ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ, ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦੇ ਦੌਰ ਨੇ ਛੇੜੀ ਚਰਚਾ

Updated On: 

20 Nov 2026 11:04 AM IST

ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਿਛਲੇ ਕੁਝ ਦਿਨਾਂ ਤੋਂ ਪ੍ਰਮੁੱਖ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ। 15 ਨਵੰਬਰ ਨੂੰ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚ ਕੇ ਮੁਲਾਕਾਤ ਕੀਤੀ ਸੀ। ਇਸ ਤੋਂ ਅਗਲੇ ਦਿਨ 16 ਨਵੰਬਰ ਨੂੰ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਸੰਤ ਕਬੀਰ ਕੁਟੀਰ 'ਚ ਮੁਲਾਕਾਤ ਕੀਤੀ।

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ,  ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦੇ ਦੌਰ ਨੇ ਛੇੜੀ ਚਰਚਾ

ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਪਹੁੰਚੇ ਜਲੰਧਰ, ਮੁਲਾਕਾਤਾਂ ਨੇ ਛੇੜੀ ਚਰਚਾ

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਦੇ ਜਲੰਧਰ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾ ਹੈ। ਡੇਰਾ ਮੁਖੀ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨਾਲ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡੇਰਾ ਮੁਖੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

24 ਘੰਟਿਆਂ ‘ਚ ਭਾਜਪਾ ਦੇ ਦੋ ਵੱਡੇ ਆਗੂਆਂ ਨਾਲ ਵੀ ਕੀਤੀ ਸੀ ਮੁਲਾਕਾਤ

ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਿਛਲੇ ਕੁਝ ਦਿਨਾਂ ਤੋਂ ਪ੍ਰਮੁੱਖ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ। 15 ਨਵੰਬਰ ਨੂੰ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪਹੁੰਚ ਕੇ ਮੁਲਾਕਾਤ ਕੀਤੀ ਸੀ। ਇਸ ਤੋਂ ਅਗਲੇ ਦਿਨ 16 ਨਵੰਬਰ ਨੂੰ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਸੰਤ ਕਬੀਰ ਕੁਟੀਰ ‘ਚ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਪਰਿਵਾਰ ਸਮੇਤ ਬਾਬਾ ਜੀ ਦਾ ਸਵਾਗਤ ਕੀਤਾ ਤੇ ਆਸ਼ੀਰਵਾਦ ਲਿਆ।

ਪਹਿਲਾਂ ਵੀ ਕਾਂਗਰਸ ਪ੍ਰਧਾਨ ਪਰਗਟ ਸਿੰਘ ਲੈ ਚੁੱਕੇ ਹਨ ਆਸ਼ੀਰਵਾਦ

ਇਸ ਤੋਂ ਪਹਿਲਾਂ 1 ਨਵੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪੰਜਾਬ ‘ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨੌਜਵਾਨਾਂ ਦੇ ਭਵਿੱਖ ਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਬਾਰੇ ਸਮਾਜ ਦੇ ਸਾਰੇ ਵਰਗਾਂ ਵੱਲੋਂ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਸੀ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਲਗਾਤਾਰ ਹੋ ਰਹੀਆਂ ਇਨ੍ਹਾਂ ਮੁਲਾਕਾਤਾਂ ਨੂੰ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਕਿਆਂ ‘ਚ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।

Loading...
Unable to load recommendations.
Follow Us
Related Stories