AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

LPU ਪਹੁੰਚੇ ਡੀਜੀਪੀ ਯਾਦਵ ਬੋਲੇ- ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, ਹਾਲਾਤ ‘ਤੇ ਸਾਡੀ ਤਿੱਖੀ ਨਜ਼ਰ

ਬੀਤੇ ਦਿਨ ਵਿਦਿਆਰਥੀਆਂ ਵੱਲੋਂ ਪਥਰਾਅ ਤੇ ਕੁਝ ਗੱਡੀਆਂ ਨੂੰ ਅੱਗ ਦੇ ਹਵਾਲੇ ਕਰਨ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਬਲ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਘਟਨਾ ਤੇ ਡੀਜੀਪੀ ਨੇ ਕਿਹਾ ਕਿ ਬਹੁਤ ਨਾਲ ਪੁਲਿਸ ਵੱਲੋਂ ਫੈਸਲਾ ਲਿਆ ਗਿਆ ਸੀ ਕਿ ਵਿਦਿਆਰਥੀਆਂ ਦੇ ਖਿਲਾਫ਼ ਪੁਲਿਸ ਬਲ ਦਾ ਇਸਤੇਮਾਲ ਨਾ ਕੀਤਾ ਜਾਵੇ, ਪਰ ਉਕਸਾਵੇ ਤੋਂ ਬਾਅਦ ਪੁਲਿਸ ਨੂੰ ਥੋੜ੍ਹੇ ਬਲ ਦਾ ਇਸਤੇਮਾਲ ਕਰਨਾ ਪਿਆ।

LPU ਪਹੁੰਚੇ ਡੀਜੀਪੀ ਯਾਦਵ ਬੋਲੇ- ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, ਹਾਲਾਤ 'ਤੇ ਸਾਡੀ ਤਿੱਖੀ ਨਜ਼ਰ
davinder-kumar-jalandhar
| Updated On: 28 Sep 2026 13:32 PM IST
Share

ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਬੀਤੇ ਦੋ ਦਿਨਾਂ ਤੋਂ ਚੱਲ ਰਹੇ ਤਣਾਅਪੂਰਨ ਮਾਹੌਲ ਦਾ ਜਾਇਜ਼ਾ ਲੈਣ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ‘ਚ ਗੱਲਬਾਤ ਕਰਵਾਈ ਜਾ ਰਹੀ ਹੈ।

ਬੀਤੇ ਦਿਨ ਵਿਦਿਆਰਥੀਆਂ ਵੱਲੋਂ ਪਥਰਾਅ ਤੇ ਕੁਝ ਗੱਡੀਆਂ ਨੂੰ ਅੱਗ ਦੇ ਹਵਾਲੇ ਕਰਨ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਬਲ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਘਟਨਾ ਤੇ ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਕੋਸ਼ਿਸ਼ ਸੀ ਕਿ ਵਿਦਿਆਰਥੀਆਂ ਦੇ ਖ਼ਿਲਾਫ਼ ਪੁਲਿਸ ਬਲ ਦਾ ਇਸਤੇਮਾਲ ਨਾ ਕੀਤਾ ਜਾਵੇ, ਪਰ ਉਕਸਾਵੇ ਤੋਂ ਬਾਅਦ ਪੁਲਿਸ ਨੂੰ ਥੋੜ੍ਹੇ ਬਲ ਦਾ ਇਸਤੇਮਾਲ ਕਰਨਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚਿਆਂ ਵਾਂਗ ਹਨ ਤੇ ਸਾਡੀ ਕੋਸ਼ਿਸ਼ ਹੈ ਕਿ ਇਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਕੁਝ ਮਤਭੇਦ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਗੱਲਬਾਤ ਰਾਹੀ ਹੱਲ ਕਰਵਾਉਣ ਦੀ ਕੋਸ਼ਿਸ਼ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਇੱਕ ਸ਼ਿਕਾਇਤ ਮੁਤਾਬਕ ਵਿਦਿਆਰਥੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਗਰਲਜ਼ ਹੌਸਟਲ ‘ਚ ਸਿਰਫ਼ ਮਹਿਲਾ ਵਰਕਰਾਂ ਨੂੰ ਰੱਖਿਆ ਜਾਵੇ, ਜਿਸ ਨੂੰ ਪੁਲਿਸ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਵਿਦਿਆਰਥੀਆਂ ‘ਚ ਮੀਟਿੰਗ ਕਰਵਾ ਕੇ ਹੱਲ ਕਰਵਾ ਦਿੱਤਾ ਗਿਆ ਸੀ।

ਘਟਨਾ ਦੀ ਜਾਂਚ ਜਾਰੀ, ਮੁਲਜ਼ਮਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਵਿਦਿਆਰਥੀਆਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ‘ਤੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ ਤੇ ਕੋਈ ਵੀ ਮਾਮਲੇ ‘ਚ ਲਿਪਤ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਚਾਹੇ ਉਹ ਕੋਈ ਵੱਡੇ ਤੋਂ ਵੱਡਾ ਅਧਿਕਾਰੀ ਹੋਵੇ ਜਾਂ ਕੋਈ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਹੋਵੇ ਸਭ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਯੂਨੀਵਰਸਿਟੀ ਅੰਦਰ ਭੰਨਤੋੜ ਕਰਨ ਵਾਲਿਆਂ ਦੀ ਵੀ ਹੋਵੇਗੀ ਜਾਂਚ

ਯੂਨੀਵਰਸਿਟੀ ਅੰਦਰ ਭੰਨਤੋੜ ਦੇ ਮਾਮਲੇ ‘ਤੇ ਡੀਜੀਪੀ ਯਾਦਵ ਨੇ ਕਿਹਾ ਕਿ ਇਸ ਦੀ ਵਿਗਿਆਨੀ ਤੇ ਤਕਨੀਕੀ ਪੱਧਰ ‘ਤੇ ਜਾਂਚ ਕੀਤੀ ਜਾਵੇਗੀ। ਜੋ ਕੋਈ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥ ‘ਚ ਲਵੇਗਾ, ਉਸ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅਪੀਲ ਕੀਤੀ ਕਿ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕੀਤਾ ਜਾਵੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...