AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਧੀਰੇਂਦਰ ਸ਼ਾਸਤਰੀ ਦੇ ਸਪੱਸ਼ਟੀਕਰਨ ਤੋਂ ਬਾਅਦ ਵਿਵਾਦ ਖਤਮ: ਜਾਮਾ ਮਸਜਿਦ ‘ਚ ਬੈਠਕ, ਸ਼ਾਹੀ ਇਮਾਮ ਬੋਲੇ- ਪੰਜਾਬ ਸਾਂਝੇ ਭਾਈਚਾਰੇ ਦਾ ਗਵਾਹ

ਸ਼ਾਹੀ ਇਮਾਮ ਨੇ ਕਿਹਾ ਕਿ ਬੀਤੀ ਰਾਤ ਸੋਸ਼ਲ ਮੀਡੀਆ ਰਾਹੀਂ ਦੂਜੇ ਪਾਸਿਓਂ ਬਹੁਤ ਹੀ ਸਕਾਰਾਤਮਕ ਸ਼ਬਦਾਂ ਵਿੱਚ ਸਾਰੇ ਧਰਮਾਂ ਪ੍ਰਤੀ ਏਕਤਾ ਅਤੇ ਸਤਿਕਾਰ ਦਾ ਸੰਦੇਸ਼ ਮਿਲਿਆ। ਜਿਸ ਤੋਂ ਬਾਅਦ ਇਸ ਘਟਨਾ ਤੋਂ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ।

ਧੀਰੇਂਦਰ ਸ਼ਾਸਤਰੀ ਦੇ ਸਪੱਸ਼ਟੀਕਰਨ ਤੋਂ ਬਾਅਦ ਵਿਵਾਦ ਖਤਮ: ਜਾਮਾ ਮਸਜਿਦ 'ਚ ਬੈਠਕ, ਸ਼ਾਹੀ ਇਮਾਮ ਬੋਲੇ- ਪੰਜਾਬ ਸਾਂਝੇ ਭਾਈਚਾਰੇ ਦਾ ਗਵਾਹ
tv9-punjabi
| Updated On: 01 Oct 2026 18:38 PM IST
Share

ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਬੁਲਾਈ ਗਈ ਸ਼ਹਿਰ ਭਰ ਦੇ ਮੁਸਲਮਾਨਾਂ ਦੀ ਮੀਟਿੰਗ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਸਪੱਸ਼ਟੀਕਰਨ ਤੋਂ ਬਾਅਦ ਸ਼ਾਂਤੀ ਅਤੇ ਭਾਈਚਾਰੇ ਦੀ ਕਾਮਨਾ ਨਾਲ ਸਮਾਪਤ ਹੋਈ। ਇਸ ਮੌਕੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਸ਼ਹਿਰ ਵਿੱਚ ਹੋਏ ਇੱਕ ਧਾਰਮਿਕ ਸਮਾਗਮ ਦੌਰਾਨ ਇਸਲਾਮ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਅਦ, ਉਨ੍ਹਾਂ ਵੱਲੋਂ ਪ੍ਰੈਸ ਰਾਹੀਂ ਸੁਨੇਹਾ ਦਿੱਤਾ ਗਿਆ ਸੀ ਕਿ ਧੀਰੇਂਦਰ ਸ਼ਾਸਤਰੀ ਆਪਣੇ ਸ਼ਬਦ ਵਾਪਸ ਲੈਣ ਤਾਂ ਸਭ ਤੋਂ ਵਧੀਆ ਰਹੇਗਾ।

ਸ਼ਾਹੀ ਇਮਾਮ ਨੇ ਕਿਹਾ ਕਿ ਬੀਤੀ ਰਾਤ ਸੋਸ਼ਲ ਮੀਡੀਆ ਰਾਹੀਂ ਦੂਜੇ ਪਾਸਿਓਂ ਬਹੁਤ ਹੀ ਸਕਾਰਾਤਮਕ ਸ਼ਬਦਾਂ ਵਿੱਚ ਸਾਰੇ ਧਰਮਾਂ ਪ੍ਰਤੀ ਏਕਤਾ ਅਤੇ ਸਤਿਕਾਰ ਦਾ ਸੰਦੇਸ਼ ਮਿਲਿਆ। ਜਿਸ ਤੋਂ ਬਾਅਦ ਇਸ ਘਟਨਾ ਤੋਂ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ।

ਪੰਜਾਬ ਸਦੀਆਂ ਤੋਂ ਹਿੰਦੂ-ਮੁਸਲਿਮ-ਸਿੱਖ ਭਾਈਚਾਰੇ ਦਾ ਗਵਾਹ

ਸ਼ਾਹੀ ਇਮਾਮ ਨੇ ਕਿਹਾ ਕਿ ਸਾਡਾ ਇੱਕੋ ਇੱਕ ਉਦੇਸ਼ ਆਪਣੇ ਲੋਕਾਂ ਨੂੰ ਆਪਣੇ ਧਰਮ ਵਿੱਚ ਰਹਿ ਕੇ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਦੀਆਂ ਤੋਂ ਹਿੰਦੂ-ਮੁਸਲਿਮ-ਸਿੱਖ ਭਾਈਚਾਰੇ ਦਾ ਗਵਾਹ ਰਿਹਾ ਹੈ।

ਸ਼ਾਹੀ ਇਮਾਮ ਨੇ ਧੀਰੇਂਦਰ ਸ਼ਾਸਤਰੀ ਦੇ ਸਕਾਰਾਤਮਕ ਜਵਾਬ ਦੇ ਨਾਲ-ਨਾਲ ਕੁਝ ਹੋਰ ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੁਧਿਆਣਾ ਜਾਮਾ ਮਸਜਿਦ ਵੱਲੋਂ ਕੀਤਾ ਗਿਆ ਐਲਾਨ ਵੀ ਆਪਣੇ ਸ਼ਬਦਾਂ ਵਿੱਚ ਨਿਮਰਤਾ ਭਰਿਆ ਸੀ ਅਤੇ ਜਵਾਬ ਵੀ ਓਨਾ ਹੀ ਸੁਹਿਰਦ ਸੀ।

ਸ਼ਾਹੀ ਇਮਾਮ ਨੇ ਪ੍ਰਸ਼ਾਸਨ ਤੇ ਪੁਲਿਸ ਦਾ ਕੀਤਾ ਧੰਨਵਾਦ

ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਮੀਟਿੰਗ ਵਿੱਚ ਸ਼ਾਮਲ ਲੋਕਾਂ ਦਾ ਧੰਨਵਾਦ ਕੀਤਾ ਅਤੇ ਸ਼ਹਿਰ ਵਿੱਚ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਦੁਆ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਲੁਧਿਆਣਾ ਹਿੰਦੂ, ਮੁਸਲਿਮ ਅਤੇ ਸਿੱਖ ਏਕਤਾ ਦਾ ਪ੍ਰਤੀਕ ਹੈ। ਅੱਜ ਲੁਧਿਆਣਾ ਦੇ ਮੁਸਲਮਾਨਾਂ ਦੇ ਇੱਕ ਵਫ਼ਦ ਨੇ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਧਾਰਮਿਕ ਵਿਦਵਾਨ ਲੁਧਿਆਣਾ ਵਿੱਚ ਕਿਸੇ ਵੀ ਧਰਮ ਖਿਲਾਫ ਕੋਈ ਨਕਾਰਾਤਮਕ ਟਿੱਪਣੀ ਨਾ ਕਰੇ। ਸ਼ਾਹੀ ਇਮਾਮ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦਾ ਵੀ ਧੰਨਵਾਦ ਕੀਤਾ।

Follow Us
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......