ ਸਿਪਾਹੀ ਗਰੁੱਪ ਲੁਧਿਆਣਾ ਨੇ ਇਤਰਾਜ਼ ਜਤਾਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦਿੱਲੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਉੱਚ ਅਧਿਆਕਾਰੀਆਂ ਨੂੰ ਵੀ ਫੋਨ ‘ਤੇ ਖਰੀਆਂ ਖਰੀਆਂ ਵੀ ਸੁਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਜਲਦ ਕਾਰਵਾਈ ਨਾ ਹੋਈ ਤਾਂ ਮੈਂ ਆਪ ਨਿਹੰਗ ਸਿੰਘ ਜਥੇਬੰਦੀਆਂ ਲੈ ਕੇ ਆਵਾਂਗਾ ਅਤੇ ਘੋੜਿਆਂ ਦੀਆਂ ਪੂਛਾਂ ਨਾਲ ਬੰਨ੍ਹ ਕੇ ਇਨ੍ਹਾਂ ਨੂੰ ਦਿੱਲੀ ਦੀਆਂ ਸੜਕਾਂ ‘ਤੇ ਘਸੀਟਾਗਾ।
ਅਜਿਹਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿੱਚ ਆਈ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ‘ਚ ਵੀਡੀਓ ਦੇ ਅਧਾਰ ਤੇ ਉੱਚ ਪੱਧਰੀ ਤੌਰ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦਿੱਲੀ ਕਮੇਟੀ ਨੇ ਵੀ ਭਰੋਸਾ ਜਤਾਇਆ ਹੈ ਕਿ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ ?
ਦਰਅਸਲ ਸੋਸ਼ਲ ਮੀਡੀਆ ‘ਤੇ ਇੱਕ ਵੀਡਿਓ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਸਰਦਾਰ ਲੋਕ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਜੈਕਾਰੇ ਲੱਗਾ ਰਹੇ ਹਨ। ਉਨ੍ਹਾਂ ਦੇ ਸਾਹਮਣੇ ਇੱਕ ਮੇਜ ਸਜਿਆ ਹੋਇਆ ਹੈ ਜਿਸ ਉਪਰ ਕਈ ਤਰ੍ਹਾਂ ਦੀ ਸ਼ਰਾਬ ਰੱਖੀ ਹੋਈ ਹੈ। ਇਹ ਵੀਡਿਓ ਹੋਲੀ ਵਾਲੇ ਦਿਨ ਦੀ ਦੱਸੀ ਜਾ ਰਹੀ ਹੈ। ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਸਿੱਖ ਕੌਮ ਦੇ ਲੋਕਾਂ ਵਿੱਚ ਨਿਰਾਸ਼ਾ ਵੇਖੀ ਜਾ ਰਹੀ ਹੈ। ਜਿਸ ਤੋਂ ਬਾਅਦ ਜਥੇਬੰਦੀਆਂ ਦੇ ਆਗੂਆਂ ਨੇ ਇਸ ਨੂੰ ਬੇਅਦਬੀ ਦੱਸਿਆ ਹੈ। ਇਹ ਵੀਡਿਓ ਦਿੱਲੀ ਸਥਿਤ ਮਾਲਵੀਆ ਨਗਰ ਦੀ ਦੱਸੀ ਜਾ ਰਹੀ ਹੈ। ਸੰਤ ਸਿਪਾਹੀ ਸੁਸਾਇਟੀ ਲੁਧਿਆਣਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਖਾਲਸਾ ਨੇ ਇਸ ਵੀਡੀਓ ‘ਤੇ ਇਤਰਾਜ਼ ਜਤਾਇਆ ਹੈ ਅਤੇ ਕਿਹਾ ਕਿ ਲੋਕ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੇ ਗੁਰਦਆਰਾ ਪ੍ਰਬੰਧਕ ਕਮਟੀ ਦੇ ਪ੍ਰਧਾਨ ਅਤੇ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਵੀਡਿਓ ‘ਤੇ ਫੋਰਨ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ