ਪੰਜਾਬ ‘ਚ AAP ਦੀ ਜ਼ਿਲ੍ਹਾ ਪੱਧਰ ਦੀ ਕਾਰਜਕਾਰਨੀ ਭੰਗ, ਲੋਕਸਭਾ ਚੋਣਾਂ ਤੋਂ ਪਹਿਲਾਂ ਬਲਾਕ ਅਤੇ ਸਰਕਿਲ ਇੰਚਾਰਜ ਹਟਾਏ

tv9-punjabi
Updated On: 

14 Oct 2023 15:39 PM

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਲੋਕਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਇਸਦੇ ਤਹਿਤ ਜ਼ਿਲ੍ਹਾ ਪੱਧਰ, ਬਲਾਕ ਅਤੇ ਸਰਕਿਲ ਇੰਚਾਰਜਾਂ ਨੂੰ ਉਨ੍ਹਾਂ ਦੇ ਪਦਾਂ ਤੋਂ ਹਟਾ ਦਿੱਤਾ ਹੈ ਤੇ ਨਵੀਂ ਕਾਰਜਕਾਰਨੀ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ। ਇਹ ਕੰਮ ਸੂਬਾ ਕਾਰਜਕਾਰਨੀ ਦੇ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੂੰ ਦਿੱਤੇ ਗਏ ਹਨ।ਲੋਕ ਸਭਾ ਚੋਣਾਂ ਅਤੇ ਨਿਗਮ ਚੋਣਾਂ ਤੋਂ ਪਹਿਲਾਂ ਨਵੇਂ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਪਾਰਟੀ ਅੰਦਰ ਨਵੀਂ ਊਰਜਾ ਦਾ ਪ੍ਰਵਾਹ ਹੋ ਸਕੇ।

ਪੰਜਾਬ ਚ AAP ਦੀ ਜ਼ਿਲ੍ਹਾ ਪੱਧਰ ਦੀ ਕਾਰਜਕਾਰਨੀ ਭੰਗ, ਲੋਕਸਭਾ ਚੋਣਾਂ ਤੋਂ ਪਹਿਲਾਂ ਬਲਾਕ ਅਤੇ ਸਰਕਿਲ ਇੰਚਾਰਜ ਹਟਾਏ
Follow Us On

ਪੰਜਾਬ ਨਿਊਜ। ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) (ਆਪ) ਨੇ ਜ਼ਿਲ੍ਹਾ ਪੱਧਰ ‘ਤੇ ਕਾਰਜਕਾਰਨੀ ਭੰਗ ਕਰ ਦਿੱਤੀ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਰੇ ਸਰਕਲ ਪ੍ਰਧਾਨਾਂ ਅਤੇ ਬਲਾਕ ਇੰਚਾਰਜਾਂ ਨੇ ਚੰਗਾ ਕੰਮ ਕੀਤਾ ਹੈ ਪਰ ਹੁਣ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਕਾਰਨ ਜਲਦੀ ਹੀ ਨਵੇਂ ਅਧਿਕਾਰੀਆਂ ਦਾ ਐਲਾਨ ਕੀਤਾ ਜਾਵੇਗਾ।

ਲੋਕਸਭਾ ਚੋਣਾਂ (Lok Sabha elections) ਅਤੇ ਨਿਗਮ ਚੋਣਾਂ ਤੋਂ ਪਹਿਲਾਂ ਨਵੇਂ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਪਾਰਟੀ ਅੰਦਰ ਨਵੀਂ ਊਰਜਾ ਦਾ ਪ੍ਰਵਾਹ ਹੋ ਸਕੇ। ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਕਰਾਂ ਨੂੰ ਅਹਿਮ ਅਹੁਦਿਆਂ ‘ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ। ਪਾਰਟੀ ਜਲਦੀ ਹੀ ਨਵੇਂ ਅਹੁਦੇਦਾਰਾਂ ਦਾ ਐਲਾਨ ਕਰੇਗੀ।