AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਇਲਜ਼ਾਮ

ਵਾਇਰਲ ਵੀਡੀਓ ਤੋਂ ਬਾਅਦ, ਪੁਲਿਸ ਚੁੱਪ-ਚਾਪ ਮਾਮਲੇ ਦੀ ਜਾਂਚ ਕਰ ਰਹੀ ਸੀ ਤੇ ਕੈਦੀ ਵੱਲੋਂ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਖ਼ਿਲਾਫ਼ ਲਗਾਏ ਗਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ। ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਡਿਪਟੀ ਸੁਪਰਡੈਂਟ ਹਰਭਜਨ ਖ਼ਿਲਾਫ਼ ਹੁਸ਼ਿਆਰਪੁਰ ਸਿਟੀ ਪੁਲਿਸ ਸਟੇਸ਼ਨ 'ਚ ਕੇਸ ਦਰਜ ਕੀਤਾ ਗਿਆ ਸੀ।

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਇਲਜ਼ਾਮ
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ
sukhvinder-singh
| Updated On: 05 Jul 2026 12:39 PM IST
Share

ਹੁਸ਼ਿਆਰਪੁਰ ਸਥਿਤ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਪੁਲਿਸ ਨੇ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਮਦਦ ਕਰਨ ਦੇ ਇਲਜ਼ਾਮਾਂ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਸਿਟੀ ਪੁਲਿਸ ਸਟੇਸ਼ਨ’ਚ ਐਫਆਈਆਰ (ਨੰਬਰ 151) ਦਰਜ ਕੀਤੀ ਗਈ ਹੈ। ਇਹ ਗ੍ਰਿਫ਼ਤਾਰੀ ਮਨਪ੍ਰੀਤ ਸਿੰਘ ਮੰਨਾ ਨਾਮਕ ਕੈਦੀ ਵੱਲੋਂ ਹਾਲ ਹੀ ‘ਚ ਜਾਰੀ ਕੀਤੀ ਗਈ ਇੱਕ ਵੀਡੀਓ ਤੋਂ ਬਾਅਦ ਹੋਈ ਹੈ।

ਵਾਇਰਲ ਵੀਡੀਓ ਤੋਂ ਬਾਅਦ, ਪੁਲਿਸ ਚੁੱਪ-ਚਾਪ ਮਾਮਲੇ ਦੀ ਜਾਂਚ ਕਰ ਰਹੀ ਸੀ ਤੇ ਕੈਦੀ ਵੱਲੋਂ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਖ਼ਿਲਾਫ਼ ਲਗਾਏ ਗਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ। ਇਨ੍ਹਾਂ ਦੋਸ਼ਾਂ ਦੇ ਆਧਾਰ ‘ਤੇ ਡਿਪਟੀ ਸੁਪਰਡੈਂਟ ਹਰਭਜਨ ਖ਼ਿਲਾਫ਼ ਹੁਸ਼ਿਆਰਪੁਰ ਸਿਟੀ ਪੁਲਿਸ ਸਟੇਸ਼ਨ ‘ਚ ਕੇਸ ਦਰਜ ਕੀਤਾ ਗਿਆ ਸੀ।

ਪੁਲਿਸ ਇਸ ਮਾਮਲੇ ਦੇ ਸਬੰਧ ‘ਚ ਹੋਰ ਗ੍ਰਿਫ਼ਤਾਰੀਆਂ ਕਰ ਸਕਦੀ ਹੈ, ਪੁਲਿਸ ਇਸ ਵੇਲੇ ਜੇਲ੍ਹ ਦੇ ਅੰਦਰ ਹੋਰ ਹੇਠਲੇ ਪੱਧਰ ਦੇ ਅਧਿਕਾਰੀਆਂ ਜਾਂ ਸਟਾਫ ਮੈਂਬਰਾਂ ਦੀ ਪਛਾਣ ਕਰ ਰਹੀ ਹੈ, ਜੋ ਇਸ ‘ਚ ਸ਼ਾਮਲ ਹੋ ਸਕਦੇ ਹਨ। ਹਰਭਜਨ ਸਿੰਘ ਨੂੰ ਇਸ ਸਮੇਂ ਹੁਸ਼ਿਆਰਪੁਰ ਸੀਆਈਏ (ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ) ਯੂਨਿਟ ‘ਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਬਾਰੇ ਹੋਰ ਵੇਰਵਿਆਂ ਦਾ ਖੁਲਾਸਾ ਕਰਨ ਤੇ ਰੈਕੇਟ ‘ਚ ਸ਼ਾਮਲ ਹੋਰ ਵਿਅਕਤੀਆਂ, ਦੀ ਪਛਾਣ ਕਰਨ ਲਈ ਅਦਾਲਤ ਤੋਂ ਉਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...