Action on Jail Gangwar: ਡਿਪਟੀ ਸੁਪਰਡੈਂਟ ਮੁਅੱਤਲ, ਸੁਪਰਡੈਂਟ ਖਿਲਾਫ ਜਾਂਚ ਸ਼ੁਰੂ
Amritsar Jail Update: ਬੀਤੇ ਐਤਵਾਰ ਨੂੰ ਗੋਇੰਦਵਾਲ ਜੇਲ੍ਹ ਅੰਦਰ ਹੋਈ ਖੂਨੀ ਝੜਪ ਵਿੱਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਅਤੇ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ ਸੀ। ਸੂਬਾ ਸਰਕਾਰ ਵੱਲੋਂ ਇਸੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ।
ਸੰਕੇਤਕ ਤਸਵੀਰ
ਅਮ੍ਰਿਤਸਰ ਨਿਊਜ: ਗੋਇੰਦਵਾਲ ਕੇਂਦਰੀ ਜੇਲ੍ਹ (Goindwal Central Jail) ਵਿੱਚ ਦੋ ਗੈਂਗਸਟਰਾਂ ਵਿਚਾਲੇ ਹੋਈ ਖੂਨੀ ਝੜਪ ਦੇ ਮਾਮਲੇ ਵਿੱਚ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ਵਿੱਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ, ਜਦਕਿ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


