AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵੱਡੇ ਭਰਾ ਤੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ 'ਚ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਇੱਕ ਸਵਿਫਟ ਗੱਡੀ 'ਚ ਸਵਾਰ ਕੁਝ ਨੌਜਵਾਨਾਂ ਨੇ ਉਸ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ
avtar-singh
| Updated On: 20 Sep 2026 09:18 AM IST
Share

ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਪੱਡਾ ਤੋਂ ਇੱਕ ਬਹੁਤ ਹੀ ਦੁਖਦਾਈ ਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ (27) ਪੁੱਤਰ ਬਲਕਾਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਅਤੇ ਸੋਗ ਦੀ ਲਹਿਰ ਫੈਲ ਗਈ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵੱਡੇ ਭਰਾ ਤੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ‘ਚ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਇੱਕ ਸਵਿਫਟ ਗੱਡੀ ‘ਚ ਸਵਾਰ ਕੁਝ ਨੌਜਵਾਨਾਂ ਨੇ ਉਸ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੁਖਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਹਿਲਾਂ ਵੀ ਹੋਇਆ ਸੀ ਜਾਨਲੇਵਾ ਹਮਲਾ

ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਵੀ ਪਿੰਡ ਸ਼ਾਹਪੁਰ ਜਾਜਨ ਵਿਖੇ ਸੁਖਰਾਜ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ‘ਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਉਸ ਸਮੇਂ ਪੁਲਿਸ ਨੇ ਹਮਲਾਵਰਾਂ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਸੀ, ਜਿਸ ਕਾਰਨ ਅੱਜ ਇਹ ਵੱਡੀ ਵਾਰਦਾਤ ਵਾਪਰ ਗਈ। ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਹਨ। ਐਸਐਚਓ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਸੁਖਰਾਜ ਸਿੰਘ ਉਰਫ਼ ਕਾਕਾ ‘ਤੇ ਵੀ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ‘ਚ ਮਾਮਲਾ ਆਪਸੀ ਰੰਜਿਸ਼ ਦਾ ਲੱਗ ਰਹਾ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਫਸਰਾਂ ਦੇ ਧਿਆਨ ‘ਚ ਮਾਮਲਾ ਲਿਆ ਦਿੱਤਾ ਗਿਆ ਹੈ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...