ਡੇਰਾ ਬਿਆਸ ਮੁੱਖੀ ਦੀ ਗਵਰਨਰ ਗੁਲਾਬ ਚੰਦ ਕਟਾਰਿਆ ਨਾਲ ਮੁਲਕਾਤ, ਕੀਤਾ ਧੰਨਵਾਦ – Punjabi News

ਡੇਰਾ ਬਿਆਸ ਮੁੱਖੀ ਦੀ ਗਵਰਨਰ ਗੁਲਾਬ ਚੰਦ ਕਟਾਰਿਆ ਨਾਲ ਮੁਲਕਾਤ, ਕੀਤਾ ਧੰਨਵਾਦ

Updated On: 

05 Nov 2024 16:55 PM

ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਉਸ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਕਿ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਖੁਸ਼ਹਾਲ ਮਹਿਸੂਸ ਕਰ ਰਿਹਾ ਹਾਂ।

ਡੇਰਾ ਬਿਆਸ ਮੁੱਖੀ ਦੀ ਗਵਰਨਰ ਗੁਲਾਬ ਚੰਦ ਕਟਾਰਿਆ ਨਾਲ ਮੁਲਕਾਤ, ਕੀਤਾ ਧੰਨਵਾਦ
Follow Us On

Dera Beas ChiefGurinder Singh Dhillon: ਪੰਜਾਬ ਦੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਇੱਕ ਮੁਲਾਕਾਤ ਕੀਤੀ।

ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਉਸ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਕਿ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਚੰਗਾ ਮਹਿਸੂਸ ਕਰ ਰਿਹਾ ਹਾਂ।

ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਪੁੱਜਣ ‘ਤੇ ਸਹਿ-ਪਰਿਵਾਰ ‘ਰਾਧਾ ਸੁਆਮੀ ਸਤਿਸੰਗ ਬਿਆਸ’ ਦੇ ਡੇਰੇ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਾਲਿਆਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ |

ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸੰਤਾਂ ਅਤੇ ਮਹਾਂਪੁਰਸ਼ਾਂ ਦਾ ਹਮੇਸ਼ਾ ਹੀ ਅਦੁੱਤੀ ਯੋਗਦਾਨ ਰਿਹਾ ਹੈ। RSSB ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਲਈ ਕੀਤਾ ਜਾ ਰਿਹਾ ਨਿਰੰਤਰ ਕਾਰਜ ਆਪਣੇ ਆਪ ਵਿੱਚ ਪ੍ਰੇਰਨਾਦਾਇਕ ਅਤੇ ਸ਼ਾਨਦਾਰ ਹੈ।

Exit mobile version