AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਵਾਲੀ ਮੌਕੇ ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਦੀ ਵਧਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨੇ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਵਿਭਾਗੀ ਟੀਮਾਂ ਨੇ ਬਲਾਕ ਭਗਤਾ ਭਾਈਕਾ ਅਤੇ ਰਾਮਪੁਰਾ ਅਧੀਨ ਆਉਂਦੇ ਵੱਖ-ਵੱਖ ਬਾਜ਼ਾਰਾਂ ਅੰਦਰ ਅਚਨਚੇਤ ਛਾਪੇਮਾਰੀ ਕੀਤੀ।

ਦੀਵਾਲੀ ਮੌਕੇ ਮਿਲਾਵਟਖੋਰਾਂ 'ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ 'ਚ ਕਈ ਥਾਵਾਂ 'ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ
tv9-punjabi
| Published: 06 Nov 2026 12:14 PM IST
Share

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਦੀ ਵਧਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨੇ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਵਿਭਾਗੀ ਟੀਮਾਂ ਨੇ ਬਠਿੰਡਾ ਦੇ ਭਗਤਾ ਭਾਈਕਾ ਅਤੇ ਰਾਮਪੁਰਾ ਅਧੀਨ ਆਉਂਦੇ ਵੱਖ-ਵੱਖ ਬਾਜ਼ਾਰਾਂ ਅੰਦਰ ਅਚਨਚੇਤ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਟੀਮ ਨੇ ਦੁਕਾਨਾਂ ਤੋਂ ਮਠਿਆਈਆਂ, ਦੁੱਧ, ਪਨੀਰ, ਦੇਸੀ ਘਿਓ, ਮਸਾਲਿਆਂ ਸਮੇਤ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਇਕੱਤਰ ਕੀਤੇ। ਇਨ੍ਹਾਂ ਸਾਰੇ ਨਮੂਨਿਆਂ ਨੂੰ ਵਿਸਤ੍ਰਿਤ ਜਾਂਚ ਲਈ ਖਰੜ ਸਥਿਤ ਸਰਕਾਰੀ ਸਟੇਟ ਲੈਬਾਰਟਰੀ ਵਿਖੇ ਭੇਜਿਆ ਗਿਆ ਹੈ, ਜਿੱਥੋਂ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਦੁਕਾਨਦਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਲਾਇਸੈਂਸ, ਰਜਿਸਟ੍ਰੇਸ਼ਨ ਤੇ ਕਾਰੀਗਰਾਂ ਦੇ ਮੈਡੀਕਲ ਸਰਟੀਫਿਕੇਟਾਂ ਦੀ ਪੜਤਾਲ

ਚੈਕਿੰਗ ਮੁਹਿੰਮ ਦੌਰਾਨ ਫੂਡ ਸੇਫ਼ਟੀ ਅਫ਼ਸਰ ਸਰਵਜੀਤ ਕੌਰ, ਵਿਕਾਸ ਕੁਮਾਰ ਅਤੇ ਸਿਕੰਦਰ ਸਿੰਘ ‘ਤੇ ਆਧਾਰਿਤ ਟੀਮ ਨੇ ਦੁਕਾਨਾਂ ਅਤੇ ਵਰਕਸ਼ਾਪਾਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਰੱਖ-ਰਖਾਅ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਅਧਿਕਾਰੀਆਂ ਵੱਲੋਂ ਹਲਵਾਈਆਂ ਤੇ ਕਾਰੋਬਾਰੀਆਂ ਦੇ ਫੂਡ ਸੇਫ਼ਟੀ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਕਈ ਦੁਕਾਨਦਾਰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਮਰੱਥ ਰਹੇ। ਇਸ ਤੋਂ ਇਲਾਵਾ ਮਠਿਆਈਆਂ ਤਿਆਰ ਕਰਨ ਵਾਲੇ ਕਾਰੀਗਰਾਂ ਅਤੇ ਮਜ਼ਦੂਰਾਂ ਦੇ ਮੈਡੀਕਲ ਫਿੱਟਨੈੱਸ ਸਰਟੀਫਿਕੇਟਾਂ ਦੀ ਵੀ ਪੁਖ਼ਤਾ ਜਾਂਚ ਕੀਤੀ ਗਈ।

ਸਹਾਇਕ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਖ਼ਪਤ ਵਧਣ ਕਰਕੇ ਮਿਲਾਵਟਖੋਰੀ ਦਾ ਖ਼ਤਰਾ ਕਾਫ਼ੀ ਵਧ ਜਾਂਦਾ ਹੈ। ਇਸ ‘ਤੇ ਠੱਲ੍ਹ ਪਾਉਣ ਲਈ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਸਥਾਨਕ ਬਾਜ਼ਾਰਾਂ ਦੇ ਨਾਲ-ਨਾਲ ਬਾਹਰਲੇ ਜ਼ਿਲ੍ਹਿਆਂ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੀ ਖ਼ੁਰਾਕੀ ਵਸਤਾਂ ਦੀ ਸਪਲਾਈ ‘ਤੇ ਵੀ ਤਿੱਖੀ ਨਜ਼ਰ ਰੱਖ ਰਹੀਆਂ ਹਨ।

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ

ਸਿਹਤ ਵਿਭਾਗ ਨੇ ਸਮੂਹ ਮਠਿਆਈ ਵਿਕਰੇਤਾਵਾਂ ਅਤੇ ਖਾਦ-ਪਦਾਰਥ ਤਿਆਰ ਕਰਨ ਵਾਲਿਆਂ ਨੂੰ ਫੂਡ ਸੇਫ਼ਟੀ ਐਕਟ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ, ਮਠਿਆਈਆਂ ਪੂਰੀ ਤਰ੍ਹਾਂ ਸਾਫ਼-ਸੁਥਰੇ ਵਾਤਾਵਰਨ ਵਿੱਚ ਤਿਆਰ ਕਰਨ ਅਤੇ ਤਿਆਰ ਮਾਲ ਨੂੰ ਢੱਕ ਕੇ ਰੱਖਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਲੈਬ ਟੈਸਟਿੰਗ ਵਿੱਚ ਨਮੂਨੇ ਫ਼ੇਲ੍ਹ ਹੋਣ ਜਾਂ ਮਿਲਾਵਟ ਪਾਏ ਜਾਣ ‘ਤੇ ਸਬੰਧਤ ਦੁਕਾਨਦਾਰਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਤਿਉਹਾਰੀ ਸੀਜ਼ਨ ਦੌਰਾਨ ਇਹ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ।

Follow Us