ਰੰਧਾਵਾ ਦੀ ਸ਼ਿਕਾਇਤ ਤੇ ਵੱਡੀ ਕਾਰਵਾਈ, ਚੋਣ ਕਮਿਸ਼ਨ ਨੇ ਹਟਾਇਆ ਡੇਰਾ ਬਾਬਾ ਨਾਨਕ ਦਾ DSP | dera baba nanak Election Commission remove dsp Gangster Jaggu Bhagwanpuria Case congress sukhjinder randhawa know full in punjabi Punjabi news - TV9 Punjabi

ਰੰਧਾਵਾ ਦੀ ਸ਼ਿਕਾਇਤ ਤੇ ਵੱਡੀ ਕਾਰਵਾਈ, ਚੋਣ ਕਮਿਸ਼ਨ ਨੇ ਹਟਾਇਆ ਡੇਰਾ ਬਾਬਾ ਨਾਨਕ ਦਾ DSP

Published: 

12 Nov 2024 14:17 PM

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਹਨਾਂ ਨੇ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।

ਰੰਧਾਵਾ ਦੀ ਸ਼ਿਕਾਇਤ ਤੇ ਵੱਡੀ ਕਾਰਵਾਈ, ਚੋਣ ਕਮਿਸ਼ਨ ਨੇ ਹਟਾਇਆ ਡੇਰਾ ਬਾਬਾ ਨਾਨਕ ਦਾ DSP

ਰੰਧਾਵਾ ਦੀ ਸ਼ਿਕਾਇਤ ਤੇ ਵੱਡੀ ਕਾਰਵਾਈ, ਚੋਣ ਕਮਿਸ਼ਨ ਨੇ ਹਟਾਇਆ ਡੇਰਾ ਬਾਬਾ ਨਾਨਕ ਦਾ DSP

Follow Us On

ਪੰਜਾਬ ਦੀਆਂ 4 ਵਿਧਾਨ ਸਭਾ ਤੇ ਹੋ ਰਹੀਆਂ ਜ਼ਿਮਨੀ ਚੋਣਾਂ ਵਿਚਾਲੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਾਂਗਰਸ ਸਾਂਸਦ ਸੁਖਜਿੰਦਰ ਰੰਧਾਵਾ ਵੱਲੋਂ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦਿਆਂ। ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ ‘ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।

ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ। ਨਾਲ ਹੀ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ ਗਿਆ ਹੈ। ਮੁਲਜ਼ਮਾਂ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਜੇਕਰ ਉਸ ਕੋਲ ਕੋਈ ਡਿਵਾਇਸ ਹੋਵੇ ਤਾਂ ਉਸ ਦਾ ਪਤਾ ਲੱਗ ਸਕੇ।ਚੋਣ ਕਮਿਸ਼ਨ ਨੇ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਸੁਖਜਿੰਦਰ ਰੰਧਾਵਾ ਨੇ ਕੀਤੀ ਸੀ ਸ਼ਿਕਾਇਤ

ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਹਨਾਂ ਨੇ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।

ਰੰਧਾਵਾ ਨੇ ਇਲਜ਼ਾਮਾ ਲਗਾਇਆ ਸੀ ਕਿ ਜੱਗੂ ਲੋਕਾਂ ਨੂੰ ਧਮਕੀ ਦੇ ਰਿਹਾ ਹੈ ਕਿ ਜੇਕਰ ਕਿਸੇ ਨੇ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਪਾਈ ਤਾਂ ਉਹ ਉਸ ਨੂੰ ਦੇਖ ਲਵੇਗਾ। ਸ਼ਿਕਾਇਤ ਵਿੱਚ ਰੰਧਾਵਾ ਨੇ ਕਿਹਾ ਸੀ ਕਿ ਗੈਂਗਸਟਰ ਦੀ ਮਾਂ ਜੇਲ੍ਹ ਜਾਂਦੀ ਹੈ ਅਤੇ ਉਹ ਫ਼ੋਨ ਰਾਹੀਂ ਗੱਲ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਸੁਖਜਿੰਦਰ ਰੰਧਾਵਾ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ। ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ ਦੀ ਵੀ ਮੰਗ ਕੀਤੀ ਸੀ। ਰੰਧਾਵਾ ਨੇ ਕਿਹਾ ਸੀ ਕਿ ਉਹਨਾਂ ਨੇ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਪਰ ਕੋਈ ਕਾਰਵਾਈ ਨਹੀਂ ਹੋਈ। ਮੁਲਜ਼ਮ ਨੂੰ ਸਰਕਾਰ ਦਾ ਸਮਰਥਨ ਹਾਸਲ ਹੈ।

Exit mobile version