Republic Day 2025: ਗਣਰਾਜ ਦਿਹਾੜੇ ਨੂੰ ਲੈ ਕੇ ਅਲਰਟ, DGP ਲਾਅ ਐਂਡ ਆਰਡਰ ਨੇ ਜਲੰਧਰ ਥਾਣੇ ਦਾ ਕੀਤਾ ਅਚਨਚੇਤ ਦੌਰਾ
Republic Day 2025: ਅੱਜ ਸਵੇਰੇ ਜਦੋਂ ਡੀਜੀਪੀ ਅਰਪਿਤ ਸ਼ੁਕਲਾ ਦੇ ਜਲੰਧਰ ਆਉਣ ਦੀ ਸੂਚਨਾ ਮਿਲੀ ਤਾਂ ਪੂਰੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਚੌਕਸ ਹੋ ਗਏ। ਜਦੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਥਾਣਾ ਰਾਮਾਮੰਡੀ ਪੁੱਜੇ ਤਾਂ ਉਥੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਜੇਸੀਪੀ ਸੰਦੀਪ ਸ਼ਰਮਾ, ਏਸੀਪੀ ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀਜੀਪੀ ਨੇ ਕਰੀਬ ਅੱਧਾ ਘੰਟਾ ਥਾਣੇ ਵਿੱਚ ਬਿਤਾਇਆ।
ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਅਚਾਨਕ ਜਲੰਧਰ ਦੇ ਰਾਮਾਮੰਡੀ ਥਾਣੇ ਦੇ ਨਿਰਖਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਥਾਣੇ ਵਿੱਚ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਥਾਣੇ ਅੰਦਰ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਥਾਣੇ ਵਿੱਚ ਲਗਾਏ ਸਾਇਰਨ ਤੇ ਹੋਰ ਚੀਜ਼ਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਥਾਣੇ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਾਰਵਾਈ ਕਰਨ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ।
ਦੱਸ ਦੇਈਏ ਕਿ ਅੱਜ ਸਵੇਰੇ ਜਦੋਂ ਡੀਜੀਪੀ ਅਰਪਿਤ ਸ਼ੁਕਲਾ ਦੇ ਜਲੰਧਰ ਆਉਣ ਦੀ ਸੂਚਨਾ ਮਿਲੀ ਤਾਂ ਪੂਰੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਚੌਕਸ ਹੋ ਗਏ। ਜਦੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਥਾਣਾ ਰਾਮਾਮੰਡੀ ਪੁੱਜੇ ਤਾਂ ਉਥੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਜੇਸੀਪੀ ਸੰਦੀਪ ਸ਼ਰਮਾ, ਏਸੀਪੀ ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀਜੀਪੀ ਨੇ ਕਰੀਬ ਅੱਧਾ ਘੰਟਾ ਥਾਣੇ ਵਿੱਚ ਬਿਤਾਇਆ। ਜਿੱਥੇ ਉਨ੍ਹਾਂ ਨੇ ਥਾਣੇ ਪਹੁੰਚੇ ਕੁਝ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਪੰਜਾਬ ਵਿੱਚ ਗਣਤੰਤਰ ਦਿਵਸ ਨੂੰ ਲੈ ਕੇ ਅਲਰਟ- DGP
ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਭਰ ਵਿੱਚ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਪੂਰੇ ਪੰਜਾਬ ਵਿੱਚ ਅਲਰਟ ਹੈ। ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਤੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅੱਤਵਾਦੀਆਂ ਤੇ ਨਸ਼ਾ ਤਸਕਰਾਂ ਖਿਲਾਫ ਅਲਰਟ ਹੈ। ਨਾਲ ਹੀ ਉਸ ਤੋਂ ਬਾਅਦ ਲੁਧਿਆਣਾ ਦੇ ਕੁਝ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾਵੇਗੀ। ਤਾਂ ਜੋ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਅਰਪਿਤ ਸ਼ੁਕਲਾ ਨੇ ਅੱਗੇ ਦੱਸਿਆ ਕਿ 26 ਜਨਵਰੀ (ਗਣਤੰਤਰ ਦਿਵਸ) ਮੌਕੇ ਬਾਹਰਲੇ ਸੂਬਿਆਂ ਤੋਂ ਵੀ ਬਲ ਜਲੰਧਰ ਵਿੱਚ ਤਾਇਨਾਤ ਕੀਤੇ ਗਏ ਹਨ। ਪੁਲਿਸ ਵੱਲੋਂ ਨਾਕੇ ਲਾਏ ਗਏ ਹਨ ਤਾਂ ਜੋ ਚੈਕਿੰਗ ਵਿੱਚ ਕੋਈ ਅਣਗਹਿਲੀ ਨਾ ਹੋਵੇ। ਅਸੀਂ ਲੋਕਾਂ ਨੂੰ ਸੰਦੇਸ਼ ਦਿੰਦੇ ਹਾਂ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਸ਼ਰਾਰਤੀ ਅਨਸਰ ਨਜ਼ਰ ਆਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ
ਡੀਜੀਪੀ ਸ਼ੁਕਲਾ ਨੇ ਪਤੰਗ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ
ਡੀਜੀਪੀ ਅਰਪਿਤ ਸ਼ੁਕਲਾ ਨੇ ਥਾਣੇ ਦਾ ਮੁਆਇਨਾ ਕਰਨ ਤੋਂ ਬਾਅਦ ਪਤੰਗ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਤੰਗ ਵਿਕਰੇਤਾਵਾਂ ਨੂੰ ਚਾਈਨਾ ਡੋਰ ਨਾ ਵੇਚਣ ਵਾਲਿਆਂ ਨੂੰਵੀ ਅਪੀਲ ਕੀਤੀ। ਇਸ ਦੇ ਨਾਲ ਹੀ ਕਾਰੋਬਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਚਾਈਨਾ ਡੋਰ ਨਹੀਂ ਵੇਚਣਗੇ। ਡੀਜੀਪੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਹਰ ਕਦਮ ਚੁੱਕਣਗੇ।