AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡੇਰਾ ਮੁਖੀ ਵੱਲੋਂ ਸਲਾਬਤਪੁਰਾ ਡੇਰੇ ਚ ਸਤਿਸੰਗ, ਸਿੱਖ ਜਥੇਬੰਦੀਆਂ ਨੇ ਰੋਕੀ ਡੇਰਾ ਪ੍ਰੇਮੀਆਂ ਦੀ ਬੱਸਾਂ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਵਲੋਂ ਬਠਿੰਡਾ ਦੇ ਸਲਾਬਤਪੁਰਾ ਵਿਚ ਸਥਿਤ ਡੇਰੇ ਵਿਚ ਵੀਡੀਓ ਕਾਨਫਰੰਸ ਰਾਹੀਂ ਸਤਿਸੰਗ ਕੀਤੀ ਗਈ। ਸਤਿਸੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਖਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਸੀ।

ਡੇਰਾ ਮੁਖੀ ਵੱਲੋਂ ਸਲਾਬਤਪੁਰਾ ਡੇਰੇ ਚ ਸਤਿਸੰਗ, ਸਿੱਖ ਜਥੇਬੰਦੀਆਂ ਨੇ ਰੋਕੀ ਡੇਰਾ ਪ੍ਰੇਮੀਆਂ ਦੀ ਬੱਸਾਂ
ਗੁਰਮੀਤ ਰਾਮ ਰਹੀਮ ਦੀ ਪੁਰਾਣੀ ਤਸਵੀਰ
tv9-punjabi
| Published: 29 Jan 2023 19:06 PM IST
Share
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਅੱਜ ਪੰਜਾਬ ਵਿੱਚ ਕਈ ਥਾਈਂ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਸਤਿਸੰਗ ਕੀਤਾ। ਰਾਮ ਰਹੀਮ ਬਠਿੰਡਾ ਦੇ ਸਲਾਬਤਪੁਰਾ ਸਥਿਤ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ ਕੀਤਾ। ਜਿਸ ਲਈ ਸਲਾਬਤਪੁਰਾ ਵਿੱਚ ਤਿਆਰੀਆਂ ਕੀਤੀਆਂ ਗਈਆਂ ਸਨ। ਸਿਰਸਾ ਤੋਂ ਬਾਅਦ ਸਲਾਬਤਪੁਰਾ ਹੀ ਡੇਰਾ ਸੱਚਾ ਸੌਦਾ ਦਾ ਦੂਜਾ ਸਭ ਤੋਂ ਵੱਡਾ ਆਸ਼ਰਮ ਹੈ। ਰਾਮ ਰਹੀਮ ਨੇ ਐਤਵਾਰ ਨੂੰ ਕਰੀਬ 5 ਸਾਲ ਬਾਅਦ ਇਸ ਆਸ਼ਰਮ ‘ਚ ਸਤਿਸੰਗ ਕੀਤਾ ਹੈ। ਦੂਜੇ ਸਿੱਖ ਜਥੇਬੰਦੀਆਂ ਵਲੋਂ ਅੱਜ ਰਾਮ ਰਹੀਮ ਦੇ ਇਸ ਆਯੋਜਨ ਦਾ ਵਿਰੋਧ ਕੀਤਾ ਗਿਆ। ਸਿੱਖ ਜਥੇਬੰਦੀਆਂ ਅਤੇ ਬਹਿਬਲ ਕਲਾਂ ਪੱਕਾ ਮੋਰਚਾ ਵੱਲੋਂ ਸਲਾਬਤਪੁਰਾ ਵੱਲ ਜਾਣ ਵਾਲੀਆਂ ਬੱਸਾਂ ਨੂੰ ਰੋਕਿਆ ਗਿਆ। ਇੰਨਾ ਹੀ ਨਹੀਂ ਜਿਹੜੀ ਸੰਗਤ ਸਤਿਸੰਗ ਵਿੱਚ ਪੁੱਜੀ ਉਸਨੂੰ ਘਰ ਵਾਪਸ ਜਾਣ ਤੋਂ ਵੀ ਰੋਕਿਆ ਗਿਆ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਵਲੋਂ ਬਠਿੰਡਾ ਦੇ ਸਲਾਬਤਪੁਰਾ ਵਿਚ ਸਥਿਤ ਡੇਰੇ ਵਿਚ ਵੀਡੀਓ ਕਾਨਫਰੰਸ ਰਾਹੀਂ ਸਤਿਸੰਗ ਕੀਤੀ ਗਈ। ਸਤਿਸੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਖਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਸੀ। ਰਾਮ ਰਹੀਮ ਦੇ ਸਮਾਗਮ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਦੇ ਵਲੋਂ ਪਿੰਡ ਸਲਾਬਤਪੁਰਾ ਡੇਰੇ ਨੂੰ ਜਾਣ ਵਾਲੀ ਸੜਕ ਨੂੰ ਜਾਮ ਕੀਤਾ ਗਿਆ। ਦੂਜੇ ਪਾਸੇ ਫ਼ਰੀਦਕੋਟ ਵਿਖੇ ਬੇਅਦਬੀ ਇਨਸਾਫ਼ ਮੋਰਚਾ ਦੇ ਵਲੋਂ ਰਾਮ ਰਹੀਮ ਦੇ ਸਗਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੀਆਂ ਬੱਸਾਂ ਨੂੰ ਵਾਪਸ ਮੋੜ ਦਿੱਤਾ ਗਿਆ ਹੈ। ਡੇਰਾ ਮੁਖੀ ਦੇ ਪ੍ਰੋਗਰਾਮ ਨੂੰ ਲੈਕੇ ਬਠਿੰਡਾ ਸਮੇਤ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਦਿਨਭਰ ਤਣਾਅ ਵਾਲਾ ਮਾਹੌਲ ਬਣਿਆ ਰਿਹਾ। ਪੁਲਿਸ ਵਲੋਂ ਥਾਂ-ਥਾਂ ਤੇ ਨਾਕਾਬੰਦੀ ਕਰਕੇ ਡੇਰਾ ਪ੍ਰੇਮੀਆਂ ਨੂੰ ਸਤਿਸੰਗ ਵਿੱਚ ਜਾਣ ਤੋਂ ਰੋਕਣ ਵਾਲਿਆਂ ਨੂੰ ਸਮਝਾਉਣ ਦੀ ਕੋਸ਼ਿਸ ਕੀਤੀ ਗਈ। ਡੇਰੇ ਦੇ ਬਾਹਰ ਬੀਤੇ ਦੋ ਦਿਨਾਂ ਤੋਂ ਹੀ 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਜਿਸ ਦੀ ਅਗਵਾਈ 2 ਐਸਪੀ ਪੱਧਰ ਦੇ ਅਧਿਕਾਰੀਆਂ ਨੇ ਕੀਤੀ। ਬੀਤੀ 25 ਜਨਵਰੀ ਨੂੰ ਸ਼ਾਹ ਸਤਨਾਮ ਦੇ ਜਨਮ ਦਿਨ ‘ਤੇ ਸਿਰਸਾ ‘ਚ ਹੋਏ ਇਕੱਠ ਦੌਰਾਨ ਹੋਰਨਾਂ ਸੂਬਿਆਂ ਤੋਂ ਆਏ ਪੈਰੋਕਾਰਾਂ ਨੇ ਉਨ੍ਹਾਂ ‘ਤੇ ਰੋਕ ਲਗਾਉਣ ਦੇ ਦੋਸ਼ ਲਾਏ ਸਨ। ਇਸ ‘ਤੇ ਜਦੋਂ ਰਾਮ ਰਹੀਮ ਨੇ ਆਪਣੇ ਡੇਰਾ ਪ੍ਰਬੰਧਕਾਂ ਤੋਂ ਜਵਾਬ ਮੰਗਿਆ ਤਾਂ ਉਨ੍ਹਾਂ ਕਿਹਾ ਸੀ ਕਿ ਜਗ੍ਹਾਂ ਦੀ ਘਾਟ ਕਾਰਨ ਦੂਜੇ ਰਾਜਾਂ ਦੇ ਪੈਰੋਕਾਰਾਂ ਨੂੰ ਡੇਰੇ ‘ਚ ਆਉਣ ਤੋਂ ਰੋਕਿਆ ਗਿਆ ਸੀ। ਇਸ ਤੋਂ ਬਾਅਦ ਰਾਮ ਰਹੀਮ ਨੇ ਹੋਰ ਡੇਰਿਆਂ ਵਿੱਚ ਵੀ ਆਨਲਾਈਨ ਸਤਿਸੰਗ ਦਾ ਐਲਾਨ ਕਰ ਦਿੱਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...