ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਗਣਤੰਤਰ ਦਿਵਸ ਸਬੰਧੀ DGP ਨੇ ਜਲੰਧਰ ‘ਚ ਕੀਤੀ ਮੀਟਿੰਗ, ਨਿਰਦੇਸ਼ ਕੀਤੇ ਜਾਰੀ

DGP Gaurav Yadav: ਡੀਜੀਪੀ ਗੌਰਵ ਯਾਦਵ ਨੇ ਕਿਹਾ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਵਾਂ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

ਗਣਤੰਤਰ ਦਿਵਸ ਸਬੰਧੀ DGP ਨੇ ਜਲੰਧਰ ‘ਚ ਕੀਤੀ ਮੀਟਿੰਗ, ਨਿਰਦੇਸ਼ ਕੀਤੇ ਜਾਰੀ
Follow Us
davinder-kumar-jalandhar
| Updated On: 20 Jan 2025 20:08 PM

DGP Gaurav Yadav: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਦੇ ਕਈ ਸ਼ਹਿਰਾਂ ਦਾ ਦੌਰਾ ਕੀਤਾ। ਇਸ ਦੌਰਾਨ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਡੀਜੀਪੀ ਨੇ ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਦੇ ਨਾਲ ਅੰਮ੍ਰਿਤਸਰ ਅਤੇ ਜਲੰਧਰ ਪਹੁੰਚ ਕੇ ਕਮਿਸ਼ਨਰੇਟ – ਅੰਮ੍ਰਿਤਸਰ ਅਤੇ ਜਲੰਧਰ, ਅਤੇ ਪੁਲਿਸ ਰੇਂਜ – ਸਰਹੱਦ, ਜਲੰਧਰ ਅਤੇ ਲੁਧਿਆਣਾ ਦੇ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਚੱਲ ਰਹੇ ਅੱਤਵਾਦ ਵਿਰੋਧੀ ਕਾਰਜਾਂ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਵੀ ਸਮੀਖਿਆ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ। ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਵਾਂ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਵਧੀ ਹੋਈ ਸੁਰੱਖਿਆ ਦੇ ਹਿੱਸੇ ਵਜੋਂ, ਪੁਲਿਸ ਕਰਮੀ ਨਿਯਮਤ ਗਸ਼ਤ ਅਤੇ ਜਾਂਚ ਕਰਨਗੇ ਤਾਂ ਜੋ , ਖਾਸ ਕਰਕੇ ਰਾਤ ਨੂੰ, ਕਿਸੇ ਵੀ ਸੰਭਾਵੀ ਖਤਰੇ ਜਾਂ ਰੁਕਾਵਟ ਨੂੰ ਠੱਲਿ੍ਹਆ ਜਾ ਸਕੇ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਾਈਟ ਡੋਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਸਰਹੱਦੀ ਜ਼ਿਲ੍ਹਿਆਂ ਸਮੇਤ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਬਲਾਂ ਦੀ ਤਾਇਨਾਤੀ ਵੀ ਸ਼ਾਮਲ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਸ਼ੱਕੀ ਗਤੀਵਿਧੀਆਂ ਅਤੇ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੀ ਸੁਰੱਖਿਆ ਦੀ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ , ਮੈਂ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ। ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪੁਲਿਸ ਨਾਕਿਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਨਾਕੇ ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਨਿਆਂ ਦਾ ਸਾਹਮਣਾ ਕਰਨ ਲਈ ਵਾਪਸ ਲਿਆਉਣ ਲਈ ਲੁੱਕ ਆਊਟ ਸਰਕੂਲਰ (ਐਲਓਸੀ), ਰੈੱਡ ਕਾਰਨਰ ਨੋਟਿਸ (ਆਰਸੀਐਨ), ਓਪਨ ਗ੍ਰਿਫਤਾਰੀ ਵਾਰੰਟ, ਬਲਿਊ ਕਾਰਨਰ ਨੋਟਿਸ (ਬੀਸੀਐਨ) ਅਤੇ ਹਵਾਲਗੀ ਪ੍ਰਸਤਾਵ ਜਾਰੀ ਕਰਨ ਤੇ ਵੀ ਜੋਰ ਦਿੱਤਾ।

ਇਸ ਮੌਕੇ ਆਈਜੀਪੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਐਸ.ਬੀ.ਐਸ. ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਅਸ਼ਵਨੀ ਗੋਟਿਆਲ ਅਤੇ ਐਸਐਸਪੀ ਖੰਨਾ ਨਵਨੀਤ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ/ਕਰਮਚਾਰੀ ਮੀਟਿੰਗ ਵਿੱਚ ਹਾਜ਼ਰ ਸਨ।

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?...
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!...
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...