ਬੇਅਦਬੀ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਲਿਜਾਣ ਲਈ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੁੰਡਾ ਖੜਕਾਇਆ

Published: 

22 Jan 2023 18:35 PM

ਹਾਲ ਹੀ ਵਿੱਚ ਈਸ਼ਨਿੰਦਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪ੍ਰੇਮੀਆਂ ਦੀ ਅਦਾਲਤ ਵਿੱਚ ਸੁਣਵਾਈ ਹੋਈ ਪਰ ਸੁਰੱਖਿਆ ਕਾਰਨਾਂ ਕਰਕੇ ਉਹ ਮਾਣਯੋਗ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਬੇਅਦਬੀ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਲਿਜਾਣ ਲਈ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੁੰਡਾ ਖੜਕਾਇਆ

Supreme Court: ਡੱਲੇਵਾਲ ਦੇ ਮਾਮਲੇ ਤੇ ਸੁਪਰੀਮ ਕੋਰਟ 'ਚ ਸੁਣਵਾਈ, ਕੋਰਟ ਨੇ ਕੀਤੀਆਂ ਸਖ਼ਤ ਟਿੱਪਣੀਆਂ

Follow Us On

ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀਆਂ ਨੇ ਪੰਜਾਬ ਵਿਚ 2015 ਵਿਚ ਵਾਪਰੇ ਤਿੰਨ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੇ ਜਾਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ। ਸੰਭਾਵਨਾ ਹੈ ਕਿ ਇਸ ਅਰਜ਼ੀ ਤੇ 30 ਜਨਵਰੀ ਨੂੰ ਸੁਣਵਾਈ ਹੋਵੇ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਪੰਜ ਹੋਰ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦੇ ਕੇ ਕਿਹਾ ਹੈ ਕਿ ਪੰਜਾਬ ਵਿਚ ਉਨਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਇਹਨਾਂ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। ਉਹਨਾਂ ਨੇ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਸਿੰਘ ਦਾ ਕਤਲ ਹੋਣ ਦਾ ਵੀ ਹਵਾਲਾ ਦਿੱਤਾ ਹੈ।

ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਵਿਚ ਤਿੰਨ ਕੇਸਾਂ ਦੀ ਸੁਣਵਾਈ ਪੰਜਾਬ ਦੀ ਫਰੀਦਕੋਟ ਅਦਾਲਤ ਵਿਚ ਚੱਲ ਰਹੀ ਹੈ। ਇਨ੍ਹਾਂ ਵਿੱਚ 1 ਜੁਲਾਈ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਇਸ ਮਗਰੋਂ 24 ਸਤੰਬਰ 2015 ਦੀ ਰਾਤ ਨੂੰ ਬਰਗਾੜੀ ਵਿਚ ਮੰਦੀ ਸ਼ਬਦਾਵਲੀ ਵਾਲੇ ਪੋਸਟ ਲਗਾਉਣ ਅਤੇ 12 ਅਕਤੂਬਰ 2015 ਨੂੰ ਬਰਗਾੜੇ ਨੇੜੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰੇ ਜਾਣ ਦੇ ਮਾਮਲੇ ਸ਼ਾਮਲ ਹਨ।

ਇਹਨਾਂ ਕੇਸਾਂ ਵਿਚ ਕੁੱਲ 12 ਮੁਲਜ਼ਮ ਹਨ ਜਿਹਨਾਂ ਵਿਚੋਂ ਤਿੰਨ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ ਜਦੋਂ ਕਿ ਦੋ ਦੀ ਮੌਤ ਹੋ ਚੁੱਕੀ ਹੈ। ਪੰਜ ਮੁਲਜ਼ਮਾਂ ਸੁਖਜਿੰਦਰ ਸਿੰਘ ਉਰਫ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਨਿਸ਼ਾਨ ਸਿੰਘ ਅਤੇ ਲਬਜੀਤ ਸਿੰਘ ਨੇ ਦਸੰਬਰ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪ੍ਰੇਮੀਆਂ ਦੀ ਹਾਲ ਹੀ ਵਿੱਚ ਅਦਾਲਤ ਵਿੱਚ ਸੁਣਵਾਈ ਹੋਈ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਹ ਮਾਣਯੋਗ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਇਥੇ ਦੱਸਣ ਬਣਦਾ ਹੈ ਕਿ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ 6 ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਡੇਰਾ ਪ੍ਰੇਮੀਆਂ ਵਿਚ ਡਰ ਦਾ ਮਾਹੌਲ ਹੈ ਅਤੇ 2-3 ਵਾਰ ਉਹ ਸਾਰੇ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵਿਚ ਪੇਸ਼ ਨਹੀਂ ਹੋਏ।