AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੇਅਦਬੀ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਲਿਜਾਣ ਲਈ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੁੰਡਾ ਖੜਕਾਇਆ

ਹਾਲ ਹੀ ਵਿੱਚ ਈਸ਼ਨਿੰਦਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪ੍ਰੇਮੀਆਂ ਦੀ ਅਦਾਲਤ ਵਿੱਚ ਸੁਣਵਾਈ ਹੋਈ ਪਰ ਸੁਰੱਖਿਆ ਕਾਰਨਾਂ ਕਰਕੇ ਉਹ ਮਾਣਯੋਗ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਬੇਅਦਬੀ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਲਿਜਾਣ ਲਈ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੁੰਡਾ ਖੜਕਾਇਆ
Supreme Court: ਡੱਲੇਵਾਲ ਦੇ ਮਾਮਲੇ ਤੇ ਸੁਪਰੀਮ ਕੋਰਟ ‘ਚ ਸੁਣਵਾਈ, ਕੋਰਟ ਨੇ ਕੀਤੀਆਂ ਸਖ਼ਤ ਟਿੱਪਣੀਆਂ
tv9-punjabi
| Published: 22 Jan 2023 18:35 PM IST
Share
ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀਆਂ ਨੇ ਪੰਜਾਬ ਵਿਚ 2015 ਵਿਚ ਵਾਪਰੇ ਤਿੰਨ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੇ ਜਾਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਸੰਭਾਵਨਾ ਹੈ ਕਿ ਇਸ ਅਰਜ਼ੀ ਤੇ 30 ਜਨਵਰੀ ਨੂੰ ਸੁਣਵਾਈ ਹੋਵੇ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਪੰਜ ਹੋਰ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦੇ ਕੇ ਕਿਹਾ ਹੈ ਕਿ ਪੰਜਾਬ ਵਿਚ ਉਨਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਇਹਨਾਂ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। ਉਹਨਾਂ ਨੇ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਸਿੰਘ ਦਾ ਕਤਲ ਹੋਣ ਦਾ ਵੀ ਹਵਾਲਾ ਦਿੱਤਾ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਵਿਚ ਤਿੰਨ ਕੇਸਾਂ ਦੀ ਸੁਣਵਾਈ ਪੰਜਾਬ ਦੀ ਫਰੀਦਕੋਟ ਅਦਾਲਤ ਵਿਚ ਚੱਲ ਰਹੀ ਹੈ। ਇਨ੍ਹਾਂ ਵਿੱਚ 1 ਜੁਲਾਈ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਇਸ ਮਗਰੋਂ 24 ਸਤੰਬਰ 2015 ਦੀ ਰਾਤ ਨੂੰ ਬਰਗਾੜੀ ਵਿਚ ਮੰਦੀ ਸ਼ਬਦਾਵਲੀ ਵਾਲੇ ਪੋਸਟ ਲਗਾਉਣ ਅਤੇ 12 ਅਕਤੂਬਰ 2015 ਨੂੰ ਬਰਗਾੜੇ ਨੇੜੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰੇ ਜਾਣ ਦੇ ਮਾਮਲੇ ਸ਼ਾਮਲ ਹਨ। ਇਹਨਾਂ ਕੇਸਾਂ ਵਿਚ ਕੁੱਲ 12 ਮੁਲਜ਼ਮ ਹਨ ਜਿਹਨਾਂ ਵਿਚੋਂ ਤਿੰਨ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ ਜਦੋਂ ਕਿ ਦੋ ਦੀ ਮੌਤ ਹੋ ਚੁੱਕੀ ਹੈ। ਪੰਜ ਮੁਲਜ਼ਮਾਂ ਸੁਖਜਿੰਦਰ ਸਿੰਘ ਉਰਫ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਨਿਸ਼ਾਨ ਸਿੰਘ ਅਤੇ ਲਬਜੀਤ ਸਿੰਘ ਨੇ ਦਸੰਬਰ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪ੍ਰੇਮੀਆਂ ਦੀ ਹਾਲ ਹੀ ਵਿੱਚ ਅਦਾਲਤ ਵਿੱਚ ਸੁਣਵਾਈ ਹੋਈ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਹ ਮਾਣਯੋਗ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਇਥੇ ਦੱਸਣ ਬਣਦਾ ਹੈ ਕਿ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ 6 ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਡੇਰਾ ਪ੍ਰੇਮੀਆਂ ਵਿਚ ਡਰ ਦਾ ਮਾਹੌਲ ਹੈ ਅਤੇ 2-3 ਵਾਰ ਉਹ ਸਾਰੇ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵਿਚ ਪੇਸ਼ ਨਹੀਂ ਹੋਏ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...