AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਦਮਾਸ਼ ਭਾਰਤ-ਬਾਂਗਲਾਦੇਸ਼ ਵਿਵਾਦ ਦਾ ਚੁੱਕ ਰਹੇ ਫਾਇਦਾ, ਈ-ਮੇਲ ਧਮਕੀਆਂ ‘ਤੇ ਬੋਲੇ ਡੀਜੀਪੀ

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ੇ ਤੇ ਸੰਗਠਿਤ ਅਪਰਾਧ ਦੇ ਖਿਲਾਫ਼ ਜ਼ੀਰੋ ਟੋਲਰੈਂਸ ਪਾਲਿਸੀ ਜਾਰੀ ਰਹੇਗੀ ਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 20 ਜਨਵਰੀ ਤੋਂ ਹੁਣ ਤੱਕ 10 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਇਨ੍ਹਾਂ 'ਚੋਂ ਕਈਆਂ ਨੂੰ ਜਾਂਚ ਤੋਂ ਬਾਅਦ ਛੱਡ ਦਿੱਤਾ ਗਿਆ ਹੈ।।

ਬਦਮਾਸ਼ ਭਾਰਤ-ਬਾਂਗਲਾਦੇਸ਼ ਵਿਵਾਦ ਦਾ ਚੁੱਕ ਰਹੇ ਫਾਇਦਾ, ਈ-ਮੇਲ ਧਮਕੀਆਂ 'ਤੇ ਬੋਲੇ ਡੀਜੀਪੀ
ਡੀਜੀਪੀ ਗੌਰਵ ਯਾਦਵ
davinder-kumar-jalandhar
| Updated On: 20 Feb 2026 13:20 PM IST

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਬੀਤੀ ਦਿਨ ਜਲੰਧਰ ਰੇਂਜ ਦੇ ਪੁਲਿਸ ਲਾਈਨਜ਼ ਵਿਖੇ ਐਂਟੀ-ਨਾਰਕੋਟਿਕਸ ਟਾਕਸ ਫੋਰਸ (ਏਐਨਟੀਐਫ) ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸੁਰੱਖਿਆ ਮੁੱਦੇ ‘ਤੇ ਜਾਣਕਾਰੀ ਦਿੱਤੀ। ਪਿਛਲੀ ਕੁੱਝ ਦਿਨਾਂ ਤੋਂ ਈ-ਮੇਲ ਰਾਹੀਂ ਮਿਲ ਰਹੀਆਂ ਧਮਕੀਆਂ ‘ਤੇ ਉਨ੍ਹਾਂ ਨੇ ਕਿਹਾ ਕਿ ਭਾਰਤ-ਬਾਂਗਲਾਦੇਸ਼ ਦੇ ਵਿਚਕਾਰ ਵਿਵਾਦ ਚੱਲ ਰਿਹਾ ਹੈ।ਇਸ ਦਾ ਫਾਇਦਾ ਚੁੱਕਦੇ ਹੋਏ ਕੁਝ ਸ਼ਰਾਰਤੀ ਅਨਸਰ ਸੂਬੇ ‘ਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਈ-ਮੇਲ ਭੇਜੀਆਂ ਜਾ ਰਹੀਆਂ ਧਮਕੀਆਂ ਦੀ ਸਾਈਬਰ ਸੈੱਲ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੰਜਾਬ ‘ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ੇ ਤੇ ਸੰਗਠਿਤ ਅਪਰਾਧ ਦੇ ਖਿਲਾਫ਼ ਜ਼ੀਰੋ ਟੋਲਰੈਂਸ ਪਾਲਿਸੀ ਜਾਰੀ ਰਹੇਗੀ ਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 20 ਜਨਵਰੀ ਤੋਂ ਹੁਣ ਤੱਕ 10 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਇਨ੍ਹਾਂ ‘ਚੋਂ ਕਈਆਂ ਨੂੰ ਜਾਂਚ ਤੋਂ ਬਾਅਦ ਛੱਡ ਦਿੱਤਾ ਗਿਆ ਹੈ।।

ਡੀਜੀਪੀ ਨੇ ਦੱਸਿਆ ਕਿ ਪੰਜਾਬ ‘ਚ ਸਲਾਨਾ ਕਰੀਬ 700 ਕਤਲ ਹੁੰਦੇ ਹਨ, ਪਰ ਹਰਿਆਣਾ ਤੇ ਦਿੱਲੀ ਦੀ ਤੁਲਣਾ ‘ਚ ਪੰਜਾਬ ‘ਚ ਅਪਰਾਧ ਦਰ ਘੱਟ ਹੈ। ਤਰਨਤਾਰਨ ਸਰਪੰਚ ਕਤਲਕਾਂਡ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ‘ਚ ਬੈਠੇ ਅਪਰਾਧੀ ਸੋਸ਼ਲ ਮੀਡੀਆ ਦੇ ਰਾਹੀਂ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਟਾਰਗੇਟ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਬ੍ਰੈਂਡਡ ਕਪੜਿਆਂ, ਬੂਟ ਦੇ ਹੋਰ ਚੀਜ਼ਾਂ ਦੇ ਲਾਲਚ ਦੇ ਕੇ ਵਾਰਦਾਤਾਂ ਨੂੰ ਅੰਜਾਮ ਦਿਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਦੇਸ਼ ਬੈਠੇ ਗੈਂਗਸਟਰਾਂ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਦੇ ਖਿਲਾਫ ਰੈੱਡ ਕਾਰਨਰ ਤੇ ਬਲੂ ਕਾਰਨਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਭਾਰਤ ਆ ਕੇ ਪੁਲਿਸ ਜਾਂਚ ‘ਚ ਸ਼ਾਮਲ ਹੋਣਾ ਪਵੇਗਾ। ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਦੇ ਨਸ਼ੇ ਦੀ ਤਸਕਰੀ ਦੀਆਂ ਘਟਨਾਵਾਂ ‘ਤੇ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਰੋਕਣ ਦੇ ਲਈ ਐਂਟੀ-ਡਰੋਨ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...