ਗ੍ਰਾਂਟ ਵਿੱਚ ਹੇਰਾਫੇਰੀ ਅਤੇ ਵਰਦੀਆਂ ਦੀ ਖਰੀਦ ਦੇ ਮਾਮਲੇ ਵਿਚ ਜਿਲ੍ਹਾ ਸਿੱਖਿਆ ਅਫਸਰ ਮੁਅੱਤਲ

Published: 

16 Feb 2023 16:17 PM

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈਡਕੁਆਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ ਸਟੇਸ਼ਨ ਜਲੰਧਰ ਵਿਖੇ ਨਿਸਚਤ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ।

ਗ੍ਰਾਂਟ ਵਿੱਚ ਹੇਰਾਫੇਰੀ ਅਤੇ ਵਰਦੀਆਂ ਦੀ ਖਰੀਦ ਦੇ ਮਾਮਲੇ ਵਿਚ ਜਿਲ੍ਹਾ ਸਿੱਖਿਆ ਅਫਸਰ ਮੁਅੱਤਲ
Follow Us On

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਰਦੀਆਂ ਦੀ ਖਰੀਦ ਸਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਜਿਲ੍ਹਾ ਸਿੱਖਿਆ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ ਪੰਜਾਬ ਸਿਵਲ ਸੇਵਾਵਾਂ ਨਿਯਮਾਵਾਲੀ 1970 ਤਹਿਤ ਦਲਜਿੰਦਰ ਕੌਰ ‘ਤੇ ਕਾਰਵਾਈ ਕੀਤੀ ਗਈ ਹੈ।

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈਡਕੁਆਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ ਸਟੇਸ਼ਨ ਜਲੰਧਰ ਵਿਖੇ ਨਿਸਚਤ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ।

ਸਿੱਖਿਆ ਵਿਭਾਗ ਨੇ ਵਰਦੀਆਂ ਲਈ ਕੀਤੇ ਗਏ ਸਨ 92.95 ਕਰੋੜ

ਜਿਕਰਯੋਗ ਹੈ ਕਿ ਬੀਤੇ ਸਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪੰਦਰਾਂ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਦੀ ਰਾਸੀ ਜੀਰ ਕੀਤੀ ਗਈ ਸੀ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਸੀ ਕਿ ਇਸ ਸਬੰਧੀ ਸਮੂਹ ਜਿਲਾ ਸਿੱਖਿਆ ਅਧਿਕਾਰੀਆਂ ਅਤੇ ਬਲਾਕ ਪ੍ਰਾਇਮਰੀ ਅਫਸਰ ਨੁੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਯਮਾ ਅਨੁਸਾਰ ਵਰਦੀਆਂ ਖਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਤੇ ਜੇਕਰ ਇਸ ਮਾਮਲੇ ਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

ਐਸ ਸੀ, ਐਸਟੀ ਅਤੇ ਬੀਪੀਐਲ ਵਿਦਿਆਰਥਣਾਂ ਨੂੰ ਮੁਫਤ ਵਰਦੀ

ਸਿੱਖਿਆ ਮੰਤਰੀ ਨੇ ਨਾਲ ਹੀ ਜਾਣਕਾਰੀ ਦਿੱਤੀ ਸੀ ਕਿ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ ਸੀ ਐਸ ਟੀ ਅਤੇ ਬੀ ਪੀ ਅਲ ਲੜਕਿਆਂ ਨੂੰ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ ਅਤੇ ਪ੍ਰਤੀ ਵਿਦਿਆਰਥੀ ਛੇ ਸੌ ਰੁਪਏ ਦੇ ਹਿਸਾਬ ਨਾਲ ਵਰਦੀਆਂ ਖਰੀਦਣ ਲਈ ਸਕੂਲ ਪ੍ਰਬੰਧਕ ਕਮੇਟੀ ਨੂੰ 92.95 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਸਨ।