AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

DM ਖ਼ੁਦਕੁਸ਼ੀ ਮਾਮਲਾ: ਗ੍ਰਿਫ਼ਤਾਰੀ ਤੋਂ ਬਚਣ ਲਈ ਲਾਲਜੀਤ ਭੁੱਲਰ ਦੇ ਪਿਤਾ ਨੇ ਕੀਤਾ ਕੋਰਟ ਦਾ ਰੁਖ਼, ਸਰਕਾਰ ਦੇਵੇਗੀ ਸਟੇਟਸ ਰਿਪੋਰਟ

ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਇਹ ਸਟੇਟਸ ਰਿਪੋਰਟ 6 ਅਗਸਤ ਨੂੰ ਕੇਸ ਦੀ ਅਗਲੀ ਸੁਣਵਾਈ 'ਤੇ ਅਦਾਲਤ ਸਾਹਮਣੇ ਦਾਇਰ ਕਰਨੀ ਹੋਵੇਗੀ।

DM ਖ਼ੁਦਕੁਸ਼ੀ ਮਾਮਲਾ: ਗ੍ਰਿਫ਼ਤਾਰੀ ਤੋਂ ਬਚਣ ਲਈ ਲਾਲਜੀਤ ਭੁੱਲਰ ਦੇ ਪਿਤਾ ਨੇ ਕੀਤਾ ਕੋਰਟ ਦਾ ਰੁਖ਼, ਸਰਕਾਰ ਦੇਵੇਗੀ ਸਟੇਟਸ ਰਿਪੋਰਟ
amanpreet-kaur
| Updated On: 08 Jul 2026 12:29 PM IST
Share

ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ ਅਗਾਂਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਤਲਬ ਕੀਤੀ ਹੈ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਸੀ।

ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਇਹ ਸਟੇਟਸ ਰਿਪੋਰਟ 6 ਅਗਸਤ ਨੂੰ ਕੇਸ ਦੀ ਅਗਲੀ ਸੁਣਵਾਈ ‘ਤੇ ਅਦਾਲਤ ਸਾਹਮਣੇ ਦਾਇਰ ਕਰਨੀ ਹੋਵੇਗੀ।

ਇਹ ਮਾਮਲਾ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜਿਆ ਹੋਇਆ ਹੈ। ਗਗਨਦੀਪ ਸਿੰਘ ਨੇ 21 ਮਾਰਚ ਨੂੰ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ‘ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪਿਤਾ ਸੁਖਦੇਵ ਸਿੰਘ ਭੁੱਲਰ ਕਾਨੂੰਨੀ ਸ਼ਿਕੰਜੇ ‘ਚ ਫਸਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਹਾਈਕੋਰਟ ਤੋਂ ਅਗਾਂਊਂ ਜ਼ਮਾਨਤ ਦੀ ਮੰਗ ਕੀਤੀ ਹੈ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਗਗਨਦੀਪ ਸਿੰਘ ਰੰਧਾਵਾ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ, ਉਨ੍ਹਾਂ ਨੇ ਇੱਕ ਵੀਡੀਓ ਰਿਕਾਰਡ ਕੀਤੀ ਤੇ ਇਸ ਨੂੰ ਇੰਟਰਨੈੱਟ ‘ਤੇ ਸਾਂਝਾ ਕੀਤਾ, ਜਿਸ ‘ਚ ਉਨ੍ਹਾਂ ਨੇ ਗੰਭੀਰ ਇਲਜ਼ਾਮ ਲਗਾਏ। ਵੀਡੀਓ ‘ਚ, ਗਗਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਹਿਰ ਖਾ ਲਿਆ ਹੈ ਤੇ ਉਨ੍ਹਾਂ ਨੇ ਲਾਲਜੀਤ ਭੁੱਲਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਇਸ ਮਾਮਲੇ ‘ਚ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਪੀਏ ਦਿਲਬਾਗ ਸਿੰਘ ਕੁਝ ਹੋਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਜਾਣਕਾਰੀ ਮੁਤਾਬਕ, ਵਿਭਾਗ ਨੂੰ ਇੱਕ ਗੋਦਾਮ ਲਈ ਜਗ੍ਹਾ ਅਲਾਟ ਕਰਨ ਦਾ ਪ੍ਰਸਤਾਵ ਪ੍ਰਾਪਤ ਹੋਇਆ ਸੀ। ਇਲਜ਼ਾਮ ਹੈ ਕਿ ਗੋਦਾਮ ਦੀ ਅਲਾਟਮੈਂਟ ਕਰਨ ਲਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਮੈਨੇਜਰ ‘ਤੇ ਦਬਾਅ ਪਾਇਆ। ਇਹ ਵੀ ਇਲਜ਼ਾਮ ਲੱਗਾ ਕਿ ਭੁੱਲਰ ਆਪਣੇ ਪਿਤਾ ਦੇ ਨਾਮ ਟੈਂਡਰ ਅਲਾਟ ਕਰਵਾਉਣਾ ਚਾਹੁੰਦੇ ਸਨ।

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ 59 ਦਿਨ ਦੀ ਜਾਂਚ ਤੋਂ ਬਾਅਦ 542 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਸੀ।

ਚਲਾਨ ‘ਚ ਖੁਦਕੁਸ਼ੀ ਲਈ ਉਕਸਾਉਣ, ਤਸ਼ਦੱਦ ਤੇ ਜ਼ਲੀਲ ਕਰਨ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਚਲਾਨ ‘ਚ ਗਗਨਦੀਪ ਰੰਧਾਵਾ ਦਾ ਇਲਾਜ ਕਰਨ ਵਾਲੇ ਡਾਕਟਰ ਦੀ ਰਿਪੋਰਟ ਵੀ ਸ਼ਾਮਲ ਸੀ। ਚਲਾਨ ‘ਚ ਡਾਕਟਰ ਸਮੇਤ ਕਰੀਬ 50 ਗਵਾਹਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਸਾਬਕਾ ਮੰਤਰੀ ‘ਤੇ ਲਗਾਏ ਇਲਜ਼ਾਮ ਸਹੀ ਪਾਏ ਗਏ ਹਨ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......