ਡੇਰੀ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ, ਜਲੰਧਰ 'ਚ ਦਰਜ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਰੱਦ ਕਰਨ ਦੇ ਹੁਕਮ | dera chief gurmeet ram rahim got relief from punjab haryana highcourt fir cancelled know full detail in punjabi Punjabi news - TV9 Punjabi

ਡੇਰੀ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ, ਜਲੰਧਰ ‘ਚ ਦਰਜ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਰੱਦ ਕਰਨ ਦੇ ਹੁਕਮ

Updated On: 

14 Nov 2023 09:35 AM

Gurmeet Ram Rahim: ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ 'ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇਹਟ ਪੁਲਿਸ ਨੂੰ ਕੀਤੀ ਸੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ।

ਡੇਰੀ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ, ਜਲੰਧਰ ਚ ਦਰਜ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਰੱਦ ਕਰਨ ਦੇ ਹੁਕਮ

ਗੁਰਮੀਤ ਰਾਮ ਰਹੀਮ

Follow Us On

ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab Haryana High Court) ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim) ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਦੇਹਾਤ ਪੁਲਿਸ ਜਲਦੀ ਹੀ ਇਸ ਕੇਸ ਨੂੰ ਰੱਦ ਕਰ ਦੇਵੇਗੀ।

ਦੱਸ ਦੇਈਏ ਕਿ ਇਹ ਮਾਮਲਾ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਸੀ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

ਹਾਈਕੋਰਟ ਪਹੁੰਚਿਆ ਸੀ ਮਾਮਲਾ

ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ। ਕੋਰਟ ਨੇ ਮਾਮਲੇ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਸੰਬੰਧਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

Exit mobile version