ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dera Beas-ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ

Dera Beas- ਵਰਨਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।

Dera Beas-ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ
ਗੁਰਿੰਦਰ ਸਿੰਘ ਢਿੱਲੋਂ ਰਹਿਣਗੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ, ਸੰਗਤਾਂ ਲਈ ਜਾਰੀ ਸੰਦੇਸ਼
Follow Us
sidharth-taran-taran
| Updated On: 02 Sep 2024 15:40 PM

Dera Beas- ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਅੱਜ ਤੋਂ ਬਾਅਦ ਜਸਦੀਪ ਸਿੰਘ ਨੂੰ ਗੁਰੂ ਦਾ ਨਾਂ ਦੇਣ ਦਾ ਵੀ ਹੱਕ ਹੋਵੇਗਾ।

ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਸ ਕਾਰਨ ਗੁਰਿੰਦਰ ਸਿੰਘ ਢਿੱਲੋਂ ਦਾ ਕਾਫੀ ਲੰਮਾ ਸਮਾਂ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਵੀ ਬਿਮਾਰੀ ਤੋਂ ਪੀੜਤ ਹਨ। ਪੰਜਾਬ ਅਤੇ ਇਸ ਤੋਂ ਬਾਹਰ ਦੇ ਸੂਬਿਆਂ ਵਿੱਚ ਵੀ ਡੇਰਾ ਬਿਆਸ ਦਾ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।

ਸਾਰੇ ਸੇਵਾਦਾਰਾਂ ਅਤੇ ਇੰਚਾਰਜਾਂ ਨੂੰ ਭੇਜਿਆ ਗਿਆ ਪੱਤਰ

ਡੇਰੇ ਦੇ ਵਾਰਿਸ ਸਬੰਧੀ ਜਾਣਕਾਰੀ ਦੇਣ ਲਈ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜੇ ਗਏ ਹਨ। ਇਹਨਾਂ ਪੱਤਰਾਂ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 02 ਸਤੰਬਰ, 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।

ਇਸ ਦੇ ਨਾਲ ਹੀ ਜਸਦੀਪ ਸਿੰਘ ਗਿੱਲ ਨੂੰ ਨਾਮ ਦੀਕਸ਼ਾ ਦੇਣ ਦਾ ਵੀ ਅਧਿਕਾਰ ਹਾਸਿਲ ਹੋਵੇਗਾ।

ਜਸਦੀਪ ਸਿੰਘ ਗਿੱਲ

ਜਸਦੀਪ ਸਿੰਘ ਗਿੱਲ

ਕੌਣ ਹਨ ਜਸਦੀਪ ਸਿੰਘ ਗਿੱਲ

ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਗਿੱਲ ਨੇ ਕੈਮਬ੍ਰਿਜ ਅਤੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਦਿੱਲੀ ਤੋਂ ਆਪਣੀ ਪੜਾਈ ਪੂਰੀ ਕੀਤੀ ਹੈ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਕਰਮਚਾਰੀਆਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿੱਥੇ ਉਹਨਾਂ ਨੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ।

ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ। ਮਾਰਚ 2024 ਤੱਕ, ਉਹ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ, ਉਸਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ।

ਉਹਨਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਅਤੇ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ ਹੈ। ਉਹ ਨੇ ਬਾਇਓਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਆਪਣੀ ਬੈਚਲਰ ਅਤੇ ਮਾਸਟਰ ਡਿਗਰੀਆਂ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਦਿੱਲੀ ਤੋਂ ਪ੍ਰਾਪਤ ਕੀਤੀਆਂ।

ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ

ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...