Canada Fake Visa: ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ
Canada Deport Students: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਤੋਂ ਬਾਅਦ ਜਲੰਧਰ ਪ੍ਰਸ਼ਾਸਨ ਨੇ ਐਜੂਕੇਸ਼ਨ ਇਮੀਗ੍ਰੇਸ਼ਨ ਸਰਵਿਸਿਜ਼ ਦਫ਼ਤਰ ਚੱਲਾਉਣ ਵਾਲੇ ਬ੍ਰਿਜੇਸ਼ ਮਿਸ਼ਰਾ 'ਤੇ ਉਸ ਦੇ ਸਾਥੀ ਰਾਘਵ ਭਾਰਗਵ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ ਤੋਂ 20 ਮਾਰਚ ਤੱਕ ਮਾਮਲੇ ਸਬੰਧੀ ਸਪਸ਼ਟੀਕਰਨ ਦੇਣ ਬਾਰੇ ਕਿਹਾ ਹੈ।
ਟਰੈਵਲ ਏਜੰਟ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ
ਜਲੰਧਰ ਨਿਊਜ਼: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ (Students Deport) ਕਰਨ ਦੇ ਮਾਮਲੇ ਤੋਂ ਬਾਅਦ ਜਲੰਧਰ ਪ੍ਰਸ਼ਾਸਨ ਨੇ ਐਕਸ਼ਨ ਲਿਆ। ਐਜੂਕੇਸ਼ਨ ਇਮੀਗ੍ਰੇਸ਼ਨ ਸਰਵਿਸਿਜ਼ ਦਫ਼ਤਰ ਚੱਲਾਉਣ ਵਾਲੇ ਬ੍ਰਿਜੇਸ਼ ਮਿਸ਼ਰਾ ‘ਤੇ ਉਸ ਦੇ ਸਾਥੀ ਰਾਘਵ ਭਾਰਗਵ ਨੂੰ ਨੋਟਿਸ ਜਾਰੀ ਕੀਤਾ ਅਤੇ 20 ਮਾਰਚ ਤੱਕ ਸਪਸ਼ਟੀਕਰਨ ਦੇਣ ਬਾਰੇ ਕਿਹਾ ਗਿਆ ਹੈ। ਉਦੋਂ ਤੱਕ ਲਾਇਸੰਸ ਨੂੰ ਮੁਅੱਤਲ ਕੀਤਾ ਗਿਆ ਹੈ। ਨੋਟਿਸ ਵਿੱਚ ਸਾਫ਼ ਤੌਰ ‘ਤੇ ਲਿਖਿਆ ਗਿਆ ਹੈ ਕਿ ਜੇਕਰ ਉਹ 20 ਮਾਰਚ ਤੱਕ ਜਵਾਬਦੇਹੀ ਨਹੀਂ ਕਰਦੇ ਤਾਂ ਉਨ੍ਹਾਂ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਦੱਸ ਦਈਏ ਕੈਨੇਡਾ ਦੇ ਹੰਬਰ ਕਾਲਜ ਤੋਂ 700 ਵਿਦਿਆਰਥੀਆਂ ਨੂੰ ਡਿਪਰੋਟ ਕਰਨ ਦੀ ਚਿੱਠੀ ਜਾਰੀ ਕੀਤੀ ਗਈ ਹੈ। ਉਸ ਵੇਲੇ ਤੋਂ ਹੀ ਕੈਨੇਡਾ ਵਿੱਚ ਰਿਹ ਰਹੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।


