AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CBI ਜਾਂਚ ‘ਤੇ ਕਾਂਗਰਸ ‘ਚ ਤਕਰਾਰ, ਵੜਿੰਗ ਬੋਲੇ- ਮੈਂ ਨਹੀਂ ਕਰਦਾ ਸੀਬੀਆਈ ‘ਤੇ ਯਕੀਨ, ਬਿੱਟੂ ਬੋਲੇ- ਇਹ ਹੈ ਕਾਲੀ ਭੇਡ

ਇੱਕ ਪਾਸੇ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਲੋਕ ਸਭਾ 'ਚ ਸੀਬੀਆਈ ਜਾਂਚ ਦਾ ਮੁੱਦਾ ਚੁੱਕ ਚੁੱਕੇ ਹਨ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਕੇਸ ਸੀਬੀਆਈ ਨੂੰ ਸੌਂਪਣ ਦੀ ਮੰਗ ਕਰ ਚੁੱਕੇ ਹਨ। ਪਰ, ਇਸ ਸਭ ਦੇ ਵਿਚਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਸੀਬੀਆਈ ਜਾਂਚ ਦੀ ਮੰਗ ਤੋਂ ਸਹਿਮਤ ਨਹੀਂ ਹਨ।

CBI ਜਾਂਚ 'ਤੇ ਕਾਂਗਰਸ 'ਚ ਤਕਰਾਰ, ਵੜਿੰਗ ਬੋਲੇ- ਮੈਂ ਨਹੀਂ ਕਰਦਾ ਸੀਬੀਆਈ 'ਤੇ ਯਕੀਨ, ਬਿੱਟੂ ਬੋਲੇ- ਇਹ ਹੈ ਕਾਲੀ ਭੇਡ
ਅਮਰਿੰਦਰ ਸਿੰਘ ਰਾਜਾ ਵੜਿੰਗ
tv9-punjabi
| Updated On: 25 Mar 2026 13:01 PM IST

ਡੀਐਮ ਗਗਨਦੀਪ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ‘ਤੇ ਜਿੱਥੇ ਕਾਂਗਰਸੀ ਆਗੂਆਂ ਦੀ ਰਾਏ ਵੱਖ-ਵੱਖ ਦੇਖੀ ਜਾ ਰਹੀ ਹੈ। ਉੱਥੇ ਹੀ, ਇਸ ਨਾਲ ਇੱਕ ਵਾਰ ਫ਼ਿਰ ਕਾਂਗਰਸੀ ਆਗੂਆਂ ਦਾ ਅੰਦਰੂਨੀ ਕਲੇਸ਼ ਉਜਾਗਰ ਹੋ ਚੁੱਕਾ ਹੈ। ਦਰਅਸਲ, ਕਾਂਗਰਸ ਦੇ ਜ਼ਿਆਦਾਤਰ ਆਗੂ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਰੱਖ ਚੁੱਕੇ ਹਨ, ਪਰ ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਰਾਏ ਹੋਰ ਹੀ ਹੈ।

ਜਿੱਥੇ, ਇੱਕ ਪਾਸੇ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਲੋਕ ਸਭਾ ‘ਚ ਸੀਬੀਆਈ ਜਾਂਚ ਦਾ ਮੁੱਦਾ ਚੁੱਕ ਚੁੱਕੇ ਹਨ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਕੇਸ ਸੀਬੀਆਈ ਨੂੰ ਸੌਂਪਣ ਦੀ ਮੰਗ ਕਰ ਚੁੱਕੇ ਹਨ। ਪਰ, ਇਸ ਸਭ ਦੇ ਵਿਚਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਸੀਬੀਆਈ ਜਾਂਚ ਦੀ ਮੰਗ ਤੋਂ ਸਹਿਮਤ ਨਹੀਂ ਹਨ।

ਮੈਂ ਸੀਬੀਆਈ ‘ਤੇ ਯਕੀਨ ਨਹੀਂ ਕਰਦਾ: ਵੜਿੰਗ

ਰਾਜਾ ਵੜਿੰਗ ਦੀ ਰਾਏ ਆਪਣੀ ਹੀ ਪਾਰਟੀ ਦੇ ਵਿਧਾਇਕਾਂ ਦੇ ਸਾਂਸਦਾਂ ਨਾਲ ਮੇਲ ਨਹੀਂ ਖਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸੀਬੀਆਈ ‘ਤੇ ਬਹੁਤਾ ਯਕੀਨ ਨਹੀਂ ਕਰਦਾ ਹਾਂ। ਮੇਰੀ ਇਹ ਮੰਗ ਹੈ ਕਿ ਹਾਈ ਕੋਰਟ ਦੇ ਸੀਟਿੰਗ ਜੱਜ ਦੀ ਦੇਖ-ਰੇਖ ‘ਚ ਜਾਂਚ ਹੋਣੀ ਚਾਹੀਦੀ ਹੈ। ਬਾਕੀ ਹਰ ਵਿਅਕਤੀ ਦਾ ਆਪਣਾ ਹੱਕ ਹੈ, ਕੋਈ ਸਾਂਸਦ ਸੀਬੀਆਈ ਤੋਂ ਜਾਂਚ ਦੀ ਮੰਗ ਰੱਖ ਰਿਹਾ ਹੈ, ਕੋਈ ਕਿਸੇ ਤੋਂ ਜਾਂਚ ਕਰਵਾਉਣ ਲਈ ਕਹਿ ਰਿਹਾ ਹੈ। ਹਰ ਵਿਅਕਤੀ ਦਾ ਬਣਦਾ ਹੈ ਕਿ ਉਸ ਨੇ ਕਿਸ ਤਰੀਕੇ ਦਾ ਇਨਸਾਫ਼ ਲੈਣਾ ਹੈ, ਪਰ ਮੈਨੂੰ ਲੱਗਦਾ ਹੈ ਕਿ ਸੀਟਿੰਗ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਜੱਜ ਦੀ ਦੇਖ-ਰੇਖ ‘ਚ ਜਾਂਚ ਹੋਵੇ ਤਾਂ ਇਹ ਹੋਰ ਬਿਹਤਰ ਹੋਵੇਗਾ।

ਰਵਨੀਤ ਬਿੱਟੂ ਨੇ ਵੜਿੰਗ ‘ਤੇ ਸਾਧਿਆ ਨਿਸ਼ਾਨਾ

ਦੂਜੇ ਪਾਸੇ, ਭਾਜਪਾ ਦੇ ਰਾਜ ਸਭਾ ਮੈਂਬਰ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਇਹ ਹਾਲਾਤ ਹਨ ਇੱਕ ਪਾਸੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਤੇ ਲੋਕ ਸਭਾ ਦੇ ਸੰਸਦ ਮੈਂਬਰ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਰਾਜਾ ਵੜਿੰਗ ਕਹਿ ਰਹੇ ਹਨ ਕਿ ਉਹ ਸੀਬੀਆਈ ‘ਤੇ ਭਰੋਸਾ ਨਹੀਂ ਕਰਦੇ ਹੈ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਘੇਰਦੇ ਹੋਏ ਕਿਹਾ ਕਿ ਇਹ ਮੰਗ ਡੀਐਮ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਤਾਂ ਹੀ ਅਸੀਂ ਸੰਸਦ ‘ਚ ਇਹ ਗੱਲ ਰੱਖੀ ਹੈ।

ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਸਾਡੇ ਲਈ ਤਾਂ ਇਹ ਫਾਇਦੇ ਵਾਲੀ ਗੱਲ ਹੈ ਕਿ ਇਹੋ ਜਿਹਾ ਬੰਦਾ ਪੰਜਾਬ ਕਾਂਗਰਸ ਦਾ ਆਗੂ ਬਣਿਆ ਰਿਹਾ। ਇਹੋ ਜਿਹਾ ਚੰਨ ਚਾੜ੍ਹਦਾ ਰਹੇ ਤੇ ਇਹੋ ਜਹੀਆਂ ਗੱਦਾਰੀਆਂ ਕਰਦਾ ਰਹੇ। ਜਿਵੇ ਅੰਗਰੇਜ਼ ਸੂਹੀਏ ਤੇ ਕਾਲੀਆਂ ਭੇਡਾਂ ਰੱਖਦੇ ਸਨ, ਇਹ ਰਾਜਾ ਵੜਿੰਗ ਉਹੀ ਸਭ ਤੋਂ ਵੱਡੀ ਕਾਲੀ ਭੇਡ ਹੈ। ਇਸ ਨੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕੀਤੀ ਹੈ।

Follow Us
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...