AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਠਾਨਕੋਟ ਪਹੁੰਚੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੱਡਾ ਬਿਆਨ, ਕਿਹਾ- ਹਿੰਦੂ ਤੇ ਸਿੱਖ ਵੱਖ ਨਹੀਂ ਬਲਕਿ ਇੱਕ ਹੀ ਹਨ

ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਆਪਣੇ ਪਠਾਨਕੋਟ ਦੌਰੇ ਦੌਰਾਨ ਸਨਾਤਨ ਸੱਭਿਆਚਾਰ ਦੀ ਏਕਤਾ, ਧਰਮ ਪਰਿਵਰਤਨ ਅਤੇ ਨਸ਼ਾ ਮੁਕਤੀ ਵਰਗੇ ਅਹਿਮ ਮੁੱਦਿਆਂ 'ਤੇ ਬੇਬਾਕੀ ਨਾਲ ਆਪਣੇ ਵਿਚਾਰ ਰੱਖੇ। ਆਪਣੀ ਕਥਾ ਦੇ ਸਿਲਸਿਲੇ ਵਿੱਚ ਪਠਾਨਕੋਟ ਪਹੁੰਚੇ ਧੀਰੇਂਦਰ ਸ਼ਾਸਤਰੀ ਨੇ ਸਮਾਜ ਨੂੰ ਇੱਕਜੁੱਟ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਸਾਰੇ ਇੱਕ ਰਹਾਂਗੇ, ਤਾਂ ਹੀ ਦੇਸ਼, ਸੱਭਿਆਚਾਰ ਅਤੇ ਸਾਡੀਆਂ ਪਰੰਪਰਾਵਾਂ ਦਾ ਉਧਾਰ ਹੋ ਸਕੇਗਾ।

ਪਠਾਨਕੋਟ ਪਹੁੰਚੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੱਡਾ ਬਿਆਨ, ਕਿਹਾ- ਹਿੰਦੂ ਤੇ ਸਿੱਖ ਵੱਖ ਨਹੀਂ ਬਲਕਿ ਇੱਕ ਹੀ ਹਨ
mukesh-saini
| Updated On: 22 Nov 2026 19:33 PM IST
Share

ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਆਪਣੇ ਪਠਾਨਕੋਟ ਦੌਰੇ ਦੌਰਾਨ ਸਨਾਤਨ ਸੱਭਿਆਚਾਰ ਦੀ ਏਕਤਾ, ਧਰਮ ਪਰਿਵਰਤਨ ਅਤੇ ਨਸ਼ਾ ਮੁਕਤੀ ਵਰਗੇ ਅਹਿਮ ਮੁੱਦਿਆਂ ‘ਤੇ ਬੇਬਾਕੀ ਨਾਲ ਆਪਣੇ ਵਿਚਾਰ ਰੱਖੇ। ਆਪਣੀ ਕਥਾ ਦੇ ਸਿਲਸਿਲੇ ਵਿੱਚ ਪਠਾਨਕੋਟ ਪਹੁੰਚੇ ਧੀਰੇਂਦਰ ਸ਼ਾਸਤਰੀ ਨੇ ਸਮਾਜ ਨੂੰ ਇੱਕਜੁੱਟ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਸਾਰੇ ਇੱਕ ਰਹਾਂਗੇ, ਤਾਂ ਹੀ ਦੇਸ਼, ਸੱਭਿਆਚਾਰ ਅਤੇ ਸਾਡੀਆਂ ਪਰੰਪਰਾਵਾਂ ਦਾ ਉਧਾਰ ਹੋ ਸਕੇਗਾ।

ਧੀਰੇਂਦਰ ਸ਼ਾਸਤਰੀ ਪਠਾਨਕੋਟ ਦੇ ਤਿੰਨ ਦਿਨਾਂ ਦੌਰੇ ‘ਤੇ ਪਹੁੰਚੇ ਹਨ। ਦੇਰ ਰਾਤ ਪਠਾਨਕੋਟ ਪਹੁੰਚੇ ਸ਼ਾਸਤਰੀ ਪੱਡੀਆਂ ਲਾਹੜੀ ਵਿਖੇ ਠਹਿਰਨਗੇ ਅਤੇ ਅਗਲੇ ਤਿੰਨ ਦਿਨ ਰੋਜ਼ਾਨਾ ਪਠਾਨਕੋਟ ਦੇ ਲਮੀਨੀ ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿੱਚ ਹਨੂੰਮੰਤ ਕਥਾ ਅਤੇ ਦਿਵਿਆ ਦਰਬਾਰ ਲਗਾਉਣਗੇ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਦਿਵਿਆ ਦਰਬਾਰ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

ਹਿੰਦੂ ਅਤੇ ਸਿੱਖ ਵੱਖ-ਵੱਖ ਨਹੀਂ, ਇੱਕ ਹੀ ਹਨ – ਸ਼ਾਸਤਰੀ

ਪੰਡਿਤ ਧੀਰੇਂਦਰ ਸ਼ਾਸਤਰੀ ਨੇ ਹਿੰਦੂ-ਸਿੱਖ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਿੰਦੂ ਅਤੇ ਸਿੱਖ ਦੋ ਵੱਖਰੇ ਨਹੀਂ, ਬਲਕਿ ਇੱਕ ਹੀ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਦੀ ਮਹਿਮਾ, ਗੁਰੂ ਪਰੰਪਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾ ਨਿਰੰਤਰ ਬਣੀ ਰਹੇ, ਇਹੀ ਸਾਡਾ ਮੁੱਖ ਸੰਦੇਸ਼ ਹੈ। ‘ਵਸੁਧੈਵ ਕੁਟੁੰਬਕਮ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਧਰਤੀ ‘ਤੇ ਸਨਾਤਨ ਸੱਭਿਆਚਾਰ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਲੈ ਕੇ ਆਉਂਦੇ ਰਹਿੰਦੇ ਹਨ, ਤਾਂ ਜੋ ਸਾਰੇ ਲੋਕ ਆਪਸੀ ਭੇਦਭਾਵ ਭੁਲਾ ਕੇ ਭਰਾਵਾਂ ਵਾਂਗ ਮਿਲ-ਜੁਲ ਕੇ ਰਹਿਣ।

ਧਰਮ ਪਰਿਵਰਤਨ ‘ਤੇ ਦੋ ਟੁੱਕ

ਪਿਛਲੇ ਲੁਧਿਆਣਾ ਦੌਰੇ ਦੌਰਾਨ ਸ਼ਾਹੀ ਇਮਾਮ ਵੱਲੋਂ ਧਰਮ ਪਰਿਵਰਤਨ ਦੇ ਮੁੱਦੇ ‘ਤੇ ਮਾਫ਼ੀ ਮੰਗਣ ਦੀ ਗੱਲ ਨੂੰ ਲੈ ਕੇ ਧੀਰੇਂਦਰ ਸ਼ਾਸਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਉਦੋਂ ਵੀ ਧਰਮ ਪਰਿਵਰਤਨ ਰੋਕਣ ਦੀ ਗੱਲ ਆਖੀ ਸੀ ਅਤੇ ਅੱਜ ਵੀ ਇਹੀ ਕਹਿੰਦੇ ਹਨ ਕਿ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਧਰਮ ਪਰਿਵਰਤਨ ਖ਼ਿਲਾਫ਼ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਲੋਭ ਜਾਂ ਲਾਲਚ ਦੇ ਕੇ ਕਿਸੇ ਦਾ ਧਰਮ ਪਰਿਵਰਤਨ ਨਹੀਂ ਹੋਣਾ ਚਾਹੀਦਾ ਅਤੇ ਇਸ ਦੇ ਖ਼ਿਲਾਫ਼ ਸਾਰਿਆਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਹਾਲਾਂਕਿ, ਜਦੋਂ ਉਨ੍ਹਾਂ ਕੋਲੋਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੱਲੋਂ ਪਠਾਨਕੋਟ ਤੋਂ ਸਿੱਧਾ ਪਾਕਿਸਤਾਨ ਚਲੇ ਜਾਣ ਸਬੰਧੀ ਦਿੱਤੇ ਗਏ ਬਿਆਨ ਬਾਰੇ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਇਹ ਕਹਿੰਦਿਆਂ ਕੋਈ ਵੀ ਟਿੱਪਣੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਕਿ ਅਸੀਂ ਭਾਰਤ ਵਾਲੇ ਹਾਂ ਅਤੇ ਸਿਆਸਤਦਾਨਾਂ ਦੇ ਬਿਆਨਾਂ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੰਦੇ।

ਨਸ਼ਾ ਮੁਕਤੀ ਲਈ ਅਧਿਆਤਮ ਨੂੰ ਦੱਸਿਆ ਸਭ ਤੋਂ ਵੱਡਾ ਮਾਰਗ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਨਸ਼ਾ ਛੁਡਾਉਣ ਲਈ ਅਧਿਆਤਮ ਹੀ ਸਭ ਤੋਂ ਕਾਰਗਰ ਰਸਤਾ ਹੈ। ਉਨ੍ਹਾਂ ਸਮਝਾਇਆ ਕਿ ਵਿਅਕਤੀ ਨੂੰ ਪ੍ਰੇਰਣਾ (ਮੋਟੀਵੇਸ਼ਨ) ਅਤੇ ਉਤਸ਼ਾਹ (ਇੰਸਪੀਰੇਸ਼ਨ) ਤੋਂ ਬਾਅਦ ਆਤਮ-ਬੋਧ (ਰੀਅਲਾਈਜ਼ੇਸ਼ਨ) ਦੀ ਲੋੜ ਹੁੰਦੀ ਹੈ, ਜੋ ਸਿਰਫ਼ ਅਧਿਆਤਮ ਰਾਹੀਂ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਅਕਤੀ ਨੂੰ ਅੰਦਰੋਂ ਇਹ ਗਿਆਨ ਤੇ ਬੋਧ ਹੋ ਜਾਂਦਾ ਹੈ, ਉਦੋਂ ਹੀ ਉਹ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਸਥਾਈ ਤੌਰ ‘ਤੇ ਦੂਰ ਰਹਿ ਸਕਦਾ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...