AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸ

ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਤੇ ਪੰਜਾਬ ਦੀ ਜਵਾਨੀ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਠੋਸ, ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ।

ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸ
ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਵਿਸ਼ੇਸ਼ ਅਰਦਾਸ
lalit-sharma
| Updated On: 28 Oct 2026 12:02 PM IST
Share

ਪੰਜਾਬ ‘ਚ ਨਸ਼ਿਆਂ ਦੇ ਪ੍ਰਕੋਪ ਤੇ ਇਸ ਕਾਰਨ ਪੈਦਾ ਹੋ ਰਹੇ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ, ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦਿਆਂ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਚਰਨਾਂ ‘ਚ ਅਰਦਾਸ ਕਰਦਿਆਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਤੇ ਸੂਬੇ ‘ਚ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਲੋੜ

ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ ‘ਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਤੇ ਪੰਜਾਬ ਦੀ ਜਵਾਨੀ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਠੋਸ, ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ।

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।

ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ

ਇਸ ਵਿਸ਼ੇਸ਼ ਅਰਦਾਸ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਗਿਆ। ਬੁਲਾਰਿਆਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਤੇ ਸਮਾਜ ਦੀ ਭਲਾਈ ਲਈ ਕੁਰਬਾਨੀਆਂ ਦੇਣ ਵਾਲੇ ਲੋਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਕੀਤੀ ਅਰਦਾਸ

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਤੇ ਸਮੂਹ ਗੁਰਦੁਆਰਾ ਸਟਾਫ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਨਮੁੱਖ ਅਰਦਾਸ ਕੀਤੀ ਗਈ। ਅਰਦਾਸ ‘ਚ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਅੱਗੇ ਬੇਨਤੀ ਕੀਤੀ ਗਈ ਕਿ ਉਹ ਸਿੱਖ ਪੰਥ ਤੇ ਪੰਜਾਬ ਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। ਪੰਜਾਬ ਨੂੰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਤੋਂ ਮੁਕਤੀ ਮਿਲੇ ਅਤੇ ਸੂਬੇ ਵਿੱਚ ਮੁੜ ਭਾਈਚਾਰਾ, ਖ਼ੁਸ਼ਹਾਲੀ ਤੇ ਅਮਨ-ਚੈਨ ਕਾਇਮ ਹੋਵੇ।

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ

ਅਰਦਾਸ ਉਪਰੰਤ ਸਿੱਖ ਸੰਗਤ ਤੇ ਪ੍ਰਬੰਧਕਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੇ ਅੰਤ ‘ਚ ਸੰਗਤ ਵੱਲੋਂ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ਦੇ ਜੈਕਾਰਿਆਂ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...