ਦੇਵੇਂਦਰ ਯਾਦਵ ਨੂੰ ਮਿਲੀ ਪੰਜਾਬ ਕਾਂਗਰਸ ਇੰਚਾਰਜ ਦੀ ਜ਼ਿੰਮੇਵਾਰੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਨਿਰਦੇਸ਼ ਜਾਰੀ

Updated On: 

23 Dec 2023 21:17 PM

ਲੋਕ ਸਭਾ ਚੋਣਾਂ 2024 ਵਿੱਚ ਹੋਣੀਆਂ ਹਨ। ਵਿਰੋਧੀ ਪਾਰਟੀਆਂ ਨੇ ਭਾਰਤੀ ਜਨਤਾ ਪਾਰਟੀ ਦਾ ਮੁਕਾਬਲਾ ਕਰਨ ਲਈ INDIA ਗਠਜੋੜ ਦਾ ਗਠਨ ਕੀਤਾ ਹੈ। ਕਾਂਗਰਸ ਇਸ ਪਾਰਟੀ ਦੀ ਅਗਵਾਈ ਕਰ ਰਹੀ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਇਸ ਗਠਜੋੜ ਦਾ ਹਿੱਸਾ ਹੈ। ਪਰ ਪੰਜਾਬ ਦੇ ਸਾਰੇ ਕਾਂਗਰਸੀ ਆਗੂ ਆਮ ਆਦਮਪੀ ਪਾਰਟੀ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਨਹੀਂ ਹਨ। ਉਹ ਸਪੱਸ਼ਟ ਕਰ ਰਹੇ ਹਨ ਕਿ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ।

ਦੇਵੇਂਦਰ ਯਾਦਵ ਨੂੰ ਮਿਲੀ ਪੰਜਾਬ ਕਾਂਗਰਸ ਇੰਚਾਰਜ ਦੀ ਜ਼ਿੰਮੇਵਾਰੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਨਿਰਦੇਸ਼ ਜਾਰੀ
Follow Us On

ਪੰਜਾਬ ਵਿੱਚ ਕਾਂਗਰਸ ਨੇ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਦੇ ਨੇਤਾ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦੇਵੇਂਦਰ ਯਾਦਵ ਹੁਣ ਤੱਕ ਉੱਤਰਾਖੰਡ ਕਾਂਗਰਸ ਦੇ ਇੰਚਾਰਜ ਸਨ।

ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ INDIA ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ‘ਚ ਕਾਫੀ ਹੰਗਾਮਾ ਚੱਲ ਰਿਹਾ ਹੈ।

AAP ਨਾਲ ਚੋਣ ਲੜਨ ਲਈ ਤਿਆਰ ਨਹੀਂ ਕਾਂਗਰਸੀ ਆਗੂ

ਲੋਕ ਸਭਾ ਚੋਣਾਂ 2024 ਵਿੱਚ ਹੋਣੀਆਂ ਹਨ। ਵਿਰੋਧੀ ਪਾਰਟੀਆਂ ਨੇ ਭਾਰਤੀ ਜਨਤਾ ਪਾਰਟੀ ਦਾ ਮੁਕਾਬਲਾ ਕਰਨ ਲਈ INDIA ਗਠਜੋੜ ਦਾ ਗਠਨ ਕੀਤਾ ਹੈ। ਕਾਂਗਰਸ ਇਸ ਪਾਰਟੀ ਦੀ ਅਗਵਾਈ ਕਰ ਰਹੀ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਇਸ ਗਠਜੋੜ ਦਾ ਹਿੱਸਾ ਹੈ। ਪਰ ਪੰਜਾਬ ਦੇ ਸਾਰੇ ਕਾਂਗਰਸੀ ਆਗੂ ਆਮ ਆਦਮਪੀ ਪਾਰਟੀ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਨਹੀਂ ਹਨ। ਉਹ ਸਪੱਸ਼ਟ ਕਰ ਰਹੇ ਹਨ ਕਿ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ।

ਸਿਰਫ਼ ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੀ ਇਸ ਗਠਜੋੜ ਦੇ ਹੱਕ ਵਿੱਚ ਹਨ, ਜਦੋਂਕਿ ਚਰਚਾ ਹੈ ਕਿ ਹਰੀਸ਼ ਚੌਧਰੀ ਇਸ ਮਾਮਲੇ ਤੇ ਪਾਰਟੀ ਆਗੂਆਂ ਨਾਲ ਤਾਲਮੇਲ ਨਹੀਂ ਕਰ ਪਾ ਰਹੇ ਸਨ। ਅਜਿਹੇ ‘ਚ ਹੁਣ ਪਾਰਟੀ ਨੇ ਦਿੱਲੀ ਦੇ ਨੇਤਾ ਨੂੰ ਕਮਾਨ ਸੌਂਪ ਦਿੱਤੀ ਹੈ ਤਾਂ ਜੋ ਉਹ INDIA ਗਠਜੋੜ ਦੇ ਨੇਤਾਵਾਂ ਨੂੰ ਤਿਆਰ ਕਰ ਸਕਣ।

ਪੰਜਾਬ ਪ੍ਰਧਾਨ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵੇਂ ਬਣੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੂੰ ਜ਼ਿੰਮੇਵਾਰੀ ਸੌਂਪੀ ਹੈ।

2022 ‘ਚ ਹਰੀਸ਼ ਚੌਧਰੀ ਨੂੰ ਮਿਲੀ ਸੀ ਚੋਣਾਂ ਦੀ ਜਿੰਮੇਵਾਰੀ

2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੇ 10 ਸਾਲਾਂ ਬਾਅਦ 78 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ‘ਤੇ ਕਬਜ਼ਾ ਕੀਤਾ ਸੀ। ਉਸ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣੀ ਸੀ। ਇਸ ਤੋਂ ਬਾਅਦ ਰਾਜਸਥਾਨ ਦੇ ਆਗੂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਇਆ ਗਿਆ। ਉਨ੍ਹਾਂ ਦੀ ਅਗਵਾਈ ਵਿੱਚ ਹੀ 2022 ਵਿੱਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਨ੍ਹਾਂ ਚੋਣ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਕਾਫੀ ਨਿਰਾਸ਼ਾਜਨਕ ਰਿਹਾ। ਕਾਂਗਰਸ ਪਾਰਟੀ 78 ਤੋਂ 18 ਸੀਟਾਂ ‘ਤੇ ਆ ਗਈ। ਹਾਲਾਂਕਿ ਇਸ ਤੋਂ ਬਾਅਦ ਵੀ ਪਾਰਟੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਤੋਂ ਨਹੀਂ ਹਟਾਇਆ।