ਡੇਰਾ ਮੁਖੀ ਰਾਮ ਰਹੀਮ ਪੰਜਾਬ ਲਈ ਕਰੇਗਾ ਸਤਿਸੰਗ, ਵਿਰੋਧ ਕਾਰਨ ਪੁਲਿਸ ਹੋਈ ਅਲਰਟ
ਸਿਰਸਾ ਵਿੱਚ 25 ਜਨਵਰੀ ਨੂੰ ਸ਼ਾਹ ਸਤਨਾਮ ਦੇ ਜਨਮ ਦਿਨ ਮੌਕੇ ਹੋਰਨਾਂ ਸੂਬਿਆਂ ਤੋਂ ਆਏ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਰੋਕਿਆ ਗਿਆ ਹੈ ਤਾਂ ਜੋ ਭੀੜ ਨਾ ਹੋਵੇ।
ਗੁਰਮੀਤ ਰਾਮ ਰਹੀਮ ਦੀ ਪੁਰਾਣੀ ਤਸਵੀਰ
ਪੰਜਾਬ, ਰਾਜਸਥਾਨ ਦੀ ਸੰਗਤ ਨੇ ਮੰਗ ਰੱਖੀ ਸੀ
ਸਿਰਸਾ ਵਿੱਚ 25 ਜਨਵਰੀ ਨੂੰ ਸ਼ਾਹ ਸਤਨਾਮ ਦੇ ਜਨਮ ਦਿਨ ਮੌਕੇ ਹੋਰਨਾਂ ਸੂਬਿਆਂ ਤੋਂ ਆਏ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਰੋਕਿਆ ਗਿਆ ਹੈ ਤਾਂ ਜੋ ਭੀੜ ਨਾ ਹੋਵੇ। ਇਸੇ ਕਰਕੇ ਪੰਜਾਬ ਵਿੱਚੋ ਵੱਡੀ ਗਿਣਤੀ ਵਿੱਚ ਸੰਗਤ ਨਹੀਂ ਆ ਸਕੀ। ਇਸ ‘ਤੇ ਰਾਮ ਰਹੀਮ ਦੇ ਪ੍ਰਬੰਧਕਾਂ ਨੇ ਕਿਹਾ ਕਿ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਨੂੰ ਰੋਕਿਆ ਗਿਆ ਹੈ। ਰਾਮ ਰਹੀਮ ਨੇ ਪੰਜਾਬ ਅਤੇ ਰਾਜਸਥਾਨ ਦੇ ਲੋਕਾਂ ਨੂੰ ਕਿਹਾ ਕਿ ਇਸ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਉਨ੍ਹਾਂ ਨੂੰ ਸਤਿਸੰਗ ਕਰਨ ਲਈ ਨਵੀਂ ਤਰੀਕ ਦਿੱਤੀ ਜਾਵੇਗੀ।ਰਾਮ ਰਹੀਮ ਨੂੰ ਕੋਈ ਵਾਧੂ ਪੈਰੋਲ ਨਹੀਂ ਮਿਲੀ
ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਪੈਰੋਲ ਦੇ ਚੱਲ ਰਹੇ ਵਿਵਾਦ ‘ਤੇ ਕਿਹਾ ਕਿ ਰਾਮ ਰਹੀਮ ਨੂੰ ਕੋਈ ਵਾਧੂ ਪੈਰੋਲ ਨਹੀਂ ਦਿੱਤੀ ਗਈ। ਇਸ ਵਿੱਚ ਕੋਈ ਵਾਧਾ ਨਹੀਂ ਹੋਇਆ। ਜੇਲ੍ਹ ਮੰਤਰੀ ਨੇ ਕਿਹਾ ਕਿ ਸਾਲ ਵਿੱਚ 10 ਹਫ਼ਤਿਆਂ ਦੀ ਪੈਰੋਲ ਅਤੇ 4 ਹਫ਼ਤਿਆਂ ਦੀ ਫਰਲੋ ਦਿੱਤੀ ਜਾਂਦੀ ਹੈ। ਕੈਦੀ ਜਦੋਂ ਚਾਹੇ ਜਾ ਸਕਦਾ ਹੈ। ਜਦੋਂ ਨਵਾਂ ਸਾਲ ਆਇਆ ਤਾਂ ਉਸ ਨੇ ਪੈਰੋਲ ਮੰਗੀ, ਅਸੀਂ ਦੇ ਦਿੱਤੀ। ਜਿਰਕਯੋਗ ਹੈ ਕਿ ਪੰਜ ਸਾਲਾਂ ‘ਚ ਪਹਿਲੀ ਵਾਰ ਸ਼ਾਮਲ ਹੋਏ ਰਾਮ ਰਹੀਮ ਨੂੰ ਅਵਤਾਰ ਮਹੀਨੇ 21 ਜਨਵਰੀ 2023 ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਪਿਛਲੇ ਸਾਲ ਵੀ ਉਸ ਨੂੰ 91 ਦਿਨਾਂ ਦੀ ਪੈਰੋਲ ਅਤੇ ਫਰਲੋ ਮਿਲੀ ਸੀ। ਇਸ ਵਾਰ ਪੰਜ ਸਾਲਾਂ ਵਿੱਚ ਪਹਿਲੀ ਵਾਰ ਉਸ ਨੂੰ ਆਪਣੇ ਗੁਰੂ ਸ਼ਾਹ ਸਤਨਾਮ ਸਿੰਘ ਦੀ ਜਨਵਰੀ ਮਹੀਨੇ ਵਿੱਚ ਪੈਰੋਲ ਲੈਣ ਦਾ ਮੌਕਾ ਮਿਲਿਆ ਹੈ। ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ, ਛਤਰਪਤੀ ਅਤੇ ਰਣਜੀਤ ਕਤਲ ਕੇਸਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 14 ਮਹੀਨਿਆਂ ‘ਚ ਚੌਥੀ ਵਾਰ ਪੈਰੋਲ ‘ਤੇ ਬਾਹਰ ਆਇਆ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਮਿਲੀ ਵਾਰ-ਵਾਰ ਪੈਰੋਲ ਖ਼ਿਲਾਫ਼ ਅਦਾਲਤ ਵਿੱਚ ਜਾਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਰਾਮ ਰਹੀਮ ਪੈਰੋਲ ਤੇ ਬਾਹਰ ਆ ਕੇ ਸਿੱਖਾਂ ਦੀ ਆਸਥਾ ਨੂੰ ਭੜਕਾ ਰਿਹਾ ਹੈ।Loading...
Unable to load recommendations.
Follow Us
