ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ
ਇਸ ਮੁਲਾਕਾਤ ਸਬੰਧੀ ਜਾਣਕਾਰੀ ਅਤੇ ਮੀਟਿੰਗ ਦੀਆਂ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਲੰਬੇ ਸਮੇਂ ਤੋਂ ਰੁਕੀਆਂ ਚੋਣਾਂ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਮੌਕੇ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਨੂੰ ਜਲਦ ਕਰਵਾਉਣ ਸਬੰਧੀ ਗੰਭੀਰਤਾ ਦਿਖਾਉਣ ਦੀ ਗੱਲ ਕਹੀ ਗਈ।
ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਨਾਲ ਵਿਚਾਰ-ਚਰਚਾ ਹੋਈ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਅਤੇ ਮੀਟਿੰਗ ਦੀਆਂ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਲੰਬੇ ਸਮੇਂ ਤੋਂ ਰੁਕੀਆਂ ਚੋਣਾਂ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਮੌਕੇ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਨੂੰ ਜਲਦ ਕਰਵਾਉਣ ਸਬੰਧੀ ਗੰਭੀਰਤਾ ਦਿਖਾਉਣ ਦੀ ਗੱਲ ਕਹੀ ਗਈ। ਐਸਜੀਪੀਸੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਚਰਚਾ ਚੱਲਦੀ ਆ ਰਹੀ ਹੈ।
ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ… ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ… ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਚੋਣਾਂ ਬਿਨਾਂ ਕਿਸੇ ਦੇਰੀ ਤੋਂ ਜਲਦ ਕਰਵਾਉਣ ਦੀ ਮੰਗ ‘ਤੇ ਅਸੀਂ ਪੂਰੀ ਤਰ੍ਹਾਂ ਗੰਭੀਰ ਹਾਂ… ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ, ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT ਗਠਿਤ ਕਰਨ ਦਾ ਭਰੋਸਾ ਦਿੱਤਾ ਹੈ… ਜਾਂਚ ਜਲਦ ਪੂਰੀ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ… ਸਾਡੀ ਸਰਕਾਰ ਹਰ ਪੰਥਕ ਮਸਲੇ ਦੇ ਜਲਦ ਅਤੇ ਢੁੱਕਵੇਂ ਹੱਲ ਲਈ ਵਚਨਬੱਧ ਹੈ…
— Bhagwant Mann (@BhagwantMann) October 6, 2026
ਸ੍ਰੀ ਆਨੰਦਪੁਰ ਸਾਹਿਬ ਮਾਮਲੇ ਤੇ SIT ਦਾ ਭਰੋਸਾ
ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ ‘ਚ ਵਾਪਰੀ ਘਟਨਾ ਦਾ ਮਾਮਲਾ ਵੀ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ
ਸਰਕਾਰ ਵੱਲੋਂ ਕਿਹਾ ਗਿਆ ਕਿ ਜਾਂਚ ਨੂੰ ਜਲਦ ਪੂਰਾ ਕਰਕੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਥਕ ਮਸਲਿਆਂ ਦੇ ਹੱਲ ਦਾ ਦਿੱਤਾ ਭਰੋਸਾ
ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਸਿੱਖ ਪੰਥ ਨਾਲ ਸਬੰਧਤ ਮਸਲਿਆਂ ਦੇ ਜਲਦ ਤੇ ਢੁੱਕਵੇਂ ਹੱਲ ਲਈ ਸਰਕਾਰ ਵਚਨਬੱਧ ਹੈ। ਮੀਟਿੰਗ ‘ਚ ਐਸਜੀਪੀਸੀ ਚੋਣਾਂ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਤੇ ਹੋਰ ਪੰਥਕ ਮੁੱਦਿਆਂ ‘ਤੇ ਅੱਗੇ ਦੀ ਕਾਰਵਾਈ ਨੂੰ ਲੈ ਕੇ ਚਰਚਾ ਹੋਈ।
