ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਜਾਰੀ, ਫਰੀਦਰੋਟ ‘ਚ ਬੋਲੇ DGP ਗੌਰਵ ਯਾਦਵ

sukhjinder-sahota-faridkot
Updated On: 

23 Apr 2025 15:36 PM

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਫਰੀਦਕੋਟ ਜ਼ਿਲੇ ਦੀ ਪੁਲਿਸ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਲੈਕੇ ਜ਼ਿਲਾ ਪੁਲਿਸ ਦੀ ਪਿੱਠ ਥਾਪੜੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਕੀਤੀ ਕਾਰਵਾਈ 'ਚ ਫਰੀਦਕੋਟ ਜ਼ਿਲਾ ਪਹਿਲੇ ਨੰਬਰ ਤੇ ਆਉਂਦਾ ਹੈ।

ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਜਾਰੀ, ਫਰੀਦਰੋਟ ਚ ਬੋਲੇ DGP ਗੌਰਵ ਯਾਦਵ
Follow Us On

DGP Gaurav Yadav: ਅੱਜ ਪੰਜਾਬ ਡੀਜੀਪੀ ਆਈਏਐਸ ਗੌਰਵ ਯਾਦਵ ਵਿਸ਼ੇਸ਼ ਤੌਰ ਤੇ ਫਰੀਦਕੋਟ ਪੁੱਜੇ ਜਿਨਾਂ ਵੱਲੋਂ ਅੱਜ ਇੱਕ ਰੱਖੇ ਇੱਕ ਸਮਾਗਮ ਤਹਿਤ ਆਪਣੀ ਡਿਊਟੀ ਦੌਰਾਨ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਫਸਰਾਂ ਅਤੇ ਅਧਿਕਾਰੀਆਂ ਨੂੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਵੱਲੋਂ ਪੁਲਿਸ ਲਾਈਨ ਅੰਦਰ ਸਥਾਪਿਤ ਕੀਤੇ ਗਏ ਨਵੇਂ ਸਾਈਬਰ ਸੈਲ ਥਾਣਾ ਅਤੇ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ।

ਇਸ ਮੌਕੇ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਫਰੀਦਕੋਟ ਜ਼ਿਲੇ ਦੀ ਪੁਲਿਸ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਲੈਕੇ ਜ਼ਿਲਾ ਪੁਲਿਸ ਦੀ ਪਿੱਠ ਥਾਪੜੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਕੀਤੀ ਕਾਰਵਾਈ ‘ਚ ਫਰੀਦਕੋਟ ਜ਼ਿਲਾ ਪਹਿਲੇ ਨੰਬਰ ਤੇ ਆਉਂਦਾ ਹੈ।

ਇਸੇ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਫਰੀਦਕੋਟ ਜ਼ਿਲੇ ਦੀ ਪੁਲਿਸ ਦੀ ਵਧੀਆ ਕਾਰਗੁਜ਼ਾਰੀ ਦੇ ਨਾਲ ਨਾਲ ਲੋਕਾਂ ਵੱਲੋਂ ਵੀ ਨਸ਼ੇ ਖਿਲਾਫ ਛੇੜੀ ਮੁਹਿੰਮ ਲਈ ਪੁਲਿਸ ਨੂੰ ਬਹੁਤ ਸਹਿਯੋਗ ਦਿੱਤਾ ਗਿਆ। ਇਸ ਦੇ ਚੱਲਦੇ ਵੱਡੀ ਮਾਤਰਾ ‘ਚ ਨਸ਼ਾ ਬਰਾਮਦ ਹੋਇਆ। ਨਾਲ ਹੀ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਪਾਲ ‘ਤੇ ਚੱਲ ਰਹੀ ਕਾਰਵਾਈ

ਫਰੀਦਕੋਟ ਜ਼ਿਲ੍ਹੇ ਦੇ ਬਹੁਚਰਚਿਤ ਸਿੱਖ ਆਗੂ ਗੁਰਪ੍ਰੀਤ ਹਾਰੀਨੋ ਕ਼ਤਲ ਮਾਮਲੇ ਦੇ ਨਾਮਜ਼ਦ ਮੁਲਜ਼ਮ ਅੰਮ੍ਰਿਤਪਾਲ ਸਿੰਘ ਤੇ ਗੈਂਗਸਟਰ ਅਰਸ਼ ਡੱਲਾ ਖਿਲਾਫ ਕਾਰਵਾਈ ਸਬੰਧੀ ਪੁੱਛੇ ਗਏ ਸਵਾਲ ਤੇ ਉਹਨਾਂ ਕਿਹਾ ਕਿ ਕਾਨੂੰਨ ਮੁਤਾਬਕ ਪ੍ਰਕਿਰਿਆ ਜਾਰੀ ਹੈ। ਇਸ ਤਹਿਤ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਤੇ ਉਸ ਦੇ ਸਾਥੀਆਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਜਾਰੀ ਹੈ। ਉੱਥੇ ਹੀ ਅੰਮ੍ਰਿਤਪਾਲ ਦੇ ਖਿਲਾਫ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਮਹਿਲਾ ਕਾਂਸਟੇਬਲ ਜਿਸ ਦੀ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਹੈ, ਉਸ ਦੀ ਜਾਇਦਾਦ ਨੂੰ ਲੈ ਕੇ ਵੀ ਕੀਤੇ ਸਵਾਲ ਕੀਤਾ ਗਿਆ। ਉਨ੍ਹਾਂ ਜਵਾਬ ਵਿੱਚ ਕਿਹਾ ਕਿ ਉਸ ਦੀ ਜਾਇਦਾਦ ਦੀ ਜਾਂਚ ਜਾਰੀ ਹੈ ਅਤੇ ਵਿਜੀਲੈਂਸ ਵਿਭਾਗ ਨੂੰ ਵੀ ਉਸਦੀ ਪ੍ਰਾਪਰਟੀ ਸੰਬੰਧੀ ਜਾਣਕਾਰੀ ਇਕੱਤਰ ਕਰਨ ਸਬੰਧੀ ਕਿਹਾ ਗਿਆ ਹੈ। ਪੰਜਾਬ ਵਿੱਚ ਹੋਏ ਗ੍ਰਨੇਡ ਹਮਲਿਆਂ ‘ਤੇ ਉਹਨਾਂ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਪੰਜਾਬ ‘ਚ ਅਸ਼ਾਂਤੀ ਫੈਲਾਉਣ ਲਈ ਲਗਾਤਾਰ ਆਪਣੀਆਂ ਕੋਝੀਆਂ ਚਾਲਾਂ ਚੱਲ ਰਿਹਾ।

ਪੰਜਾਬ ਪੁਲਿਸ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਅਲਰਟ ਹੈ ਜਿਸ ਵੱਲੋਂ ਹੁਣ ਤੱਕ ਦੇ ਸਾਰੇ ਮਾਮਲਿਆਂ ਨੂੰ ਹੱਲ ਕੀਤਾ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦਾ ਲੋਕਾਂ ਪ੍ਰਤੀ ਵਿਸ਼ਵਾਸ ਬਣਾਉਣ ਲਈ ਉਹਨਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹ ਪਬਲਿਕ ਵਿੱਚ ਬਹੁਤ ਹੀ ਸਹਿਜ ਤਰੀਕੇ ਨਾਲ ਵਿਚਰਨ ਤਾਂ ਜੋ ਲੋਕਾਂ ਦਾ ਵੀ ਸਹਿਯੋਗ ਉਹਨਾਂ ਨੂੰ ਮਿਲ ਸਕੇ।