ਸਰਕਾਰ ਨਾਲ ਡਾਕਟਰਾਂ ਦੀ ਮੀਟਿੰਗ ਚ ਨਹੀਂ ਬਣੀ ਸਹਿਮਤੀ, ਕੱਲ੍ਹ ਤੋਂ ਸੋਮਵਾਰ ਤੱਕ ਪੂਰਾ ਦਿਨ ਪੰਦ ਰਹੇਗੀ OPD

Updated On: 

11 Sep 2024 19:08 PM

Doctor's Strike in Punjab: ਡਾਕਟਰਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਡਾਕਟਰਾਂ ਦੀ ਘਾਟ ਹੈ ਇਸ ਲਈ ਨਵੀਂ ਭਰਤੀ ਕੀਤੀ ਜਾਵੇ। ਡਾਕਟਰਾਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਹਸਪਤਾਲਾਂ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ।

ਸਰਕਾਰ ਨਾਲ ਡਾਕਟਰਾਂ ਦੀ ਮੀਟਿੰਗ ਚ ਨਹੀਂ ਬਣੀ ਸਹਿਮਤੀ, ਕੱਲ੍ਹ ਤੋਂ ਸੋਮਵਾਰ ਤੱਕ ਪੂਰਾ ਦਿਨ ਪੰਦ ਰਹੇਗੀ OPD

ਡਾਕਟਰਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ

Follow Us On

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਹੜਤਾਲ ਖਤਮ ਕਰਨ ਨੂੰ ਲੈ ਕੇ ਡਾਕਟਰਾ ਦੀ ਸਰਕਾਰ ਨਾਲ ਮੀਟਿੰਗ ਹੋਈ, ਪਰ ਇਸ ਮੀਟਿੰਗ ਵਿੱਚ ਮੰਗਾਂ ਤੇ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਡਾਕਟਰਾਂ ਨੇ ਸੋਮਵਾਰ ਤੱਕ ਪੂਰਾ ਦਿਨ ਓਪੀਡੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਦੁਪਹਿਰ ਨੂੰ ਹੋਈ ਮੀਟਿੰਗ ਤੋਂ ਬਾਅਦ ਡਾਕਟਰਾਂ ਨੇ ਅੱਜ ਸ਼ਾਮ ਜਾਂ ਰਾਤ ਤੱਕ ਕੋਈ ਫੈਸਲਾ ਲੈਣ ਦੀ ਗੱਲ ਕਹੀ ਸੀ। ਸ਼ਾਮ 6 ਵਜੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਐਸਐਮਐਸਏ) ਦੀ ਮੀਟਿੰਗ ਤੋਂ ਬਾਅਦ ਹੜਤਾਲ ਸਬੰਧੀ ਫੈਸਲਾ ਲਿਆ ਜਾਣਾ ਸੀ, ਪਰ ਸਹਿਮਤੀ ਨਾ ਬਣਨ ਕਰਕੇ ਹੁਣ ਐਸੋਸੀਏਸ਼ਨ ਨੇ ਸੋਮਵਾਰ ਤੱਕ ਪੂਰੇ ਪੰਜਾਬ ਵਿੱਚ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ।

ਸਵੇਰੇ 9.30 ਵਜੇ ਪੰਜਾਬ ਭਵਨ ਵਿਖੇ ਡਾਕਟਰਜ਼ ਐਸੋਸੀਏਸ਼ਨ ਨਾਲ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਈ, ਜੋ ਦੁਪਹਿਰ 12 ਵਜੇ ਤੱਕ ਜਾਰੀ ਰਹੀ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਬ ਕਮੇਟੀ ਦੇ ਚੇਅਰਮੈਨ ਸ. ਮੀਟਿੰਗ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਮੰਤਰੀ ਅਮਨ ਅਰੋੜਾ ਨੇ ਵੀ ਸ਼ਿਰਕਤ ਕੀਤੀ।

ਡਾਕਟਰਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਡਾਕਟਰਾਂ ਦੀ ਘਾਟ ਹੈ ਇਸ ਲਈ ਨਵੀਂ ਭਰਤੀ ਕੀਤੀ ਜਾਵੇ। ਡਾਕਟਰਾਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਹਸਪਤਾਲਾਂ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ।

ਡਾਕਟਰਾਂ ਦੀਆਂ ਮੰਗਾਂ ਨਾਲ ਸਰਕਾਰ ਦੀ ਸਹਿਮਤੀ

ਉਧਰ, ਸਰਕਾਰ ਨੇ ਮੀਟਿੰਗ ਵਿੱਚ ਡਾਕਟਰਾਂ ਦੀਆਂ ਮੰਗਾਂ ਨਾਲ ਸਹਿਮਤੀ ਜਤਾਈ। ਮੀਟਿੰਗ ਵਿੱਚ ਤਨਖਾਹ ਵਿੱਚ ਵਾਧੇ ਸਮੇਤ ਡਾਕਟਰਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।ਨਾਲ ਹੀ ਡਾਕਟਰਾਂ ਦੀ ਸੁਰੱਖਿਆ ਲਈ ਹਰ ਸਰਕਾਰੀ ਹਸਪਤਾਲ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਡਾਕਟਰਾਂ ਦੀਆਂ ਮੰਗਾਂ ਸਬੰਧੀ ਇੱਕ ਕਮੇਟੀ ਬਣਾਈ ਜਾਵੇਗੀ, ਜੋ ਸਾਰੀਆਂ ਮੰਗਾਂ ਦਾ ਖਾਕਾ ਤਿਆਰ ਕਰੇਗੀ।

ਨਾਲ ਹੀ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਿਹਤ ਵਿਭਾਗ ਨੇ 1900 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਮੁਤਾਬਕ, 400 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੋਰ ਅਸਾਮੀਆਂ ਲਈ ਇਸ ਸਾਲ ਇੱਕ ਹੋਰ ਨੋਟੀਫਿਕੇਸ਼ਨ ਜਾਰੀ ਕਰਕੇ ਦੂਜੇ ਪੜਾਅ ਵਿੱਚ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ।

ਹਾਂ-ਪੱਖੀ ਰਹੀ ਸਰਕਾਰ ਨਾਲ ਮੀਟਿੰਗ

ਮੀਟਿੰਗ ਤੋਂ ਬਾਅਦ ਪੰਜਾਬ ਸਿਵਲ ਸਰਵਿਸਿਜ਼ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਨੇ ਦੱਸਿਆ ਸੀ ਕਿ ਸਰਕਾਰ ਨਾਲ ਹੋਈ ਮੀਟਿੰਗ ਹਾਂ-ਪੱਖੀ ਰਹੀ, ਪਰ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਤੌਰ ਤੇ ਭਰੋਸਾ ਨਹੀਂ ਮਿਲਦਾ, ਉਦੋਂ ਤੱਕ ਹੜਤਾਲ ਸਬੰਧੀ ਉਨ੍ਹਾਂ ਦੀ ਗੱਲਬਾਤ ਜਾਰੀ ਰਹੇਗੀ। ਉਂਜ ਅੱਜ ਸ਼ਾਮ ਛੇ ਐਸੋਸੀਏਸ਼ਨਾਂ ਦੀ ਜਨਰਲ ਬਾਡੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਹੜਤਾਲ ਸਬੰਧੀ ਫ਼ੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ‘ਚ ਪਿਛਲੇ ਤਿੰਨ ਦਿਨਾਂ ਤੋਂ ਡਾਕਟਰ ਹੜਤਾਲ ‘ਤੇ ਹਨ। ਇਸ ਕਾਰਨ ਸਵੇਰੇ 8 ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਠੱਪ ਰਹਿੰਦੀਆਂ ਹਨ। ਹੜਤਾਲ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਆਪਰੇਸ਼ਨ ਵੀ ਮੁਲਤਵੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਡਾਕਟਰਾਂ ਨੇ 12 ਸਤੰਬਰ ਵੀਰਵਾਰ ਤੋਂ ਪੂਰੇ ਦਿਨ ਲਈ ਹੜਤਾਲ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਫਿਲਹਾਲ ਪੰਜਾਬ ਸਿਵਲ ਸਰਵਿਸਿਜ਼ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਹੋਣੀ ਬਾਕੀ ਹੈ, ਜਿਸ ਵਿੱਚ ਅਗਲੇਰੀ ਫੈਸਲਾ ਲਿਆ ਜਾਵੇਗਾ।

Exit mobile version