DM Suicide Case: ਅੱਜ ਹੋਵੇਗਾ ਗਗਨਦੀਪ ਦਾ ਅੰਤਿਮ ਸਸਕਾਰ, ਪਰਿਵਾਰ ਪੋਸਟਮਾਰਟਮ ਲਈ ਰਾਜ਼ੀ

Updated On: 

24 Mar 2026 10:49 AM IST

ਗਗਨਦੀਪ ਸਿੰਘ ਰੰਧਾਵਾ ਦਾ ਦਾ ਪਰਿਵਾਰ ਪੋਸਟਮਾਰਟਮ ਦੇ ਲਈ ਰਾਜ਼ੀ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਅੱਜ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲੇ ਸੀਬੀਆਈ ਜਾਂਚ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ 'ਤੇ ਅੜੇ ਹੋਏ ਸਨ। ਇਸ ਮਾਮਲੇ 'ਚ ਬੀਤੇ ਦਿਨ ਹੀ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

DM Suicide Case: ਅੱਜ ਹੋਵੇਗਾ ਗਗਨਦੀਪ ਦਾ ਅੰਤਿਮ ਸਸਕਾਰ, ਪਰਿਵਾਰ ਪੋਸਟਮਾਰਟਮ ਲਈ ਰਾਜ਼ੀ

DM Suicide Case: ਅੱਜ ਹੋਵੇਗਾ ਗਗਨਦੀਪ ਦਾ ਅੰਤਿਮ ਸਸਕਾਰ, ਪਰਿਵਾਰ ਪੋਸਟਮਾਰਟਮ ਲਈ ਰਾਜ਼ੀ

ਵੇਅਰਹਾਊਸ ਕਾਰਪੋਰੇਸ਼ਨ ਦੀ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦਾ ਅੱਜ ਅੰਤਿਮ ਸਸਕਾਰ ਹੋਵੇਗਾ। ਉਨ੍ਹਾਂ ਦਾ ਪਰਿਵਾਰ ਪੋਸਟਮਾਰਟਮ ਦੇ ਲਈ ਰਾਜ਼ੀ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਅੱਜ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਹਾਲਾਂਕਿ, ਇਸ ਤੋਂ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲੇ ਸੀਬੀਆਈ ਜਾਂਚ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਅੜੇ ਹੋਏ ਸਨ। ਇਸ ਮਾਮਲੇ ‘ਚ ਬੀਤੇ ਦਿਨ ਹੀ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਉਨ੍ਹਾਂ ਨੂੰ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਸਾਬਕਾ ਮੰਤਰੀ ਭੁੱਲਰ ਦੇ ਗ੍ਰਿਫ਼ਤਾਰੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੁਖ਼ ਨਰਮ ਪਿਆ ਹੈ ਤੇ ਉਹ ਪੋਸਟਮਾਰਟਮ ਲਈ ਰਾਜ਼ੀ ਹੋ ਗਏ ਹਨ।

ਇਸ ਤੋਂ ਪਹਿਲਾਂ ਮ੍ਰਿਤਕ ਦੇ ਪਰਿਵਾਰ ਵੱਲੋਂ ਹਾਈਕੋਰਟ ਦਾ ਰੁਖ਼ ਵੀ ਕੀਤਾ ਗਿਆ ਹੈ। ਮ੍ਰਿਤਕ ਦੀ ਮਾਤਾ ਨੇ ਹਾਈਕੋਰਟ ‘ਚ ਪਟੀਸ਼ਨ ਦਰਜ ਕੀਤੀ ਹੈ। ਇਸ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਬਾਹਰ ਹੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪੋਸਟਮਾਰਟਮ ਦੇ ਲਈ ਇੱਕ ਇੰਡੀਪੈਂਡਿਟ ਪੈਨਲ ਹੋਵੇ ਤੇ ਵੀਡੀਓਗ੍ਰਾਫ਼ੀ ਕੀਤੀ ਜਾਵੇ। ਇਸ ਪਟੀਸ਼ਨ ਤੇ ਕੱਲ੍ਹ ਨੂੰ ਸੁਣਵਾਈ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪਰ, ਦੂਜੇ ਪਾਸੇ ਇਸ ਵਿਚਕਾਰ ਅੱਜ ਹੀ ਗਗਨਦੀਪ ਦੇ ਪੋਸਟਮਾਰਟਮ ਤੇ ਅੰਤਿਮ ਸਸਕਾਰ ਦੀ ਜਾਣਕਾਰੀ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਸਫਾਈ ਦਿੰਦਿਆਂ ਫੇਸਬੁੱਕ ‘ਤੇ ਪੋਸਟ ਕੀਤੀ ਸੀ। ਜਿਸ ਚ ਉਨ੍ਹਾਂ ਨੇ ਸਰੰਡਰ ਦੀ ਗੱਲ ਕਬੂਲ ਕੀਤੀ ਹੈ। ਉਨ੍ਹਾਂ ਨੇ ਲਿਖਿਆ ਸੀ ਕਿ ਸੱਚਾਈ ਤੇ ਇਨਸਾਫ ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।

ਸਾਰਾ ਪੰਜਾਬ ਮੇਰਾ ਪਰਿਵਾਰ- CM ਮਾਨ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।

Follow Us