ਧਰਮਕੋਟ ‘ਚ ਨਗਰ ਕੌਂਸਲ ‘ਤੇ HC ਦਾ ਵੱਡਾ ਫੈਸਲਾ, 8 ਵਾਰਡਾਂ ਦੇ ਪ੍ਰਧਾਨਾਂ ਦੀ ਚੋਣ ਤੋਂ ਰੋਕ ਹਟੀ
Dharamkot municipal council: ਅਦਾਲਤ ਨੇ ਇਹ ਫੈਸਲਾ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਮਖੀਜਾ ਵੱਲੋਂ ਦਾਇਰ ਰਿੱਟ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਲਿਆ। ਇਸ ਫੈਸਲੇ ਤੋਂ ਬਾਅਦ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਾਨਯੋਗ ਹਾਈ ਕੋਰਟ ਦਾ ਧੰਨਵਾਦ ਕੀਤਾ।
Dharamkot Municipal Council: ਪੰਜਾਬ ਦੇ ਧਰਮਕੋਟ ਵਿੱਚ ਨਗਰ ਕੌਂਸਲ ਦੇ 8 ਵਾਰਡਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਮਾਣਯੋਗ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਨ੍ਹਾਂ ਵਾਰਡਾਂ ਤੋਂ ਪਾਬੰਦੀ ਹਟਾ ਦਿੱਤੀ ਹੈ। ਇਹ ਮਾਮਲਾ 13 ਦਸੰਬਰ ਨੂੰ ਹੋਈਆਂ ਕੌਂਸਲਰ ਚੋਣਾਂ ਨਾਲ ਸਬੰਧਤ ਸੀ, ਜਿਸ ਵਿੱਚ ਵਿਰੋਧੀ ਪਾਰਟੀਆਂ ਨੇ ਇਲਾਕੇ ਦੇ ਵਿਧਾਇਕ ‘ਤੇ ਧਾਂਦਲੀ ਦਾ ਦੋਸ਼ ਲਗਾਇਆ ਸੀ।
ਅਦਾਲਤ ਨੇ ਇਹ ਫੈਸਲਾ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਮਖੀਜਾ ਵੱਲੋਂ ਦਾਇਰ ਰਿੱਟ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਲਿਆ। ਇਸ ਫੈਸਲੇ ਤੋਂ ਬਾਅਦ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਾਨਯੋਗ ਹਾਈ ਕੋਰਟ ਦਾ ਧੰਨਵਾਦ ਕੀਤਾ।
ਆਪ ਨੇ ਦੱਸਿਆ ਆਪਣੀ ਜਿੱਤ
ਵਿਧਾਇਕ ਲਾਡੀ ਢੋਸ ਨੇ ਇਸਨੂੰ ਆਮ ਲੋਕਾਂ ਦੀ ਜਿੱਤ ਕਿਹਾ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੇ ਕੌਂਸਲਰ ਧਰਮਕੋਟ ਦੇ ਸਾਰੇ 13 ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾ ਸਕਣਗੇ ਅਤੇ ਲੋਕਾਂ ਦੀ ਸੇਵਾ ਕਰ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਲਈ ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਵਿੱਚ ਇੱਕ ਨਵਾਂ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਹੈ।
21 ਦਸੰਬਰ ਨੂੰ ਹੋਈ ਸੀ ਵੋਟਿੰਗ
ਪੰਜਾਬ ਦੇ 5 ਨਗਰ ਨਿਗਮਾਂ ਵਿੱਚ ਮੇਅਰ ਕੌਣ ਬਣੇਗਾ, ਇਹ ਫੈਸਲਾ ਕਰਨ ਲਈ 21 ਦਸੰਬਰ ਨੂੰ ਵੋਟਿੰਗ ਹੋਈ। ਵੋਟਾਂ ਪੈਣ ਤੋਂ ਤੁਰੰਤ ਬਾਅਦ ਨਤੀਜੇ ਵੀ ਐਲਾਨ ਦਿੱਤੇ ਗਏ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਕਾਰ ਸਖ਼ਤ ਟੱਕਰ ਦੇਖਣ ਨੂੰ ਮਿਲੀ। ਪਟਿਆਲਾ ਵਿੱਚ, ਆਮ ਆਦਮੀ ਪਾਰਟੀ ਵੱਡੀ ਪਾਰਟੀ ਵਜੋਂ ਉੱਭਰੀ ਅਤੇ ਜਿੱਤ ਦਰਜ ਕੀਤੀ ਜਦੋਂ ਕਿ ਅੰਮ੍ਰਿਤਸਰ ਵਿੱਚ,ਕਾਂਗਰਸ ਨੇ ਲੀਡ ਹਾਸਲ ਕੀਤੀ। ਇਸ ਤਰ੍ਹਾਂ, ਪਟਿਆਲਾ ਵਿੱਚ ‘ਆਪ’ ਦਾ ਮੇਅਰ ਹੋਵੇਗਾ ਅਤੇ ਅੰਮ੍ਰਿਤਸਰ ਵਿੱਚ ਕਾਂਗਰਸ ਦਾ ਮੇਅਰ ਹੋਵੇਗਾ। ਇਸ ਚੋਣ ਵਿੱਚ, ਕਾਂਗਰਸ ਨੇ ਫਗਵਾੜਾ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ।