AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦੀਨਾਨਗਰ ‘ਚ ਨਾਕੇ ‘ਤੇ ASI ਤੇ ਹੋਮ ਗਾਰਡ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਹਮਲਾਵਰਾਂ ਨੇ ਕੀਤੀ ਗੋਲੀਬਾਰੀ ਕੀਤੀ, ਫੋਰੈਂਸਿਕ ਟੀਮ ਕਰ ਰਹੀ ਜਾਂਚ

ਗੁਰਦਾਸਪੁਰ ਦੇ ਦੋਰੰਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਅਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਗੁਰਨਾਮ ਸਿੰਘ ਵਜੋਂ ਹੋਈ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਦੀਨਾਨਗਰ 'ਚ ਨਾਕੇ 'ਤੇ ASI ਤੇ ਹੋਮ ਗਾਰਡ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਹਮਲਾਵਰਾਂ ਨੇ ਕੀਤੀ ਗੋਲੀਬਾਰੀ ਕੀਤੀ, ਫੋਰੈਂਸਿਕ ਟੀਮ ਕਰ ਰਹੀ ਜਾਂਚ
avtar-singh
| Updated On: 22 Feb 2026 13:32 PM IST

ਗੁਰਦਾਸਪੁਰ ਦੇ ਦੀਨਾਨਗਰ ਸਰਹੱਦੀ ਖੇਤਰ ਦੇ ਨੇੜੇ ਦੋਰੰਗਲਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਅਦੀਆਂ ਵਿੱਚ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਇੱਕ ਹੋਮ ਗਾਰਡ ਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅਦੀਆਂ ਪਿੰਡ ਦੇ ਨੇੜੇ ਇੱਕ ਪੁਲਿਸ ਚੌਕੀ ‘ਤੇ ਵਾਪਰੀ ਹੈ।

ਪਿੰਡ ਵਾਸੀਆਂ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ

ਸਥਾਨਕ ਪਿੰਡ ਵਾਸੀਆਂ ਨੂੰ ਸਵੇਰੇ ਘਟਨਾ ਬਾਰੇ ਪਤਾ ਲੱਗਾ ਜਦੋਂ ਉਨ੍ਹਾਂ ਨੂੰ ਚੌਕੀ ‘ਤੇ ਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਕੀਤੀ। ਮ੍ਰਿਤਕ ਪੁਲਿਸ ਮੁਲਜ਼ਮਾਂ ਦੀ ਪਛਾਣ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਹੈ। ਇਹ ਹਮਲਾ ਕਿਸ ਨੇ ਕੀਤਾ ਇਸ ਬਾਰੇ ਹਾਲੇ ਕੁਝ ਵੀ ਸਪਸ਼ਟ ਨਹੀਂ ਹੋ ਪਾਇਆ ਹੈ।

ਪੁਲਿਸ ਅਨੁਸਾਰ, ਹਮਲਾ ਦੇਰ ਰਾਤ ਹੋਇਆ ਅਤੇ ਹਮਲਾਵਰਾਂ ਨੇ ਜਵਾਨਾਂ ਨੂੰ ਸੰਭਲਣ ਤੱਕ ਦਾ ਮੌਕਾ ਤੱਕ ਨਹੀਂ ਦਿੱਤਾ। ਸਰਹੱਦੀ ਇਲਾਕਾ ਹੋਣ ਕਰਕੇ, ਇੱਥੇ ਸੁਰੱਖਿਆ ਆਮ ਤੌਰ ‘ਤੇ ਸਖ਼ਤ ਹੁੰਦੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸੀਨੀਅਰ ਜ਼ਿਲ੍ਹਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

BSF ਦੇ ਡੀ.ਆਈ. ਜੀ ਮੌਕੇ ‘ਤੇ ਪਹੁੰਚੇ

ਗੁਰਦਾਸਪੁਰ ਸਰਹੱਦੀ ਜਿਲ੍ਹਾ ਹੈ ਅਤੇ ਜਿਸ ਨਾਕੇ ‘ਤੇ ਪੁਲਿਸ ਮੁਲਜ਼ਮਾਂ ਨੂੰ ਮਾਰੀਆ ਗਿਆ। ਉਹ ਕੌਮਾਂਤਰੀ ਬਾਰਡਰ ਤੋਂ ਕੁਝ ਹੀ ਦੂਰੀ ‘ਤੇ ਹੈ। ਇੱਥੇ ਸੁਰੱਖਿਆ ਆਮ ਤੌਰ ‘ਤੇ ਸਖ਼ਤ ਹੁੰਦੀ ਹੈ।ਘਟਨਾ ਦੀ ਜਾਣਕਾਰੀ ਮਿਲਣ ‘ਤੇ, ਬੀਐਸਐਫ ਦੇ ਡੀਆਈਜੀ ਜਸਵਿੰਦਰ ਕੁਮਾਰ ਬਿਰਦੀ ਅਤੇ ਸੀਨੀਅਰ ਜ਼ਿਲ੍ਹਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਜਿਨ੍ਹਾਂ ਵੱਲੋਂ ਜਾਂਚ ਜਾਰੀ ਹੈ। ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਘਟਨਾ ਦੀ ਜਾਂਚ ਗੈਂਗਸਟਰ ਅਤੇ ਅੱਤਵਾਦੀ ਪਹਿਲੂਆਂ ਤੋਂ ਵੀ ਕੀਤੀ ਜਾ ਰਹੀ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...