ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

DIG ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਅਦਾਲਤ ਨੇ CBI ਨੂੰ ਨੋਟਿਸ ਭੇਜ ਮੰਗਿਆ ਜਵਾਬ

ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਕੇਂਦਰੀ ਜਾਂਚ ਬਿਊਰੋ (CBI) ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਲਈ ਤੈਅ ਕੀਤੀ ਹੈ। ਅਦਾਲਤ ਨੇ ਸੀਬੀਆਈ ਨੂੰ ਹਦਾਇਤ ਕੀਤੀ ਹੈ ਕਿ ਉਹ 2 ਜਨਵਰੀ ਤੱਕ ਇਸ ਜ਼ਮਾਨਤ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰੇ।

DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ, ਅਦਾਲਤ ਨੇ CBI ਨੂੰ ਨੋਟਿਸ ਭੇਜ ਮੰਗਿਆ ਜਵਾਬ
ਸਸਪੈਂਡਡ DIG ਹਰਚਰਨ ਸਿੰਘ ਭੁੱਲਰ
Follow Us
amanpreet-kaur
| Updated On: 24 Dec 2025 12:17 PM IST

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ‘ਤੇ ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਚ ਸੁਣਵਾਈ ਹੋਈ। ਅਦਾਲਤ ਨੇ ਇਸ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (CBI) ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਲਈ ਤੈਅ ਕੀਤੀ ਹੈ। ਅਦਾਲਤ ਨੇ ਸੀਬੀਆਈ ਨੂੰ ਹਦਾਇਤ ਕੀਤੀ ਹੈ ਕਿ ਉਹ 2 ਜਨਵਰੀ ਤੱਕ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰੇ।

ਸੀਬੀਆਈ ਨੇ ਡੀਆਈਜੀ ਭੁੱਲਰ ਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨੂ ਸ਼ਾਰਦਾ ਨੂੰ ਅਕਤੂਬਰ, 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਵਾਂ ‘ਤੇ ਇੱਕ ਸ਼ਿਕਾਇਤਕਰਤਾ ਤੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ ਲਗਾਏ ਗਏ ਸਨ, ਇਸ ਤੋਂ ਬਾਅਦ ਵਿਭਾਗ ਵੱਲੋਂ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ 2 ਜਨਵਰੀ ਦੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਸੀਬੀਆਈ ਇਸ ਜ਼ਮਾਨਤ ਦਾ ਵਿਰੋਧ ਕਰੇਗੀ ਜਾਂ ਅਦਾਲਤ ਵੱਲੋਂ ਕੋਈ ਰਾਹਤ ਦਿੱਤੀ ਜਾਵੇਗੀ।

ਮੋਹਾਲੀ ਦਫਤਰ ਤੋਂ ਕੀਤਾ ਸੀ ਗ੍ਰਿਫ਼ਤਾਰ

ਸਾਬਕਾ ਡੀਆਈਜੀ ਨੂੰ ਸੀਬੀਆਈ ਨੇ 16 ਅਕਤੂਬਰ ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਹਿਲਾਂ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਅਤੇ ਫਿਰ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ, ਉਨ੍ਹਾਂ ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਲਗਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਛਾਪਾ ਮਾਰਿਆ ਗਿਆ। ਜਿੱਥੋਂ 7 ਕਰੋੜ 50 ਲੱਖ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਅਤੇ ਕਾਰ ਦੀਆਂ ਚਾਬੀਆਂ ਬਰਾਮਦ ਕੀਤੀਆਂ ਗਈਆਂ।

ਵਿਜੀਲੈਂਸ ਵੀ ਦਰਜ ਕਰ ਚੁੱਕੀ ਹੈ ਮਾਮਲਾ

ਭੁੱਲਰ ਮਾਮਲੇ ਚ, ਸੀਬੀਆਈ ਨੇ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਕਾਨੂੰਨ ਦੇ ਨਾਲ-ਨਾਲ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲਾਂਕਿ, ਪੰਜਾਬ ਵਿਜੀਲੈਂਸ ਬਿਊਰੋ ਨੇ ਅਜੇ ਤੱਕ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਨਹੀਂ ਕੀਤਾ ਹੈ। ਉਹ ਇਸ ਸਮੇਂ ਬੁੜੈਲ ਜੇਲ੍ਹ ਚ ਬੰਦ ਹੈ।

ਇਸ ਦੌਰਾਨ, ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਚੰਡੀਗੜ੍ਹ ਦੀ ਅਦਾਲਤ ਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਚ ਗੱਦੇ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿੱਠ ਚ ਦਰਦ ਹੋ ਰਿਹਾ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਭੁੱਲਰ ਦੇ ਬੈਂਕ ਖਾਤੇ ਪਹਿਲਾਂ ਹੀ ਕੁਰਕ ਕੀਤੇ ਜਾ ਚੁੱਕੇ ਹਨ।

Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?...
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ...