ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਾਬਕਾ DIG ਭੁੱਲਰ ਵੱਲੋਂ CBI ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ, ਕੱਲ੍ਹ ਚੰਡੀਗੜ੍ਹ ‘ਚ ਹੋਵੇਗੀ ਸੁਣਵਾਈ; ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਸੀ ਇਨਕਾਰ

ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਵਕੀਲ ਵਿਕਰਮ ਚੌਧਰੀ ਨੇ ਰਿਹਾਈ ਲਈ ਅੰਤਰਿਮ ਰਾਹਤ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਹੁਕਮ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਲੰਬੀ ਸੁਣਵਾਈ ਤੋਂ ਬਾਅਦ, ਹਾਈ ਕੋਰਟ ਨੇ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮੰਗੀ ਗਈ ਅੰਤਰਿਮ ਰਾਹਤ ਫਾਇਨਲ ਰਾਹਤ ਦੇ ਬਰਾਬਰ ਹੈ।

ਸਾਬਕਾ DIG ਭੁੱਲਰ ਵੱਲੋਂ CBI ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ, ਕੱਲ੍ਹ ਚੰਡੀਗੜ੍ਹ 'ਚ ਹੋਵੇਗੀ ਸੁਣਵਾਈ; ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਸੀ ਇਨਕਾਰ
ਸਸਪੈਂਡਡ DIG ਹਰਚਰਨ ਸਿੰਘ ਭੁੱਲਰ
Follow Us
tv9-punjabi
| Updated On: 23 Dec 2025 18:51 PM IST

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ਦੀ ਸੁਣਵਾਈ ਕੱਲ੍ਹ, ਬੁੱਧਵਾਰ ਨੂੰ ਹੋਵੇਗੀ। ਭੁੱਲਰ ਨੇ ਪਹਿਲਾਂ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਉੱਥੇ ਵੀ ਉਨ੍ਹਾਂ ਨੂੰ ਨਿਰਾਸ਼ਾ ਹੱਥ ਲੱਗੀ।

ਪਿਛਲੇ ਸ਼ੁੱਕਰਵਾਰ ਯਾਨੀ 19 ਦਸੰਬਰ 2025 ਨੂੰ ਸੁਪਰੀਮ ਕੋਰਟ ਨੇ ਭੁੱਲਰ ਦੀ ਅੰਤਰਿਮ ਰਾਹਤ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਭੁੱਲਰ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ। ਭੁੱਲਰ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਅੰਤਰਿਮ ਰਾਹਤ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਅੰਤਰਿਮ ਰਾਹਤ ਪਟੀਸ਼ਨ ਖਾਰਜ

ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਵਕੀਲ ਵਿਕਰਮ ਚੌਧਰੀ ਨੇ ਰਿਹਾਈ ਲਈ ਅੰਤਰਿਮ ਰਾਹਤ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਹੁਕਮ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਲੰਬੀ ਸੁਣਵਾਈ ਤੋਂ ਬਾਅਦ, ਹਾਈ ਕੋਰਟ ਨੇ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮੰਗੀ ਗਈ ਅੰਤਰਿਮ ਰਾਹਤ ਫਾਇਨਲ ਰਾਹਤ ਦੇ ਬਰਾਬਰ ਹੈ।

ਹਾਈ ਕੋਰਟ ਨੇ ਆਪਣੇ ਹੁਕਮ ਦਾ ਕੋਈ ਕਾਰਨ ਨਹੀਂ ਦੱਸਿਆ। ਵਕੀਲ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਨਿੱਜੀ ਆਜ਼ਾਦੀ ਨਾਲ ਸਬੰਧਤ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਅਧਿਕਾਰ ਖੇਤਰ ਦੀ ਉਲੰਘਣਾ ਕੀਤੀ ਹੈ। ਪੰਜਾਬ ਰਾਜ ਨੇ ਸੀਬੀਆਈ ਜਾਂਚ ਲਈ ਆਪਣੀ ਸਹਿਮਤੀ ਵਾਪਸ ਲੈ ਲਈ ਸੀ, ਫਿਰ ਵੀ ਸੀਬੀਆਈ ਪੰਜਾਬ ਵਿੱਚ ਦਾਖਲ ਹੋਈ।

ਮੋਹਾਲੀ ਦਫਤਰ ਤੋਂ ਕੀਤਾ ਸੀ ਗ੍ਰਿਫ਼ਤਾਰ

ਸਾਬਕਾ ਡੀਆਈਜੀ ਨੂੰ ਸੀਬੀਆਈ ਨੇ 16 ਅਕਤੂਬਰ ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਹਿਲਾਂ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਅਤੇ ਫਿਰ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਦੌਰਾਨ, ਉਨ੍ਹਾਂ ‘ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਲਗਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ। ਜਿੱਥੋਂ 7 ਕਰੋੜ 50 ਲੱਖ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਅਤੇ ਕਾਰ ਦੀਆਂ ਚਾਬੀਆਂ ਬਰਾਮਦ ਕੀਤੀਆਂ ਗਈਆਂ।

ਵਿਜੀਲੈਂਸ ਵੀ ਦਰਜ ਕਰ ਚੁੱਕੀ ਹੈ ਮਾਮਲਾ

ਭੁੱਲਰ ਮਾਮਲੇ ਵਿੱਚ, ਸੀਬੀਆਈ ਨੇ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਕਾਨੂੰਨ ਦੇ ਨਾਲ-ਨਾਲ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲਾਂਕਿ, ਪੰਜਾਬ ਵਿਜੀਲੈਂਸ ਬਿਊਰੋ ਨੇ ਅਜੇ ਤੱਕ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਨਹੀਂ ਕੀਤਾ ਹੈ। ਉਹ ਇਸ ਸਮੇਂ ਬੁੜੈਲ ਜੇਲ੍ਹ ਵਿੱਚ ਬੰਦ ਹੈ।

ਇਸ ਦੌਰਾਨ, ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਗੱਦੇ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿੱਠ ਵਿੱਚ ਦਰਦ ਹੋ ਰਿਹਾ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਭੁੱਲਰ ਦੇ ਬੈਂਕ ਖਾਤੇ ਪਹਿਲਾਂ ਹੀ ਕੁਰਕ ਕੀਤੇ ਜਾ ਚੁੱਕੇ ਹਨ।

2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?...
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ...
Bangladesh Violence: ਬੰਗਲਾਦੇਸ਼ ਵਿੱਚ ਜਿਹਾਦੀ ਹਿੰਸਾ... ਢਾਕਾ ਅਤੇ ਚਟਗਾਓਂ ਵਿੱਚ ਹਿੰਦੂਆਂ, ਸਿਆਸਤਦਾਨਾਂ ਅਤੇ ਮੀਡੀਆ 'ਤੇ ਹਮਲੇ
Bangladesh Violence: ਬੰਗਲਾਦੇਸ਼ ਵਿੱਚ ਜਿਹਾਦੀ ਹਿੰਸਾ... ਢਾਕਾ ਅਤੇ ਚਟਗਾਓਂ ਵਿੱਚ ਹਿੰਦੂਆਂ, ਸਿਆਸਤਦਾਨਾਂ ਅਤੇ ਮੀਡੀਆ 'ਤੇ ਹਮਲੇ...
ਚਾਹੁੰਦੇ ਤਾਂ SDM ਨੂੰ ਕਹਿ ਕੇ ਕਈ ਥਾਵਾਂ 'ਤੇ ਬਾਜੀ ਪਲਟ ਸਕਦੇ ਸੀ, ਵੋਟ ਚੋਰੀ ਦੇ ਆਰੋਪਾਂ 'ਤੇ ਕੇਜਰੀਵਾਲ ਨੇ ਦੇ ਦਿੱਤੇ ਸਬੂਤ
ਚਾਹੁੰਦੇ ਤਾਂ SDM ਨੂੰ ਕਹਿ ਕੇ ਕਈ ਥਾਵਾਂ 'ਤੇ ਬਾਜੀ ਪਲਟ ਸਕਦੇ ਸੀ, ਵੋਟ ਚੋਰੀ ਦੇ ਆਰੋਪਾਂ 'ਤੇ ਕੇਜਰੀਵਾਲ ਨੇ ਦੇ ਦਿੱਤੇ ਸਬੂਤ...