G 20 Summit: ਪੰਜਾਬ ਦੇ ਕਈ ਜਿਲ੍ਹਿਆਂ ‘ਚ ਅਰਧ ਸੈਨਿਕ ਬਲ ਦੀਆਂ ਟੁਕੜਿਆਂ ਤੈਨਾਤ

Published: 

13 Mar 2023 01:14 AM

G 20 Summit: ਅੰਮ੍ਰਿਤਸਰ ਵਿੱਚ ਜੀ 20 ਸੰਮੇਲਨ ਨੂੰ ਲੈ ਕੇ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਅਰਧ ਸੈਨਿਕ ਬਲ ਦੀਆਂ ਟੁਕੜਿਆਂ ਭੇਜ ਦਿੱਤੀਆਂ ਗਈਆਂ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਦੇਰ ਸ਼ਾਮ ਅਰਧ ਸੈਨਿਕ ਬਲ ਦੀ ਟੁਕੜੀ ਜਲੰਧਰ ਪਹੁੰਚੀ 'ਤੇ ਪੁਲਿਸ ਵਾਲਿਆਂ ਨਾਲ ਮਿਲ ਕੇ ਉਨ੍ਹਾਂ ਨੇ ਹਾਈ-ਟੈਕ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ।

G 20 Summit: ਪੰਜਾਬ ਦੇ ਕਈ ਜਿਲ੍ਹਿਆਂ ਚ ਅਰਧ ਸੈਨਿਕ ਬਲ ਦੀਆਂ ਟੁਕੜਿਆਂ ਤੈਨਾਤ

ਪੰਜਾਬ ਦੇ ਕਈ ਜਿਲ੍ਹਿਆਂ 'ਚ ਅਰਧ ਸੈਨਿਕ ਬਲ ਦੀਆਂ ਟੁਕੜਿਆਂ ਤੈਨਾਤ।

Follow Us On

ਜਲੰਧਰ ਨਿਊਜ਼: ਅੰਮ੍ਰਿਤਸਰ ਵਿੱਚ ਜੀ 20 ਸੰਮੇਲਨ (G 20 Summit) ਨੂੰ ਲੈ ਕੇ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਅਰਧ ਸੈਨਿਕ ਬਲ ਦੀਆਂ ਟੁਕੜਿਆਂ ਭੇਜ ਦਿੱਤੀਆਂ ਗਈਆਂ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਦੇਰ ਸ਼ਾਮ ਅਰਧ ਸੈਨਿਕ ਬਲ ਦੀ ਟੁਕੜੀ ਜਲੰਧਰ ਪਹੁੰਚੀ ‘ਤੇ ਪੁਲਿਸ ਵਾਲਿਆਂ ਨਾਲ ਮਿਲ ਕੇ ਉਨ੍ਹਾਂ ਨੇ ਹਾਈ-ਟੈਕ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ। ਦੱਸ ਦਈਏ ਕਿ ਪੰਜਾਬ ਵਿੱਚ ਮਾਹੌਲ ਖਰਾਬ ਹੋਣ ਦੇ ਚੱਲਦੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਅਰਜ਼ੀ ‘ਤੇ ਅਰਧ ਸੈਨਿਕ ਬਲ ਦੀ ਫੋਰਸ ਪੰਜਾਬ ਭੇਜੀ ਹੈ ।

ਅਰਧ ਸੈਨਿਕ ਬਲਾਂ ਦੀ ਤੈਨਾਤੀ ਲਈ ਕੇਂਦਰ ਨੂੰ ਪੰਜਾਬ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ਉਨ੍ਹਾਂ ਨੇ ਪੰਜਾਬ ਵਿੱਚ ਮਾਹੌਲ ਖ਼ਰਾਬ ਹੋਣ ਨੂੰ ਲੈ ਕੇ ਚਰਚਾ ਕੀਤੀ ਸੀ ਅਤੇ ਅਰਧ ਸੈਨਿਕ ਬਲ ਨੂੰ ਪੰਜਾਬ ਵਿੱਚ ਤੈਨਾਤ ਕਰਨ ਬਾਰੇ ਗੱਲਬਾਤ ਵੀ ਕੀਤੀ ਸੀ। ਹਾਲਾਂਕਿ ਅਰਧ ਸੈਨਿਕ ਬਲਾਂ ਦੀ ਟੁਕੜਿਆਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਹੋਲਾ ਮੌਹਲਾ ‘ਤੇ ਭੇਜੀਆਂ ਗਈਆਂ ਸਨ। ਪਰ ਜਿਸ ਤਰ੍ਹਾਂ ਪੰਜਾਬ ਵਿੱਚ ਮਾਹੌਲ ਖਰਾਬ ਹੋਣ ਦਾ ਖਦਸ਼ਾ ਪੰਜਾਬ ਸਰਕਾਰ ਨੂੰ ਨਜ਼ਰ ਆਇਆ ਹੈ। ਉਸ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਿਹਾ ਕਿ ਅਰਧ ਸੈਨਿਕ ਬਲ ਦੀਆਂ ਕੰਪਨੀਆਂ ਪੰਜਾਬ ਦੇ ਜਿਲ੍ਹਿਆਂ ਵਿੱਚ ਤੈਨਾਤ ਕਰ ਦਿੱਤੀਆਂ ਜਾਣ।

SSB ਪੁਲਿਸ ਦੀਆਂ 4 ਕੰਪਨੀਆਂ ਤਾਇਨਾਤ

ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਅਤੇ ਬਰਕਰਾਰ ਰੱਖਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ SSB ਪੁਲਿਸ ਦੀਆਂ 4 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਡੀਸੀਪੀ ਲਾਅ ਐਂਡ ਆਰਡਰ ਅੰਕੁਰ ਗੁਪਤਾ ਵੱਲੋਂ ਤਾਇਨਾਤ ਐਸਐਸਬੀ ਕੰਪਨੀ ਕਮਾਂਡਰ ਸਹਿਬਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਕਮਿਸ਼ਨਰ ਸਾਹਿਬ ਵੱਲੋਂ ਦਿੱਤੀ ਗਈ ਯੋਜਨਾ ਅਨੁਸਾਰ ਕਮਿਸ਼ਨਰੇਟ ਪੁਲਿਸ ਅਤੇ ਐਸ.ਐਸ.ਬੀ ਵੱਲੋਂ ਸਾਂਝੇ ਤੌਰ ‘ਤੇ ਨਾਕਾਬੰਦੀ ਕੀਤੀ। ਮੀਟਿੰਗ ਤੋਂ ਬਾਅਦ ਕੀ ਕੰਪਨੀਆਂ ਵੱਲੋਂ ਪੁਲਿਸ ਨਾਲ ਮਿਲ ਕੇ ਸ਼ਹਿਰ ਵਿਚ ਹਾਈਟੈੱਕ ਨਾਕੇ ਲਗਾ ਕੇ ਲੋਕਾਂ ਦੀ ਗੱਡੀਆਂ ਦੀ ਚੈਕਿੰਗ ਕੀਤੀ ਗਈ ਤੇ ਸ਼ੱਕੀ ਲੋਕਾਂ ਨੂੰ ਨਾਕੇ ‘ਤੇ ਰੋਕ ਕੇ ਪੁੱਛਗਿੱਛ ਕੀਤੀ ਗਈ।

ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕੀਤਾ ਜਾਵੇ

ਸੰਵੇਦਨਸ਼ੀਲ ਥਾਵਾਂ ‘ਤੇ ਸਮੇਂ-ਸਮੇਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ। ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਜਾਂ ਅਪਰਾਧੀ ਵਿਅਕਤੀ ਬਾਰੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ ਲਈ ਕਿਹਾ ਹੈ । ਅਧਿਕਾਰੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਜੇ ਕੋਈ ਸੱਕੀ ਵਿਅਕਤੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤੇ ਉਸ ਦੀ ਇਤਲਾਹ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਜਾਵੇ ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ