DM ਸੁਸਾਇਡ ਕੇਸ: ਮ੍ਰਿਤਕ ਦੀ ਮਾਤਾ ਨੇ ਕੀਤਾ ਹਾਈਕੋਰਟ ਦਾ ਰੁਖ਼, ਇੰਡੀਪੈਂਡਿਟ ਪੈਨਲ ਬਣਾਉਣ ਦੀ ਮੰਗ
ਗਗਨਦੀਪ ਸਿੰਘ ਰੰਧਾਵਾ ਦੀ ਮਾਤਾ ਨੇ ਹਾਈਕੋਰਟ 'ਚ ਪਟੀਸ਼ਨ ਦਰਜ ਕੀਤਾ ਗਿਆ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਬਾਹਰ ਹੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪੋਸਟਮਾਰਟਮ ਦੇ ਲਈ ਇੱਕ ਇੰਡੀਪੈਂਡਿਟ ਪੈਨਲ ਹੋਵੇ ਤੇ ਵੀਡੀਓਗ੍ਰਾਫ਼ੀ ਕੀਤੀ ਜਾਵੇ। ਇਸ ਪਟੀਸ਼ਨ 'ਤੇ ਕੱਲ੍ਹ ਨੂੰ ਸੁਣਵਾਈ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਵੇਅਰ ਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਦੀ ਮਾਤਾ ਨੇ ਹਾਈਕੋਰਟ ‘ਚ ਪਟੀਸ਼ਨ ਦਰਜ ਕੀਤੀ ਹੈ। ਇਸ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਬਾਹਰ ਹੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪੋਸਟਮਾਰਟਮ ਦੇ ਲਈ ਇੱਕ ਇੰਡੀਪੈਂਡਿਟ ਪੈਨਲ ਹੋਵੇ ਤੇ ਵੀਡੀਓਗ੍ਰਾਫ਼ੀ ਕੀਤੀ ਜਾਵੇ। ਇਸ ਪਟੀਸ਼ਨ ‘ਤੇ ਕੱਲ੍ਹ ਨੂੰ ਸੁਣਵਾਈ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਲਾਲਜੀਤ ਭੁੱਲਰ ਗ੍ਰਿਫ਼ਤਾਰ
ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਬੀਤੇ ਦਿਨ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਲਾਲਜੀਤ ਭੁਲੱਰ ਨੂੰ ਲੈ ਕੇ ਅੰਮ੍ਰਿਤਸਰ ਰਵਾਨਾ ਹੋ ਗਈ ਸੀ। ਪੁਲਿਸ ਨੇ ਇਸ ਦੌਰਾਨ ਲਾਲਜੀਤ ਭੁੱਲਰ ਦੇ ਪੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੱਜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਬੀਤੀ ਰਾਤ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਸੀ।
ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਸਫਾਈ ਦਿੰਦਿਆਂ ਫੇਸਬੁੱਕ ਤੇ ਪੋਸਟ ਕੀਤੀ ਗਈ। ਜਿਸ ‘ਚ ਉਨ੍ਹਾਂ ਨੇ ਸਰੰਡਰ ਦੀ ਗੱਲ ਕਬੂਲ ਕੀਤੀ ਹੈ।
ਸਾਰਾ ਪੰਜਾਬ ਮੇਰਾ ਪਰਿਵਾਰ- CM ਮਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ‘ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।
ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..
— Bhagwant Mann (@BhagwantMann) March 23, 2026ਇਹ ਵੀ ਪੜ੍ਹੋ


