AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਡੇਰਾ ਬਾਬਾ ਨਾਨਕ ਪੁਲਿਸ ਨੂੰ ਵੱਡੀ ਸਫਲਤਾ, ਨੌਜਵਾਨ ਤੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਬਰਾਮਦ

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਤੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਨੌਜਵਾਨ ਤੋਂ 10 ਗ੍ਰਾਮ ਹੈਰੋਇਨ ਅਤੇ ਇੱਕ ਗੌਲਕ ਪਿਸਤੌਲ ਸਣੇ 5 ਜਿੰਦਾ ਕਾਰਤੂਸ, ਇੱਕ ਮੈਗਜ਼ੀਨ ਅਤੇ ਬਿਨਾਂ ਨੰਬਰ ਵਾਲਾ ਮੋਟਰ ਸਾਈਕਲ ਬਰਾਮਦ ਕੀਤਾ ਹੈ।

ਡੇਰਾ ਬਾਬਾ ਨਾਨਕ ਪੁਲਿਸ ਨੂੰ ਵੱਡੀ ਸਫਲਤਾ, ਨੌਜਵਾਨ ਤੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਬਰਾਮਦ
avtar-singh
| Updated On: 29 Jun 2026 23:36 PM IST
Share

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਵਾਰ ਅਗੇਂਸਟ ਗੈਂਗਸਟਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਬਿੱਲੀ ਪੁੱਤਰ ਗੁਰਦੀਪ ਸਿੰਘ ਵਾਸੀ ਕਾਹਲਾਂਵਾਲੀ ਡੇਰਾ ਬਾਬਾ ਨਾਨਕ ਵਜੋ ਹੋਈ ਹੈ।

ਪੰਜਾਬ ਪੁਲਿਸ ਨੇ ਸਾਂਝੀ ਕੀਤੀ ਜਾਣਕਾਰੀ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਭ ਇੰਸਪੈਕਟਰ ਕਲਾਸ ਚੰਦਰ ਪੁਲਿਸ ਪਾਰਟੀ ਸਮੇਤ ਪਿੰਡ ਵੈਰੋਕੇ ਨੂੰ ਗਸਤ ਦੇ ਸੰਬੰਧ ਵਿੱਚ ਜਾ ਰਹੇ ਸਨ ਤਾਂ ਇੱਕ ਬਿਨਾਂ ਨੰਬਰ ਹੀ ਮੋਟਰਸਾਈਕਲ ਤੇ ਸਵਾਰ ਨੌਜਵਾਨ ਦੀ ਤਲਾਸੀ ਲਈ ਗਈ ਤਾਂ ਉਸ ਕੋਲੋਂ ਇੱਕ ਵਿਦੇਸ਼ੀ ਪਿਸਤੌਲ ਗਲੋਕ 30 ਬੋਰ ਪੀ ਐਕਸ 5, ਇੱਕ ਮੈਗਜ਼ੀਨ, 5 ਜਿੰਦਾ ਰੋਂਦ ਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਐਸਐਚਓ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ ਬਿੱਲੀ ਪੁੱਤਰ ਗੁਰਦੀਪ ਸਿੰਘ ਵਾਸੀ ਕਾਹਲਾਂਵਾਲੀ ਦੇ ਖਿਲਾਫ ਐਨਡੀਪੀਐਸ ਅਤੇ ਨਜਾਇਜ਼ ਅਸਲੇ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਵਾਰ ਅਗੇਂਸਟ ਗੈਂਗਸਟਰ’ ਪੰਜਾਬ ਸਰਕਾਰ ਦੀਆਂ ਅਹਿਮ ਮੁਹਿੰਮਾਂ ਹਨ। ਇਨ੍ਹਾਂ ਦਾ ਉਦੇਸ਼ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਸੰਗਠਿਤ ਅਪਰਾਧ ‘ਤੇ ਸਖ਼ਤ ਕਾਰਵਾਈ ਕਰਕੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਮੁਹਿੰਮਾਂ ਦੌਰਾਨ ਲਗਾਤਾਰ ਛਾਪੇਮਾਰੀ, ਗ੍ਰਿਫ਼ਤਾਰੀਆਂ, ਗੈਰਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਜਾਂਦੀ ਹੈ। ਨਾਲ ਹੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੁਲਿਸ ਨਾਲ ਸਹਿਯੋਗ ਕਰਨ ਲਈ ਵੀ ਜਾਗਰੂਕ ਕੀਤਾ ਜਾਂਦਾ ਹੈ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...