AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਡੇਰਾ ਬਿਆਸ ਵਾਲਿਆਂ ਦੀਆਂ ਆਗੂਆਂ ਨਾਲ ਤਸਵੀਰਾਂ ਨਹੀਂ ਹੋਣਗੀਆਂ ਜਾਰੀ, ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਵਧਿਆ ਸੀ ਵਿਵਾਦ

ਜ਼ਮਾਨਤ 'ਤੇ ਰਿਹਾਅ ਹੋਣ ਤਾਂ ਬਾਅਦ ਬਿਕਰਮ ਮਜੀਠੀਆ ਨੇ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ਚਰਚਾ ਦਾ ਵਿਸ਼ਾ ਬਣੀ ਸੀ। ਹੁਣ ਬਿਆਸ ਡੇਰਾ ਦੇ ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਸਤਿਸੰਗ ਦਾ ਕੇਂਦਰ ਅਧਿਆਤਮਕ ਅਭਿਆਸ ਹੀ ਰਹੇਗਾ।

ਡੇਰਾ ਬਿਆਸ ਵਾਲਿਆਂ ਦੀਆਂ ਆਗੂਆਂ ਨਾਲ ਤਸਵੀਰਾਂ ਨਹੀਂ ਹੋਣਗੀਆਂ ਜਾਰੀ, ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਵਧਿਆ ਸੀ ਵਿਵਾਦ
ਮਜੀਠੀਆ ਦੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ (ਪੁਰਾਣੀ ਤਸਵੀਰ)
lalit-sharma
| Updated On: 16 Feb 2026 12:10 PM IST

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗਰਿੰਦਰ ਸਿੰਘ ਢਿੱਲੋਂ ਨਾਲ ਜੁੜੇ ਵਿਵਾਦ ਵਿਚਕਾਰ ਡੇਰਾ ਮਨੇਜਮੈਂਟ ਨੇ ਵੱਡਾ ਫੈਸਲਾ ਲਿਆ ਹੈ। ਡੇਰਾ ਮਨੇਜਮੈਂਟ ਨੇ ਫੈਸਲਾ ਲਿਆ ਹੈ ਕਿ ਡੇਰਾ ਬਿਆਸ ਦੇ ਮੁਖੀ ਤੇ ਹੋਰ ਡੇਰੇ ਨਾਲ ਜੁੜੇ ਵਿਸ਼ੇਸ਼ ਲੋਕਾਂ ਦੀਆਂ ਤਸਵੀਰਾਂ ਜਨਤਕ ਨਹੀਂ ਕੀਤੀਆਂ ਜਾਣਗੀਆਂ। ਬਾਬਾ ਗੁਰਿੰਦਰ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਨਿਊ ਨਾਭਾ ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਚਰਚਾ ‘ਚ ਆਏ ਸਨ।

ਜ਼ਮਾਨਤ ‘ਤੇ ਰਿਹਾਅ ਹੋਣ ਤਾਂ ਬਾਅਦ ਬਿਕਰਮ ਮਜੀਠੀਆ ਨੇ ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ਚਰਚਾ ਦਾ ਵਿਸ਼ਾ ਬਣੀ ਸੀ। ਹੁਣ ਬਿਆਸ ਡੇਰਾ ਦੇ ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਸਤਿਸੰਗ ਦਾ ਕੇਂਦਰ ਅਧਿਆਤਮਕ ਅਭਿਆਸ ਹੀ ਰਹੇਗਾ।

ਡੇਰਾ ਬਿਆਸ ਮੁਖੀ ਨੇ ਕੀਤੀ ਸੀ ਜੇਲ੍ਹ ਚ ਮੁਲਾਕਾਤ

ਡੇਰਾ ਬਿਆਸ ਦੇ ਮੁਖੀ ਬਾਬਾ ਗਰਿੰਦਰ ਸਿੰਘ ਢਿੱਲੋਂ ਨੇ ਨਿਊ ਨਾਭਾ ਜੇਲ੍ਹ ‘ਚ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇਸ ਦੌਰਾਨ ਜੇਲ੍ਹ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਜੀਠੀਆ ਮੇਰਾ ਦੋਸਤ ਹੈ ਤੇ ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਖੁਸ਼ ਹਨ।

ਬਾਬਾ ਗੁਰਿੰਦਰ ਢਿੱਲੋਂ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਮਜੀਠੀਆ ਨੂੰ ਕਿਉਂ ਮਿਲਣ ਆਏ ਸਨ ਤਾਂ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੇਰਾ ਦੋਸਤ ਹੈ, ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਉਹ (ਮਜੀਠੀਆ) ਖੁਸ਼ ਹਨ। ਉਨ੍ਹਾਂ ਕਿਹਾ ਕਿ ਜਿਦਾਂ ਅਸੀਂ ਆਪਣੇ ਯਾਰਾਂ-ਦੋਸਤਾਂ ਨਾਲ ਗੱਲਾਂ ਕਰਦੇ ਹਾਂ, ਉਸੇ ਤਰੀਕੇ ਨਾਲ ਮਜੀਠੀਆ ਨਾਲ ਗੱਲਬਾਤ ਹੋਈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਿਹੜੀਆਂ ਅੰਦਰਲੀਆਂ ਗੱਲਾਂ ਹੁੰਦੀਆਂ ਹਨ, ਉਹ ਸਾਰੀਆਂ ਨਹੀਂ ਕੀਤੀਆਂ ਜਾਂਦੀਆਂ।

ਮਜੀਠੀਆ ਤੇ ਲੱਗੇ ਇਲਜ਼ਾਮ ਗਲਤ

ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਤੇ ਡੇਰਾ ਬਿਆਸ ਦੇ ਬਾਬੇ ਤੋਂ ਸਵਾਲ ਪੁੱਛਿਆ ਗਿਆ ਤਾਂ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਸੀ ਕਿ ਇਹ ਸਭ ਗਲਤ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਤੇ ਕਮੈਂਟ ਕਰਾਂ, ਪਰ ਰਿਸ਼ਤੇਦਾਰੀ ਆਪਣੀ ਜਗ੍ਹਾ ਤੇ ਹੈ ਤੇ ਜੋ ਸਰਕਾਰ ਕਰ ਰਹੀ ਹੈ, ਉਹ ਆਪਣੀ ਜਗ੍ਹਾ ‘ਤੇ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...