AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ ਵੱਲੋਂ ਅਹਿਮ ਫ਼ੈਸਲਾ ਸੁਣਾਉਂਦਿਆਂ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਵਧੀਕ ਸੈਸ਼ਨ ਜੱਜ ਗੁਰਮੀਤ ਟਿਵਾਣਾ ਦੀ ਅਦਾਲਤ ਨੇ ਮੰਗਲਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਕਿ ਅਦਾਲਤੀ ਰਿਕਾਰਡ 'ਤੇ ਮੌਜੂਦ ਸਮੱਗਰੀ ਅਤੇ ਤੱਥਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੋਈ ਜੁਰਮ ਸਾਬਤ ਨਹੀਂ ਹੁੰਦਾ।

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ 'ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ
davinder-kumar-jalandhar
| Published: 18 Aug 2026 23:55 PM IST
Share

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ ਵੱਲੋਂ ਅਹਿਮ ਫ਼ੈਸਲਾ ਸੁਣਾਉਂਦਿਆਂ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਵਧੀਕ ਸੈਸ਼ਨ ਜੱਜ ਗੁਰਮੀਤ ਟਿਵਾਣਾ ਦੀ ਅਦਾਲਤ ਨੇ ਮੰਗਲਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਕਿ ਅਦਾਲਤੀ ਰਿਕਾਰਡ ‘ਤੇ ਮੌਜੂਦ ਸਮੱਗਰੀ ਅਤੇ ਤੱਥਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੋਈ ਜੁਰਮ ਸਾਬਤ ਨਹੀਂ ਹੁੰਦਾ।

ਅਦਾਲਤ ਵੱਲੋਂ ਡਿਸਚਾਰਜ ਕੀਤੇ ਗਏ ਪੁਲਿਸ ਅਧਿਕਾਰੀਆਂ ਵਿੱਚ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-1 ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ. ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਵਿਖੇ ਐੱਫ.ਆਈ.ਆਰ. ਨੰਬਰ 52 ਦਰਜ ਕੀਤੀ ਗਈ ਸੀ।

16 ਅਗਸਤ ਨੂੰ ਥਾਣੇ ‘ਚ ਹੋਇਆ ਸੀ ਵਿਵਾਦ

ਇਹ ਸਾਰਾ ਮਾਮਲਾ 16 ਅਗਸਤ 2023 ਦੀ ਪੁਲਿਸ ਕਾਰਵਾਈ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਇਹ ਆਰੋਪ ਸਾਹਮਣੇ ਆਇਆ ਸੀ ਕਿ ਮਾਨਵਜੀਤ ਸਿੰਘ ਢਿੱਲੋਂ ਨੂੰ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-1 ਵਿਖੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਸੀ ਕਿ ਪੁਲਿਸ ਮੁਲਾਜ਼ਮਾਂ ਦੇ ਕਥਿਤ ਦੁਰਵਿਵਹਾਰ ਅਤੇ ਕੁੱਟਮਾਰ ਕਾਰਨ ਮਾਨਵਜੀਤ ਡੂੰਘੇ ਮਾਨਸਿਕ ਤਣਾਅ ਵਿੱਚ ਆ ਗਿਆ ਸੀ।

ਇਸ ਘਟਨਾ ਦੇ ਅਗਲੇ ਹੀ ਦਿਨ ਮਾਨਵਜੀਤ ਸਿੰਘ ਢਿੱਲੋਂ ਅਤੇ ਉਸ ਦੇ ਛੋਟੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਇਸ ਦੁਖਾਂਤਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦੋਵਾਂ ਭਰਾਵਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਗਈ ਸੀ। ਕਰੀਬ ਦੋ ਹਫ਼ਤਿਆਂ ਬਾਅਦ 2 ਸਤੰਬਰ 2023 ਨੂੰ ਜਸ਼ਨਬੀਰ ਦੀ ਲਾਸ਼ ਬਿਆਸ ਦਰਿਆ ਦੇ ਕੰਢੇ ਮੰਡ ਖੇਤਰ ਵਿੱਚੋਂ ਬਰਾਮਦ ਹੋਈ ਸੀ, ਜਦਕਿ ਉਸ ਸਮੇਂ ਮਾਨਵਜੀਤ ਦੀ ਲਾਸ਼ ਨਹੀਂ ਮਿਲੀ ਸੀ।

ਤਿੰਨ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਹੋਇਆ ਸੀ ਮਾਮਲਾ

ਜਸ਼ਨਬੀਰ ਦੀ ਦੇਹ ਮਿਲਣ ਉਪਰੰਤ 3 ਸਤੰਬਰ 2023 ਨੂੰ ਥਾਣਾ ਤਲਵੰਡੀ ਚੌਧਰੀਆਂ ਵਿਖੇ ਐੱਫ.ਆਈ.ਆਰ. ਨੰਬਰ 52 ਦਰਜ ਕੀਤੀ ਗਈ ਸੀ। ਇਸ ਤਹਿਤ ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ. ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 306 (ਖ਼ੁਦਕੁਸ਼ੀ ਲਈ ਉਕਸਾਉਣਾ), 506 (ਧਮਕਾਉਣਾ) ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਪੁਲਿਸ ਮੁਲਾਜ਼ਮਾਂ ਦੀ ਕਥਿਤ ਪ੍ਰਤਾੜਨਾ ਤੋਂ ਤੰਗ ਆ ਕੇ ਹੀ ਦੋਵਾਂ ਭਰਾਵਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।

ਲਾਸ਼ ਦੀ ਸ਼ਨਾਖ਼ਤ ਅਤੇ ਡੀ.ਐੱਨ.ਏ. ਰਿਪੋਰਟ ‘ਤੇ ਉੱਠੇ ਸਨ ਸਵਾਲ

ਦਰਿਆ ਵਿੱਚੋਂ ਮਿਲੀ ਲਾਸ਼ ਦੀ ਸ਼ਨਾਖ਼ਤ ਕੱਪੜਿਆਂ, ਜੁੱਤੀਆਂ, ਬੈਲਟ ਅਤੇ ਹੋਰ ਨਿੱਜੀ ਸਾਮਾਨ ਦੇ ਆਧਾਰ ‘ਤੇ ਜਸ਼ਨਬੀਰ ਵਜੋਂ ਕੀਤੀ ਗਈ ਸੀ। ਇਸ ਉਪਰੰਤ ਮਾਮਲੇ ਦੀ ਪੁਖ਼ਤਾ ਪੁਸ਼ਟੀ ਲਈ ਡੀ.ਐੱਨ.ਏ. ਟੈਸਟ ਵੀ ਕਰਵਾਇਆ ਗਿਆ। ਹਾਲਾਂਕਿ, ਅਦਾਲਤੀ ਰਿਕਾਰਡ ਅਤੇ ਉਪਲਬਧ ਦਸਤਾਵੇਜ਼ਾਂ ਮੁਤਾਬਕ ਡੀ.ਐੱਨ.ਏ. ਸੈਂਪਲ ਖ਼ਰਾਬ ਹੋ ਜਾਣ ਕਾਰਨ ਇਸ ਦੀ ਜਾਂਚ ਰਿਪੋਰਟ ਕਿਸੇ ਨਿਰਣਾਇਕ ਸਿੱਟੇ ‘ਤੇ ਨਹੀਂ ਪਹੁੰਚ ਸਕੀ ਸੀ। ਇਸ ਦੇ ਨਾਲ ਹੀ ਐੱਫ.ਐੱਸ.ਐੱਲ. (ਫ਼ੋਰੈਂਸਿਕ ਸਾਇੰਸ ਲੈਬਾਰਟਰੀ) ਦੀ ਰਿਪੋਰਟ ਵਿੱਚ ਮੌਤ ਦਾ ਕਾਰਨ ਪਾਣੀ ਵਿੱਚ ਡੁੱਬਣ ਕਾਰਨ ਦਮ ਘੁੱਟਣਾ ਦੱਸਿਆ ਗਿਆ ਸੀ।

ਅਦਾਲਤ ਨੇ ਤੱਥਾਂ ਅਤੇ ਦਸਤਾਵੇਜ਼ੀ ਰਿਕਾਰਡ ਦੇ ਆਧਾਰ ‘ਤੇ ਦਿੱਤੀ ਰਾਹਤ

ਨਾਮਜ਼ਦ ਪੁਲਿਸ ਅਧਿਕਾਰੀਆਂ ਨੇ ਇਸ ਕੇਸ ਵਿੱਚੋਂ ਡਿਸਚਾਰਜ ਹੋਣ ਲਈ ਅਦਾਲਤ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਸਨ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਸਮੁੱਚੇ ਰਿਕਾਰਡ, ਦਸਤਾਵੇਜ਼ਾਂ ਅਤੇ ਘਟਨਾਕ੍ਰਮ ਦੇ ਤੱਥਾਂ ਦਾ ਡੂੰਘਾਈ ਨਾਲ ਮੁਲਾਂਕਣ ਕੀਤਾ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਮੰਨਿਆ ਕਿ ਰਿਕਾਰਡ ‘ਤੇ ਅਜਿਹਾ ਕੋਈ ਠੋਸ ਆਧਾਰ ਨਹੀਂ ਹੈ ਜਿਸ ਨਾਲ ਮੁਲਜ਼ਮਾਂ ਵਿਰੁੱਧ ਖ਼ੁਦਕੁਸ਼ੀ ਲਈ ਉਕਸਾਉਣ ਦਾ ਅਪਰਾਧ ਸਿੱਧ ਹੁੰਦਾ ਹੋਵੇ। ਇਸੇ ਆਧਾਰ ‘ਤੇ ਮਾਣਯੋਗ ਅਦਾਲਤ ਨੇ ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ. ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੂੰ ਕੇਸ ਵਿੱਚੋਂ ਡਿਸਚਾਰਜ ਕਰਨ ਦੇ ਹੁਕਮ ਜਾਰੀ ਕੀਤੇ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...