AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ; ਲੋਕਾਂ ਦੀ ਮਦਦ ਨਾਲ 2 ਕਾਬੂ

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਪੁਲਿਸ ਦਾ ਪਿੱਛਾ ਕਰ ਰਹੇ 3 ਨਕਾਬਪੋਸ਼ ਬਦਮਾਸ਼ਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ 2 ਮੁਲਜ਼ਮਾਂ ਨੂੰ ਮੌਕੇ ਤੇ ਕਾਬੂ ਕਰ ਲਿਆ, ਜਦਕਿ ਝਾੜੀਆਂ ਵਿੱਚ ਲੁਕੇ ਤੀਜੇ ਦੀ ਭਾਲ ਜਾਰੀ ਹੈ।

ਗੁਰਦਾਸਪੁਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ; ਲੋਕਾਂ ਦੀ ਮਦਦ ਨਾਲ 2 ਕਾਬੂ
avtar-singh
| Updated On: 28 Oct 2026 16:47 PM IST
Share

ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਬੁੱਧਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਿੰਨ ਸ਼ੱਕੀ ਅਨਸਰਾਂ ਨੇ ਪਿੱਛਾ ਕਰ ਰਹੀ ਪੁਲਿਸ ਟੀਮ ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਡੀ.ਐੱਸ.ਪੀ. ਜੋਗਾ ਸਿੰਘ ਦੀ ਅਗਵਾਈ ਹੇਠ ਫੌਰੀ ਕਾਰਵਾਈ ਕਰਦੇ ਹੋਏ ਦਾਣਾ ਮੰਡੀ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਦੋ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਦਬੋਚ ਲਿਆ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ।

ਪੁਲਿਸ ਨੂੰ ਵੇਖਦੇ ਹੀ ਕੀਤੀ ਸਿੱਧੀ ਫਾਇਰਿੰਗ

ਪੁਲਿਸ ਵੱਲੋਂ ਮਿਲੇ ਵੇਰਵਿਆਂ ਅਨੁਸਾਰ ਇੱਕ ਮੋਟਰਸਾਈਕਲ ਤੇ ਤਿੰਨ ਨਕਾਬਪੋਸ਼ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਸਨ। ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਤਿੰਨ ਮੂੰਹ ਬੰਨ੍ਹੇ ਸ਼ੱਕੀ ਨੌਜਵਾਨ ਸਰਗਰਮ ਹਨ।

ਡੀ.ਐੱਸ.ਪੀ. ਜੋਗਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਜਿਵੇਂ ਹੀ ਪੁਲਿਸ ਟੀਮ ਨੇ ਇਨ੍ਹਾਂ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ, ਤਾਂ ਮੁਲਜ਼ਮ ਪੁਲਿਸ ਦੀ ਗੱਡੀ ਦੇਖ ਕੇ ਦਾਣਾ ਮੰਡੀ ਵੱਲ ਭੱਜ ਨਿਕਲੇ। ਜਦੋਂ ਪੁਲਿਸ ਮੁਲਾਜ਼ਮਾਂ ਨੇ ਦਾਣਾ ਮੰਡੀ ਦੇ ਅੰਦਰ ਉਨ੍ਹਾਂ ਨੂੰ ਘੇਰਾ ਪਾ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਬਦਮਾਸ਼ਾਂ ਨੇ ਬਚਣ ਲਈ ਪੁਲਿਸ ਪਾਰਟੀ ‘ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਵੀ ਬੜੀ ਮੁਸਤੈਦੀ ਨਾਲ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ। ਚੰਗੀ ਕਿਸਮਤ ਨੂੰ ਇਸ ਫਾਇਰਿੰਗ ਦੌਰਾਨ ਕਿਸੇ ਵੀ ਪੁਲਿਸ ਮੁਲਾਜ਼ਮ ਜਾਂ ਆਮ ਸ਼ਹਿਰੀ ਦੇ ਜ਼ਖ਼ਮੀ ਹੋਣ ਤੋਂ ਬਚਾਅ ਰਿਹਾ।

ਸਥਾਨਕ ਨੌਜਵਾਨਾਂ ਨੇ ਦਿਖਾਈ ਦਲੇਰੀ, ਮੌਕੇ ‘ਤੇ ਦੋ ਨੂੰ ਦਬੋਚਿਆ

ਜਿਸ ਵੇਲੇ ਇਹ ਮੁਕਾਬਲਾ ਹੋ ਰਿਹਾ ਸੀ, ਉਸ ਸਮੇਂ ਮੌਕੇ ‘ਤੇ ਮੌਜੂਦ ਕੁਝ ਦਲੇਰ ਸਥਾਨਕ ਨੌਜਵਾਨਾਂ ਨੇ ਪੁਲਿਸ ਦਾ ਸਾਥ ਦਿੱਤਾ। ਪੁਲਿਸ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਸਦਕਾ ਦੋ ਹਥਿਆਰਬੰਦ ਬਦਮਾਸ਼ਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਡੀ.ਐੱਸ.ਪੀ. ਜੋਗਾ ਸਿੰਘ ਨੇ ਅੱਗੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਤੀਜਾ ਮੁਲਜ਼ਮ ਦਾਣਾ ਮੰਡੀ ਦੇ ਅੰਦਰ ਉੱਗੀਆਂ ਸੰਘਣੀਆਂ ਝਾੜੀਆਂ ਅਤੇ ਦਰੱਖਤਾਂ ਦਾ ਫਾਇਦਾ ਚੁੱਕਦੇ ਹੋਏ ਉੱਥੇ ਛੁਪ ਗਿਆ। ਪੁਲਿਸ ਫੋਰਸ ਵੱਲੋਂ ਪੂਰੀ ਦਾਣਾ ਮੰਡੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਚਲਾਈ ਜਾ ਰਹੀ ਹੈ ਤਾਂ ਜੋ ਲੁਕੇ ਹੋਏ ਤੀਜੇ ਮੁਲਜ਼ਮ ਨੂੰ ਵੀ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾ ਸਕੇ।

ਬੀਤੀ ਰਾਤ ਦੀ ਵਾਰਦਾਤ ਨਾਲ ਜੁੜ ਸਕਦੇ ਨੇ ਤਾਰ

ਮੁੱਢਲੀ ਜਾਂਚ ਦੌਰਾਨ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਬੀਤੀ ਰਾਤ ਇਲਾਕੇ ਵਿੱਚ ਵਾਪਰੀ ਕਿਸੇ ਹੋਰ ਅਪਰਾਧਿਕ ਘਟਨਾ ਵਿੱਚ ਵੀ ਸ਼ਾਮਲ ਸਨ। ਇਸ ਸਬੰਧੀ ਡੀ.ਐੱਸ.ਪੀ. ਜੋਗਾ ਸਿੰਘ ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫੜੇ ਗਏ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਪੂਰੀ ਹੋਣ ਉਪਰੰਤ ਹੀ ਇਸ ਪੂਰੇ ਗਿਰੋਹ ਅਤੇ ਵਾਰਦਾਤ ਦੇ ਅਸਲ ਮਨਸੂਬਿਆਂ ਦਾ ਪੂਰਾ ਖੁਲਾਸਾ ਕੀਤਾ ਜਾਵੇਗਾ।

Follow Us
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...