ਮਨਮੋਹਨ ਸਿੰਘ 1947 ਦੀ ਵੰਡ ਤੋਂ ਬਾਅਦ ਪਾਕਿਸਤਾਨ ਛੱਡ ਪੰਜਾਬ ਆਏ, PU ‘ਚ ਕੀਤੀ ਪ੍ਰੋਫੈਸਰ ਦੀ ਨੌਕਰੀ, ਜਾਣੋ ਪੂਰੀ ਕਹਾਣੀ
Dr. Manmohan Singh Passes Away: ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਆ ਕੇ ਵਸ ਗਿਆ। ਮਨਮੋਹਨ ਸਿੰਘ ਦੀ ਮੁੱਢਲੀ ਪੜ੍ਹਾਈ ਅੰਮ੍ਰਿਤਸਰ ਵਿੱਚ ਹੋਈ। ਮਨਮੋਹਨ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਖੁੱਲ੍ਹੇ ਦਿਲ ਨਾਲ ਪੰਜਾਬ ਅਤੇ ਚੰਡੀਗੜ੍ਹ ਨੂੰ ਕਈ ਵੱਡੀਆਂ ਗ੍ਰਾਂਟਾਂ ਦਿੱਤੀਆਂ। ਜਿਨ੍ਹਾਂ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ ਇੱਕ ਵੱਡਾ ਪ੍ਰੋਜੇਕਟ ਸੀ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਇਸ ਦੁਨੀਆ ‘ਚ ਨਹੀਂ ਰਹੇ। ਉਨ੍ਹਾਂ ਨੇ 92 ਸਾਲ ਦੀ ਉਮਰ ‘ਚ ਦਿੱਲੀ ਦੇ ਏਮਜ਼ ‘ਚ ਆਖਰੀ ਸਾਹ ਲਏ। ਮਨਮੋਹਨ ਸਿੰਘ ਦਾ ਪੰਜਾਬ ਤੇ ਚੰਡੀਗੜ੍ਹ ਨਾਲ ਡੂੰਘੇ ਸਬੰਧ ਸਨ। ਉਨ੍ਹਾਂ ਦਾ ਜਨਮ 26 ਸਤੰਬਰ 1932 ਨੂੰ ਪੰਜਾਬ ਦੇ ਚਕਵਾਲ ਜਿਲ੍ਹੇ ਦੇ ਗਾਹ ਪਿੰਡ ਵਿੱਚ ਹੋਇਆ ਸੀ, ਜੋ ਇਸ ਵੇਲੇ ਪਾਕਿਸਤਾਨ ਦਾ ਹਿੱਸਾ ਹੈ। 1947 ਵਿੱਚ ਭਾਰਤ-ਪਾਕਿਸਤਾਨ ਦੀ ਵੰਡ ਹੋਈ ਤਾਂ ਮਨਮੋਹਨ ਸਿੰਘ ਆਪਣੇ ਪਰਿਵਾਰ ਸਮੇਤ ਪਾਕਿਸਤਾਨ ਛੱਡ ਪੰਜਾਬ ਵਿੱਚ ਆ ਗਏ। ਦੱਸ ਦਈਏ ਕਿ ਉਸ ਵੇਲੇ ਮਨਮੋਹਨ ਸਿੰਘ ਦੀ ਉਮਰ ਸਿਰਫ 15 ਸਾਲ ਹੀ ਸੀ।
ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਆ ਕੇ ਵਸ ਗਿਆ। ਅੰਮ੍ਰਿਤਸਰ ਦੇ ਮਜੀਠ ਮੰਡੀ ਵਿੱਚ ਉਨ੍ਹਾਂ ਦੇ ਪਿਤਾ ਦੀ ਦੁਕਾਨ ਸੀ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਪਿਤਾ ਵਪਾਰੀ ਸਨ। ਮਨਮੋਹਨ ਸਿੰਘ ਦੀ ਮੁੱਢਲੀ ਪੜ੍ਹਾਈ ਅੰਮ੍ਰਿਤਸਰ ਵਿੱਚ ਹੋਈ। ਉਹ ਹਿੰਦੂ ਕਾਲਜ ਵਿੱਚ ਪੜੇ ਹੋਏ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਬਤੌਰ ਪ੍ਰੋਫੈਸਰ ਵਜੋਂ ਵੀ ਸੇਵਾ ਨਿਭਾਈ।
ਲੁਧਿਆਣਾ ਵਿੱਚ ਰਹਿੰਦੇ ਹਨ ਮਨਮੋਹਨ ਸਿੰਘ ਦੇ ਰਿਸ਼ਤੇਦਾਰ
ਮਨਮੋਹਨ ਸਿੰਘ ਦੇ ਰਿਸ਼ੇਦਾਰ ਲੁਧਿਆਣਾ ਵਿੱਚ ਰਹਿੰਦੇ ਹਨ। ਮਨਮੋਹਨ ਸਿੰਘ ਦੀ ਭਾਣਜੀ ਗੁਰਮੀਤ ਕੌਰ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਉਨ੍ਹਾਂ ਦੇ ਰਿਸ਼ਤੇ ਵਿੱਚ ਮਾਸੜ ਲਗਦੇ ਹਨ। ਸਾਲ ਵਿੱਚ ਇੱਕ ਦੋ ਵਾਰ ਮਨਮੋਹਨ ਸਿੰਘ ਜੀ ਨਾਲ ਉਨ੍ਹਾਂ ਦੀ ਦਿੱਲੀ ਵਿੱਚ ਮੁਲਾਕਾਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਮਨਮੋਹਨ ਸਿੰਘ ਬਹੁਤ ਹੀ ਨੇਕ ਅਤੇ ਨਿੱਘੇ ਸੁਭਾਅ ਦੇ ਮਾਲਿਕ ਸਨ।
ਪੰਜਾਬ ਅਤੇ ਚੰਡੀਗੜ੍ਹ ਨੂੰ ਕਈ ਵੱਡੀਆਂ ਗ੍ਰਾਂਟਾਂ ਦਿੱਤੀਆਂ
ਮਨਮੋਹਨ ਸਿੰਘ ਨੇ ਨਿਊ ਚੰਡੀਗੜ੍ਹ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਵੀ ਰੱਖਿਆ। ਇਹ ਨਿਊ ਚੰਡੀਗੜ੍ਹ ਦਾ ਪਹਿਲਾ ਵੱਡਾ ਸਰਕਾਰੀ ਪ੍ਰੋਜੈਕਟ ਸੀ। ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਜਿਆਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਦੀ ਸੱਤਾ ‘ਤੇ ਕਾਬਜ ਰਹੀ। ਇਸ ਦੇ ਬਾਵਜੂਦ ਵੀ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਖੁੱਲ੍ਹੇ ਦਿਲ ਨਾਲ ਪੰਜਾਬ ਅਤੇ ਚੰਡੀਗੜ੍ਹ ਨੂੰ ਕਈ ਵੱਡੀਆਂ ਗ੍ਰਾਂਟਾਂ ਦਿੱਤੀਆਂ।
ਇਹ ਵੀ ਪੜ੍ਹੋ
ਮਨਮੋਹਨ ਸਿੰਘ ਨੇ ਪੰਜਾਬ ਨੂੰ ਦਿੱਤਾ IISER ਪ੍ਰੋਜੈਕਟ
ਮਨਮੋਹਨ ਸਿੰਘ ਦੀ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ, ਪੰਜਾਬ ਨਾਲ ਜੁੜੀ ਇੱਕ ਦਿਲਚਸਪ ਕਹਾਣੀ ਹੈ। ਦਰਅਸਲ 2004, ਵਿੱਚ ਮਨਮੋਹਨ ਸਿੰਘ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਦੇ ਦੋਸਤ ਡਾਕਟਰ ਕੇਸਰ ਸਿੰਘ ਨੇ ਉਨ੍ਹਾਂ ਨੂੰ ਇੱਕ ਪੱਤਰ ਲਿਖਿਆ। ਇਸ ਪੱਤਰ ਵਿੱਚ ਕੇਸਰ ਸਿੰਘ ਨੇ ਪੰਜਾਬ ਵਿੱਚ IISER ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਮਨਮੋਹਨ ਸਿੰਘ ਨੇ ਇਹ ਅਪੀਲ ਸਵੀਕਰਾ ਕਰ ਲਈ। IISER ਪ੍ਰੋਜੇਕਟ ਦਿੰਦਿਆਂ ਉਨ੍ਹਾਂ ਨੇ ਇਹ ਸ਼ਰਤ ਰੱਖੀ ਕਿ ਇਹ ਇੰਸਟੀਚਿਊਟ ਮੁਹਾਲੀ ਵਿੱਚ ਹੀ ਬਣਾਇਆ ਜਾਵੇ। ਕਿਉਂਕਿ ਇੱਥੇ ਹਵਾਈ ਸੇਵਾਂ ਲਈ ਸੰਪਰਕ ਕਾਫੀ ਵਧੀਆ ਸੀ। ਜਿਸ ਨਾਲ ਲੋਕਾਂ ਨੂੰ ਇਸ ਦਾ ਜਿਆਦਾ ਲਾਭ ਲੈ ਸਕਣ। ਮੁਹਾਲੀ ਦੇ ਸੈਕਟਰ-81 ਵਿਖੇ 2007 ਵਿੱਚ ਬਣ ਕੇ ਤਿਆਰ ਹੋ ਗਿਆ।
ਨਿਊ ਚੰਡੀਗੜ੍ਹ ਦੀ ਸਥਾਪਨਾ ‘ਤੇ ਪਹਿਲਾ ਸਰਕਾਰੀ ਪ੍ਰੋਜੈਕਟ ਦਿੱਤਾ
ਸਿਟੀ ਬਿਊਟੀਫੁਲ ਚੰਡੀਗੜ੍ਹ ਨਾਲ ਮਨਮੋਹਨ ਸਿੰਘ ਦਾ ਪੰਜਾਬ ਨਾਲ ਬਹੁਤ ਪਿਆਰ ਸੀ। 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰੀ ਬਣੀ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣੇ। 2012 ਵਿੱਚ ਅਕਾਲੀ-ਭਾਜਪਾ ਗਠਜੋੜ ਮੁੜ ਪੰਜਾਬ ਦੀ ਸੱਤਾ ਤੇ ਬਰਕਰਾਰ ਰਿਹਾ।
ਪੰਜਾਬ ਦੀ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ਇਲਾਕੇ ਵਿੱਚ ਨਿਊ ਚੰਡੀਗੜ੍ਹ ਦੇ ਨਾਂ ਨਾਲ ਨਵਾਂ ਸ਼ਹਿਰ ਵਸਾਉਣ ਦੀ ਯੋਜਨਾ ਬਣਾਈ। ਪੰਜਾਬ ਸਰਕਾਰ ਨੇ ਕੇਂਦਰ ਤੋਂ ਉਸ ਵੇਲੇ ਇਸ ਨਵੇਂ ਵਸੇ ਸ਼ਹਿਰ ਲਈ ਵੱਡੇ ਪ੍ਰੋਜੇਕਟ ਦੀ ਮੰਗ ਕੀਤੀ ਤਾਂ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 30 ਦਸੰਬਰ, 2013 ਨੂੰ ਖੁਦ ਨਿਊ ਚੰਡੀਗੜ੍ਹ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆਏ ਸਨ। ਨਿਊ ਚੰਡੀਗੜ੍ਹ ਦਾ ਉਸ ਸਮੇਂ ਇਹ ਪਹਿਲਾ ਅਤੇ ਸਭ ਤੋਂ ਵੱਡਾ ਸਰਕਾਰੀ ਪ੍ਰਾਜੈਕਟ ਸੀ। ਜਿਸ ਤੋਂ ਬਾਅਦ ਨਿਊ ਚੰਡੀਗੜ੍ਹ ਦੀ ਇੱਕ ਵੱਖਰੀ ਪਹਿਚਾਣ ਬਣ ਗਈ।