ਸੰਕੇਤਕ ਤਸਵੀਰ
ਅਮ੍ਰਿਤਸਰ ਨਿਊਜ: ਗੋਇੰਦਵਾਲ ਕੇਂਦਰੀ ਜੇਲ੍ਹ (Goindwal Central Jail) ਵਿੱਚ ਦੋ
ਗੈਂਗਸਟਰਾਂ ਵਿਚਾਲੇ ਹੋਈ ਖੂਨੀ ਝੜਪ ਦੇ ਮਾਮਲੇ ਵਿੱਚ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ਵਿੱਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ, ਜਦਕਿ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਖੂਨੀ ਝੜਪ ਹੋਈ ਸੀ ਦੋ ਗੈਂਗਸਟਰਾਂ ਦੀ ਮੌਤ
ਗੋਇੰਦਵਾਲ ਜੇਲ੍ਹ ਅੰਦਰ ਐਤਵਾਰ ਨੂੰ ਹੋਈ ਖੂਨੀ ਝੜਪ ਜਿਸ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਅਤੇ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ ਸੀ, ਵਿਚ ਸੱਤ ਗੈਂਗਸਟਰਾਂ ਨੂੰ ਨਾਮਜਦ ਕੀਤਾ ਹੈ। ਇਨ੍ਹਾਂ ਵਿਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼, ਅਰਸ਼ਦ ਖਾਨ, ਅੰਕਿਤ ਲਾਟੀ, ਰਜਿੰਦਰ ਜੋਕਰ ਅਤੇ ਮਲਕੀਤ ਸਿੰਘ ਕੀਤਾ ਦੇ ਨਾਮ ਸ਼ਾਮਲ ਹਨ। ਦੱਸਣਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਇਹ ਗੋਇੰਦਵਾਲ ਜੇਲ੍ਹ ਵਿਚ ਬੰਦ ਸਨ। ਇਸ ਝੜਪ ਵਿੱਚ ਗੈਂਗਸਟਰ ਮਨਦੀਪ ਤੂਫਾਨ ਅਤੇ ਗੈਂਗਸਟਰ ਮਨਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਤਿੰਨੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਹਨ।
ਇਹ ਵੀ ਪੜ੍ਹੋ –
ਬਠਿੰਡਾ ਜੇਲ੍ਹ ਚ ਗੈਂਗਸਟਰ ਰਾਜਵੀਰ ਤੇ ਹਮਲਾ, ਜ਼ਖਮੀ ਹਾਲਤ ਚ ਹਸਪਤਾਲ ਵਿਚ ਕੀਤਾ ਸ਼ਿਫਟ
ਮਾਰੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ
ਦੱਸ ਦੇਈਏ ਕਿ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੀਤੇ ਦਿਨ ਵਾਪਰੀ ਗੈਂਗਵਾਰ ਦੀ ਘਟਨਾ ਨੂੰ
ਲਾਰੈਂਸ ਬਿਸ਼ਨੋਈ ਗੈਂਗ ਨੇ ਅੰਜਾਮ ਦਿੱਤਾ ਹੈ। ਗੋਲਡੀ ਬਰਾੜ ਦੇ ਕਹਿਣ ਤੇ ਗੈਂਗਸਟਰਾਂ ਨੇ ਮਨਦੀਪ ਤੂਫਾਨ ਅਤੇ ਮਨਮੋਹਨ ਸਿੰਘ ਦਾ ਕਤਲ ਕੀਤਾ ਗਿਆ ਸੀ। ਜਾਨ ਗਵਾਉਣ ਵਾਲੇ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਸਨ। ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ 302, 307 ਸਮੇਤ ਹੋਰ ਅਸਲਾ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ