ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਦੇ ਦੋ ਸਾਥੀ ਅੰਮ੍ਰਿਤਸਰ ਤੋਂ ਗ੍ਰਿਫਤਾਰ

ਦਿੱਲੀ ਪੁਲਿਸ ਨੂੰ ਰਾਜਨ ਭੱਟੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਸ ਨੂੰ ਪੰਜਾਬ ਤੋਂ ਗ੍ਰਿਫਤਾਰ ਕਰ ਲਿਆ ਗਿਆ। ਭੱਟੀ ਨੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋ ਗੈਂਗਸਟਰ ਬਿਆਸ ਅਧੀਨ ਪੈਂਦੇ ਰਈਆ ਨੇੜੇ ਇੱਕ ਹੋਟਲ ਵਿੱਚ ਲੁਕੇ ਹੋਏ ਹਨ।

ਦਿੱਲੀ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਦੇ ਦੋ ਸਾਥੀ ਅੰਮ੍ਰਿਤਸਰ ਤੋਂ ਗ੍ਰਿਫਤਾਰ
ਦਿੱਲੀ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਦੇ ਦੋ ਸਾਥੀ ਅੰਮ੍ਰਿਤਸਰ ਤੋਂ ਗ੍ਰਿਫਤਾਰ
Follow Us
tv9-punjabi
| Updated On: 21 Jan 2023 19:24 PM

ਚੰਡੀਗੜ੍ਹ। ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ਚ ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਆਉਣ ਤੋਂ ਬਾਅਦ ਕੀਤੀ ਹੈ। ਪੰਜਾਬ ‘ਚ ਗੈਂਗਸਟਰਾਂ ਅਤੇ ਅੱਤਵਾਦੀਆਂ ‘ਤੇ ਦੂਜੇ ਸੂਬਿਆਂ ਦੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸਥਾਨਕ ਪੁਲਸ ਨੇ ਚੁੱਪ ਧਾਰੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਲੰਡਾ ਦੇ ਦੋ ਸਾਥੀਆਂ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਨਾਂ ਕਾਰਕੁਨਾਂ ਦੀ ਪਹਿਚਾਣ ਰਾਜਨ ਭੱਟੀ ਵਾਸੀ ਗੁਰਦਾਸਪੁਰ ਅਤੇ ਕੰਵਲਜੀਤ ਸਿੰਘ ਉਰਫ਼ ਚੀਨਾ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਦੋਂਕਿ ਛੀਨਾ ਦਾ ਇੱਕ ਸਾਥੀ ਪਰਮਿੰਦਰ ਸਿੰਘ ਪੱਪੂ ਵਾਸੀ ਸਠਿਆਲਾ ਬਿਆਸ ਦੇ ਪੱਤੀ ਮਸੂਰ ਦੀ ਵਾਸੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਸਪੈਸ਼ਲ ਸੈੱਲ ਦਿੱਲੀ ਪੁਲਿਸ ਦੇ ਡੀਸੀਪੀ ਮਨੀਸ਼ ਚੰਦਰਾ ਨੇ ਦੱਸਿਆ ਕਿ ਰਾਜਨ ਭੱਟੀ ਪੰਜਾਬ ਦੇ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ ਹੈ।

ਦਿੱਲੀ ਪੁਲਿਸ ਨਾਲ ਹੋਇਆ ਮੁਕਾਬਲਾ

ਦਿੱਲੀ ਪੁਲਿਸ ਨੂੰ ਰਾਜਨ ਭੱਟੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਸ ਨੂੰ ਪੰਜਾਬ ਤੋਂ ਗ੍ਰਿਫਤਾਰ ਕਰ ਲਿਆ ਗਿਆ। ਭੱਟੀ ਨੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਦੋ ਗੈਂਗਸਟਰ ਬਿਆਸ ਅਧੀਨ ਪੈਂਦੇ ਰਈਆ ਨੇੜੇ ਇੱਕ ਹੋਟਲ ਵਿੱਚ ਲੁਕੇ ਹੋਏ ਹਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ ਟੀਮ ਬਿਆਸ ਦੇ ਰਈਆ ਪਹੁੰਚੀ। ਮੁਲਜ਼ਮਾਂ ਨੂੰ ਦੀਦਾਰ ਢਾਬੇ ਨੇੜੇ ਘੇਰ ਲਿਆ ਗਿਆ। ਮੁਲਜ਼ਮਾਂ ਨੇ ਵੀ ਪੁਲੀਸ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਦਿੱਲੀ ਪੁਲਿਸ ਦਾ ਕਾਂਸਟੇਬਲ ਯੋਗੇਸ਼ ਜ਼ਖਮੀ ਹੋ ਗਿਆ।

ਪੰਜਾਬ ਪੁਲਿਸ ਵੱਲੋਂ ਬਿਆਸ ਥਾਣੇ ਵਿੱਚ ਕੇਸ ਦਰਜ

ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਾਅਦ ਚੀਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ, ਪਰ ਉਸਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਦਿੱਲੀ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਪੁਲਿਸ ਭਾਵੇਂ ਚੁੱਪ ਹੋਵੇ ਪਰ ਦਿੱਲੀ ਪੁਲੀਸ ਦੇ ਹੌਲਦਾਰ ਦੇ ਜ਼ਖ਼ਮੀ ਹੋਣ ਮਗਰੋਂ ਬਿਆਸ ਥਾਣੇ ਵਿੱਚ ਫੜੇ ਗਏ ਚੀਨਾ ਅਤੇ ਭਗੌੜੇ ਪੱਪੂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਗੈਂਗਸਟਰ ਖਿਲਾਫ ਹਨ 15 ਤੋਂ ਵੱਧ ਕੇਸ ਦਰਜ

ਗੈਂਗਸਟਰ ਭੱਟੀ ਖ਼ਿਲਾਫ਼ 15 ਤੋਂ ਵੱਧ ਕੇਸ ਦਰਜ ਹਨ। ਲਖਬੀਰ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰੇ ‘ਤੇ ਫੜੇ ਗਏ ਗੈਂਗਸਟਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਭੱਟੀ ਨੇ ਚਾਈਨਾ ਦੀ ਵਰਤੋਂ ਪੰਜਾਬ ਵਿੱਚ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਪ੍ਰਾਪਤ ਕਰਨ ਅਤੇ ਭੇਜਣ ਲਈ ਕੀਤੀ ਸੀ।

ਦੋ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ

ਡੀਸੀਪੀ ਚੰਦਰ ਨੇ ਜਾਣਕਾਰੀ ਦਿੱਤੀ ਹੈ ਕਿ ਲਖਬੀਰ ਨੇ ਭੱਟੀ ਅਤੇ ਚੀਨਾ ਨੂੰ ਪੰਜਾਬ ਵਿੱਚ ਦੋ ਟਾਰਗੇਟ ਕਿਲਿੰਗ ਦੀ ਜ਼ਿੰਮੇਵਾਰੀ ਸੌਂਪੀ ਸੀ। ਜਿਸ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਪਰਮਿੰਦਰ ਪੱਪੂ ਨੂੰ ਫੜਨ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...