AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Baisakhi Mela 2023: ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀਆਂ ਤਿਆਰੀ ਸਬੰਧੀ ਕੀਤੀ ਰੀਵਿਊ ਬੈਠਕ

Baisakhi Mela Preprations: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਮੇਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਵਿਖੇ ਰੀਵਿਊ ਬੈਠਕ ਕੀਤੀ।

gobind-saini-bathinda
| Published: 07 Apr 2023 22:05 PM IST
Share
ਬਠਿੰਡਾ ਨਿਊਜ਼: ਜਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹਰ ਸਾਲ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਵਿਖੇ ਰੀਵਿਊ ਬੈਠਕ (Review Meeting) ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇੱਕ ਟੀਮ ਵਰਕ ਦੀ ਤਰ੍ਹਾਂ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਦੇ ਲੋੜੀਂਦੇ ਆਦੇਸ਼ ਦਿੱਤੇ।

SDM ਤਲਵੰਡੀ ਸਾਬੋ ਮੇਲਾ ਅਫ਼ਸਰ ਨਿਯੁਕਤ

ਡਿਪਟੀ ਕਮਿਸ਼ਨਰ (Deputy Commissioner) ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਅਪ੍ਰੈਲ ਨੂੰ ਪੂਰੀ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਐਸ.ਡੀ.ਐਮ. ਤਲਵੰਡੀ ਸਾਬੋ ਨੂੰ ਮੇਲਾ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ NDRF ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਡੀਐਸਪੀ ਤਲਵੰਡੀ ਸਾਬੋ ਨੂੰ ਕਿਹਾ ਕਿ ਉਹ ਪੁੱਛ-ਗਿੱਛ ਕੇਂਦਰਾਂ ਅਤੇ ਕੰਟਰੋਲ ਰੂਮਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਪੈਟਰੋਲਿੰਗ ਟੀਮਾਂ ਦਾ ਪ੍ਰਬੰਧ ਕਰਨਗੇ।

ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੌਂਪੀ ਜ਼ਿੰਮੇਦਾਰੀ

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ ਦਾ ਪ੍ਰਬੰਧ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਐਮਓ ਬਠਿੰਡਾ ਮੈਡੀਕਲ ਫਸਟ ਏਡ ਪੋਸਟਾਂ ਦੇ ਕੰਮ ਲਈ ਓਵਰਆਲ ਇੰਚਾਰਜ ਹੋਣਗੇ। ਮੇਲੇ ਦੌਰਾਨ ਸਹਾਇਤਾ ਕੇਂਦਰ ਅਤੇ ਫਸਟ ਏਡ ਪੋਸਟਾਂ ਮੇਲਾ ਅਫ਼ਸਰ, ਤਵਲੰਡੀ ਸਾਬੋ ਨਾਲ ਤਾਲਮੇਲ ਕਰਕੇ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਦੋ ਫਸਟ ਏਡ ਪੋਸਟਾਂ ਸਰੋਵਰ ਤੇ ਵੀ ਲਗਾਈਆਂ ਜਾਣ।

ਇਨ੍ਹਾਂ ਅਧਿਕਾਰੀਆਂ ਨੂੰ ਵੀ ਸੌਂਪੀ ਜ਼ਿੰਮੇਵਾਰੀ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮੇਲੇ ਦੌਰਾਨ ਸੈਨੀਟੇਸ਼ਨ ਦੇ ਓਵਰਆਲ ਇੰਚਾਰਜ ਹੋਣਗੇ। ਮੇਲੇ ਤੋਂ ਪਹਿਲਾਂ-ਪਹਿਲਾਂ ਤਲਵੰਡੀ ਸਾਬੋ ਸ਼ਹਿਰ ਦੀ ਸਟਰੀਟ ਲਾਇਟ ਦੀ ਰਿਪੇਅਰ, ਸ਼ਹਿਰ ਅੰਦਰਲੀਆਂ ਸੜਕਾਂ ਦੇ ਡਿਵਾਈਡਰਾਂ ਦੀ ਰਿਪੇਅਰ ਅਤੇ ਰੰਗ ਰੋਗਨ, ਸੜਕਾਂ ਤੋਂ ਮਲਬਾ ਚੁਕਾਉਣਾ ਤੇ ਸ਼ਹਿਰ ਅੰਦਰਲੀਆਂ ਸੜਕਾਂ ਦੀ ਰਿਪੇਅਰ ਕਰਵਾਉਣਾ ਯਕੀਨੀ ਬਣਾਉਗੇ। ਸ਼ੌਕਤ ਅਹਿਮਦ ਪਰੇ ਨੇ ਕਾਰਜਕਾਰੀ ਇੰਜਨੀਅਰ ਜਨ ਸਿਹਤ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਤੇ ਆਰਜੀ ਪਖ਼ਾਨੇ ਬਣਵਾਉਣਗੇ। ਇਸ ਤੋਂ ਇਲਾਵਾ ਆਰਜੀ ਬੱਸ ਅੱਡਿਆਂ, ਸਕਿਉਰਟੀ ਫੋਰਸਾਂ (Security Forces) ਵਾਲੇ ਕੈਂਪਾਂ ‘ਤੇ ਵੀ ਇਹ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਵਣ ਮੰਡਲ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਤਲਵੰਡੀ ਸਾਬੋ ਨੂੰ ਜਾਣ ਵਾਲੀਆਂ ਸੜਕਾਂ ਦੇ ਕਿਨਾਰੇ ਟਰੈਫ਼ਿਕ ਵਿੱਚ ਵਿਘਨ ਪਾਉਣ ਵਾਲੇ ਦਰੱਖ਼ਤਾ ਦੀ ਕਾਂਟ-ਛਾਂਟ ਕਰਵਾਉਣਗੇ। ਉਨ੍ਹਾਂ ਜਨਰਲ ਮੈਨੇਜ਼ਰ ਬੀਐਸਐਨਐਲ ਨੂੰ ਕਿਹਾ ਕਿ ਉਹ ਟੈਲੀਫੋਨ ਖੰਭਿਆਂ ਅਤੇ ਤਾਰਾ ਦੀ ਚੈਕਿੰਗ ਕਰਕੇ ਇਨ੍ਹਾਂ ਦੇ ਠੀਕ ਹੋਣ ਸਬੰਧੀ ਸਰਟੀਫਿਕੇਟ ਮੇਲਾ ਅਫ਼ਸਰ ਨੂੰ ਦੇਣਗੇ। ਜਨਰਲ ਮੈਨੇਜ਼ਰ ਪੀਆਰਟੀਸੀ ਰਿਕਵਰੀ ਵੈਨਾਂ, ਵਾਧੂ ਬੱਸਾਂ ਦਾ ਪ੍ਰਬੰਧ ਕਰਨਗੇ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਦੀ ਬਨਣ ਵਾਲੀ ਨਵੀਂ ਇਮਾਰਤ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸਡੀਐਮ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ, ਕਾਰਜਕਾਰੀ ਇੰਜੀਨੀਅਰ ਬੀਐਂਡਆਰ ਇਯੂਸ਼ ਤੋਂ ਇਲਾਵਾ ਐਨਡੀਆਰਐਫ਼, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...