ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਨ ਪਹੁੰਚੇ ਡੇਰਾ ਬਿਆਸ ਮੁਖੀ, ਸਾਹਮਣੇ ਨਹੀਂ ਆਈ ਮੀਟਿੰਗ ਦੀ ਵਜ੍ਹਾ

tv9-punjabi
Updated On: 

26 Dec 2024 18:46 PM

Giani Harpreet Singh: ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ 15 ਦਿਨਾਂ ਦੀ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਨੂੰ ਪਹਿਲਾਂ ਹੀ ਪਤਾ ਸੀ ਕਿ ਮੇਰੇ ਨਾਲ ਅਜਿਹਾ ਕੀਤਾ ਜਾਵੇਗਾ।

ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਨ ਪਹੁੰਚੇ ਡੇਰਾ ਬਿਆਸ ਮੁਖੀ, ਸਾਹਮਣੇ ਨਹੀਂ ਆਈ ਮੀਟਿੰਗ ਦੀ ਵਜ੍ਹਾ
Follow Us On

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਨ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਨੇ ਮੁਲਾਕਾਤ ਕੀਤੀ ਹੈ। ਅੱਜ ਦੁਪਹਿਰੇ ਗਿਆਨੀ ਹਰਪ੍ਰੀਤ ਸਿੰਘ ਦੀ ਬਠਿੰਡਾ ਰਿਹਾਇਸ਼ ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਸਨ। ਅੱਜੇ ਤੱਕ ਇਸ ਨੂੰ ਲੈ ਕੇ ਦੋਨਾਂ ਨੇ ਹੀ ਕੋਈ ਬਿਆਨ ਸਾਂਝਾ ਨਹੀਂ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ 15 ਦਿਨ ਲਈ ਸੇਵਾਮੁਕਤ ਹਨ। ਹਾਲਾਂਕਿ ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜ਼ੂਦ ਸਨ, ਪਰ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮੁਲਾਕਾਤ ਬਾਰੇ ਜਾਣਕਾਰੀ ਨਹੀਂ ਸੀ।

ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ 15 ਦਿਨਾਂ ਦੀ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਨੂੰ ਪਹਿਲਾਂ ਹੀ ਪਤਾ ਸੀ ਕਿ ਮੇਰੇ ਨਾਲ ਅਜਿਹਾ ਕੀਤਾ ਜਾਵੇਗਾ। ਮੈਨੂੰ ਬੇਇੱਜ਼ਤ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਬਾਹਰ ਸੁੱਟ ਦਿੱਤਾ ਜਾਵੇਗਾ ਅਤੇ ਸਭ ਕੁਝ ਪਹਿਲਾਂ ਹੀ ਹੋ ਚੁੱਕਾ ਸੀ।

ਫੈਸਲੇ ਤੇ ਨਹੀਂ ਹੋਈ ਹੈਰਾਨੀ: ਗਿਆਨੀ ਹਰਪ੍ਰੀਤ ਸਿੰਘ

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਹ ਫੈਸਲਾ ਸੁਣ ਕੇ ਕੋਈ ਹੈਰਾਨੀ ਨਹੀਂ ਹੋਈ। ਉਸ ਨੂੰ ਇਸ ਫੈਸਲੇ ਬਾਰੇ ਪਹਿਲਾਂ ਹੀ ਪਤਾ ਸੀ। ਸਿੰਘ ਸਾਹਿਬ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਜਿਸ ਪਾਰਟੀ ਨੇ ਇਹ ਦੋਸ਼ ਲਾਏ ਹਨ, ਉਸ ਨੂੰ ਵੀ ਇਸ ਜਾਂਚ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

‘ਹੋਣਗੇ ਵੱਡੇ ਖੁਲਾਸੇ’

ਉਨ੍ਹਾਂ ਕਿਹਾ ਕਿ ਇਹ ਘਟਨਾ ਉਨ੍ਹਾਂ ਨਾਲ ਨਹੀਂ ਸਗੋਂ ਉਨ੍ਹਾਂ ਤੋਂ ਪਹਿਲਾਂ ਆਏ ਜਥੇਦਾਰਾਂ ਨਾਲ ਹੋਈ ਹੈ ਅਤੇ ਆਉਣ ਵਾਲੇ ਜਥੇਦਾਰ ਵੀ ਅਜਿਹਾ ਹੀ ਕਰਦੇ ਰਹਿਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਈ ਹੋਰ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਕਈ ਵੱਡੇ ਖੁਲਾਸੇ ਹੋਣਗੇ।