AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗ੍ਰਾਂਟ ਵਿੱਚ ਹੇਰਾਫੇਰੀ ਅਤੇ ਵਰਦੀਆਂ ਦੀ ਖਰੀਦ ਦੇ ਮਾਮਲੇ ਵਿਚ ਜਿਲ੍ਹਾ ਸਿੱਖਿਆ ਅਫਸਰ ਮੁਅੱਤਲ

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈਡਕੁਆਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ ਸਟੇਸ਼ਨ ਜਲੰਧਰ ਵਿਖੇ ਨਿਸਚਤ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ।

ਗ੍ਰਾਂਟ ਵਿੱਚ ਹੇਰਾਫੇਰੀ ਅਤੇ ਵਰਦੀਆਂ ਦੀ ਖਰੀਦ ਦੇ ਮਾਮਲੇ ਵਿਚ ਜਿਲ੍ਹਾ ਸਿੱਖਿਆ ਅਫਸਰ ਮੁਅੱਤਲ
tv9-punjabi
| Published: 16 Feb 2023 16:17 PM IST
Share
ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਰਦੀਆਂ ਦੀ ਖਰੀਦ ਸਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਜਿਲ੍ਹਾ ਸਿੱਖਿਆ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ ਪੰਜਾਬ ਸਿਵਲ ਸੇਵਾਵਾਂ ਨਿਯਮਾਵਾਲੀ 1970 ਤਹਿਤ ਦਲਜਿੰਦਰ ਕੌਰ ‘ਤੇ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈਡਕੁਆਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ ਸਟੇਸ਼ਨ ਜਲੰਧਰ ਵਿਖੇ ਨਿਸਚਤ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ।

ਸਿੱਖਿਆ ਵਿਭਾਗ ਨੇ ਵਰਦੀਆਂ ਲਈ ਕੀਤੇ ਗਏ ਸਨ 92.95 ਕਰੋੜ

ਜਿਕਰਯੋਗ ਹੈ ਕਿ ਬੀਤੇ ਸਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪੰਦਰਾਂ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਦੀ ਰਾਸੀ ਜੀਰ ਕੀਤੀ ਗਈ ਸੀ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਸੀ ਕਿ ਇਸ ਸਬੰਧੀ ਸਮੂਹ ਜਿਲਾ ਸਿੱਖਿਆ ਅਧਿਕਾਰੀਆਂ ਅਤੇ ਬਲਾਕ ਪ੍ਰਾਇਮਰੀ ਅਫਸਰ ਨੁੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਯਮਾ ਅਨੁਸਾਰ ਵਰਦੀਆਂ ਖਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਤੇ ਜੇਕਰ ਇਸ ਮਾਮਲੇ ਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

ਐਸ ਸੀ, ਐਸਟੀ ਅਤੇ ਬੀਪੀਐਲ ਵਿਦਿਆਰਥਣਾਂ ਨੂੰ ਮੁਫਤ ਵਰਦੀ

ਸਿੱਖਿਆ ਮੰਤਰੀ ਨੇ ਨਾਲ ਹੀ ਜਾਣਕਾਰੀ ਦਿੱਤੀ ਸੀ ਕਿ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ ਸੀ ਐਸ ਟੀ ਅਤੇ ਬੀ ਪੀ ਅਲ ਲੜਕਿਆਂ ਨੂੰ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ ਅਤੇ ਪ੍ਰਤੀ ਵਿਦਿਆਰਥੀ ਛੇ ਸੌ ਰੁਪਏ ਦੇ ਹਿਸਾਬ ਨਾਲ ਵਰਦੀਆਂ ਖਰੀਦਣ ਲਈ ਸਕੂਲ ਪ੍ਰਬੰਧਕ ਕਮੇਟੀ ਨੂੰ 92.95 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਸਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...