AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਿੱਲੀ ਦੇ ਸਾਕੇਤ ‘ਚ ਅਚਾਨਕ ਡਿੱਗੀ 5 ਮੰਜ਼ਿਲਾ ਇਮਾਰਤ, ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ

ਦਿੱਲੀ ਦੇ ਸਾਕਤ ਇਲਾਕੇ ਤੋਂ ਇੱਕ ਬੇਹੱਦ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਸ ਭਿਆਨਕ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਾਰਤ ਦੇ ਮਲਬੇ ਹੇਠਾਂ ਅਜੇ ਵੀ ਕਈ ਲੋਕ ਦਬੇ ਹੋ ਸਕਦੇ ਹਨ।

ਦਿੱਲੀ ਦੇ ਸਾਕੇਤ 'ਚ ਅਚਾਨਕ ਡਿੱਗੀ 5 ਮੰਜ਼ਿਲਾ ਇਮਾਰਤ, ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ
tv9-punjabi
| Updated On: 30 May 2026 21:56 PM IST
Share

ਦਿੱਲੀ ਦੇ ਸਾਕਤ ਇਲਾਕੇ ਤੋਂ ਇੱਕ ਬੇਹੱਦ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਸ ਭਿਆਨਕ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਾਰਤ ਦੇ ਮਲਬੇ ਹੇਠਾਂ ਅਜੇ ਵੀ ਕਈ ਲੋਕ ਦਬੇ ਹੋ ਸਕਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਰੈਸਕਿਊ ਟੀਮ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜੁਟ ਗਈ ਹੈ।

ਹੁਣ ਤੱਕ ਮਲਬੇ ਵਿੱਚੋਂ ਚਾਰ ਤੋਂ ਪੰਜ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸਥਾਨਕ ਲੋਕਾਂ ਮੁਤਾਬਕ ਇਹ ਹਾਦਸਾ ਇੰਨੀ ਅਚਾਨਕ ਹੋਇਆ ਕਿ ਕਿਸੇ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ, ਜਿਸ ਕਾਰਨ ਕਈ ਲੋਕ ਮਲਬੇ ਦੀ ਲਪੇਟ ਵਿੱਚ ਆ ਗਏ। ਮੌਕੇ ‘ਤੇ ਪੁਲਿਸ ਦੇ ਕਈ ਉੱਚ ਅਧਿਕਾਰੀ ਮੌਜੂਦ ਹਨ।

ਜਾਣਕਾਰੀ ਅਨੁਸਾਰ, ਸਾਕਤ ਇਲਾਕੇ ਵਿੱਚ ਹੋਏ ਇਸ ਹਾਦਸੇ ਕਾਰਨ ਚਾਰੇ ਪਾਸੇ ਚੀਕ-ਚਿਹਾਰਾ ਮੱਚ ਗਿਆ। ਸੁਰੱਖਿਆ ਦੇ ਲਿਹਾਜ਼ ਨਾਲ ਆਮ ਲੋਕਾਂ ਨੂੰ ਹਾਦਸੇ ਵਾਲੀ ਥਾਂ ਤੋਂ ਦੂਰ ਹਟਾ ਦਿੱਤਾ ਗਿਆ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਮਲਬੇ ਦੇ ਹੇਠਾਂ ਅਜੇ ਵੀ ਕਈ ਜਿੰਦਗੀਆਂ ਫਸੀਆਂ ਹੋਈਆਂ ਹਨ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਤੱਕ ਜਿਨ੍ਹਾਂ ਪੰਜ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਸਥਾਨ ‘ਤੇ ਸਥਾਨਕ ਪੁਲਿਸ ਅਤੇ ਮੈਡੀਕਲ ਟੀਮਾਂ ਤਾਇਨਾਤ ਹਨ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਨੂੰ ਇਸ ਹਾਦਸੇ ਦੀ ਸੂਚਨਾ ਸ਼ਾਮ ਕਰੀਬ 7:45 ਵਜੇ ਮਿਲੀ ਸੀ, ਜਿਸ ਤੋਂ ਬਾਅਦ ਗੱਡੀਆਂ ਤੁਰੰਤ ਮੌਕੇ ‘ਤੇ ਰਵਾਨਾ ਕੀਤੀਆਂ ਗਈਆਂ।

ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ

ਇਸ ਵੱਡੇ ਰੈਸਕਿਊ ਆਪ੍ਰੇਸ਼ਨ ਵਿੱਚ ਸਥਾਨਕ ਪ੍ਰਸ਼ਾਸਨ, ਦਿੱਲੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਨਾਲ-ਨਾਲ ਐਮਰਜੈਂਸੀ ਮੈਡੀਕਲ ਟੀਮਾਂ ਵੀ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਬਚਾਅ ਕਰਮੀ ਮਲਬੇ ਦੇ ਹੇਠਾਂ ਫਸੇ ਲੋਕਾਂ ਦੀ ਭਾਲ ਲਈ ਆਧੁਨਿਕ ਉਪਕਰਨਾਂ ਦੀ ਮਦਦ ਲੈ ਰਹੇ ਹਨ। ਦੂਜੇ ਪਾਸੇ, ਸੁਰੱਖਿਆ ਨੂੰ ਮੁੱਖ ਰੱਖਦਿਆਂ ਆਲੇ-ਦੁਆਲੇ ਦੇ ਘਰਾਂ ਅਤੇ ਦੁਕਾਨਾਂ ਵਿੱਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਤੱਕ ਚਾਰ ਤੋਂ ਪੰਜ ਲੋਕਾਂ ਨੂੰ ਸਖ਼ਤ ਮੁਸ਼ੱਕਤ ਤੋਂ ਬਾਅਦ ਮਲਬੇ ਵਿੱਚੋਂ ਬਾਹਰ ਕੱਢਿਆ ਜਾ ਚੁੱਕਾ ਹੈ।

ਮੌਕੇ ‘ਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ

ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਮਲਬੇ ਹੇਠਾਂ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਅਤੇ ਜ਼ਖਮੀਆਂ ਨੂੰ ਜਲਦ ਤੋਂ ਜਲਦ ਹਸਪਤਾਲ ਪਹੁੰਚਾ ਕੇ ਇਲਾਜ ਮੁਹੱਈਆ ਕਰਵਾਉਣਾ ਹੈ। ਘਟਨਾ ਵਾਲੀ ਥਾਂ ‘ਤੇ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਖ਼ੁਦ ਮੌਜੂਦ ਹਨ ਅਤੇ ਹਾਲਾਤ ‘ਤੇ ਨਜ਼ਰ ਰੱਖ ਰਹੇ ਹਨ। ਪੁਲਿਸ ਵੱਲੋਂ ਦਿੱਤੀ ਗਈ ਮੁੱਢਲੀ ਜਾਣਕਾਰੀ ਮੁਤਾਬਕ, ਇੱਕ ਖੰਡਰ ਬਣ ਚੁੱਕੀ ਇਮਾਰਤ ਅਚਾਨਕ ਇੱਕ ਰਿਹਾਇਸ਼ੀ ਇਮਾਰਤ ਦੇ ਉੱਪਰ ਜਾ ਡਿੱਗੀ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਅਤੇ ਕਈ ਲੋਕਾਂ ਦੇ ਮਲਬੇ ਹੇਠਾਂ ਦਬੇ ਹੋਣ ਦੀ ਸ਼ੰਕਾ ਪੈਦਾ ਹੋ ਗਈ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...