AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਕਲੀਨ ਚਿੱਟ ‘ਤੇ ਦਿੱਤੀ ਵਧਾਈ, ਕਿਹਾ- ‘ਸੱਚ ਦੀ ਹੋਈ ਜਿੱਤ’

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ ਕਲੀਨ ਚਿੱਟ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਫੈਸਲੇ ਨੂੰ ਸੱਚਾਈ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਦੇ ਬੱਦਲ ਬਹੁਤੀ ਦੇਰ ਤੱਕ ਸੱਚ ਨੂੰ ਛੁਪਾ ਕੇ ਨਹੀਂ ਰੱਖ ਸਕਦੇ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਕਲੀਨ ਚਿੱਟ 'ਤੇ ਦਿੱਤੀ ਵਧਾਈ, ਕਿਹਾ- 'ਸੱਚ ਦੀ ਹੋਈ ਜਿੱਤ'
ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਕਲੀਨ ਚਿੱਟ ‘ਤੇ ਦਿੱਤੀ ਵਧਾਈ
davinder-kumar-jalandhar
| Published: 28 Feb 2026 20:01 PM IST

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ ਕਲੀਨ ਚਿੱਟ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਫੈਸਲੇ ਨੂੰ ਸੱਚਾਈ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਦੇ ਬੱਦਲ ਬਹੁਤੀ ਦੇਰ ਤੱਕ ਸੱਚ ਨੂੰ ਛੁਪਾ ਕੇ ਨਹੀਂ ਰੱਖ ਸਕਦੇ।

ਨਿੱਜੀ ਤੌਰ ‘ਤੇ ਮਿਲ ਕੇ ਦਿੱਤੀ ਮੁਬਾਰਕਬਾਦ

ਇਸ ਖ਼ੁਸ਼ੀ ਦੇ ਮੌਕੇ ‘ਤੇ ਡਾ. ਰਵਜੋਤ ਸਿੰਘ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੰਜੋਜਕ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਜਰੀਵਾਲ ਨੂੰ ਨਿੱਜੀ ਤੌਰ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ‘ਤੇ ਨਿਆਂਪਾਲਿਕਾ ਦੀ ਅੰਤਿਮ ਮੋਹਰ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ, ਖਾਸ ਕਰਕੇ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਜੋ ਨਕਾਰਾਤਮਕ ਸਾਜ਼ਿਸ਼ ਰਚੀ ਗਈ ਸੀ, ਉਹ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।

ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਰਾਜਨੀਤੀ

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਪਾਰਦਰਸ਼ਤਾ, ਇਮਾਨਦਾਰੀ ਅਤੇ ਜਨ-ਸੇਵਾ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਆਈ ਹੈ। ਉਨ੍ਹਾਂ ਦੋਹਰਾਇਆ ਕਿ ਪਾਰਟੀ ਦੀ ਲੀਡਰਸ਼ਿਪ ਨੇ ਹਰ ਚੁਣੌਤੀ ਅਤੇ ਔਖੇ ਸਮੇਂ ਦਾ ਸਾਹਮਣਾ ਬਹੁਤ ਹੀ ਮਜ਼ਬੂਤੀ ਅਤੇ ਸਬਰ ਨਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਦੇ ਹਰ ਉਸ ਵਰਕਰ ਲਈ ਉਤਸ਼ਾਹਜਨਕ ਹੈ ਜੋ ਸੱਚ ਦੀ ਲੜਾਈ ਲੜ ਰਿਹਾ ਹੈ।

ਸੱਚ ਪ੍ਰੇਸ਼ਾਨ ਹੋ ਸਕਦਾ ਹੈ, ਪਰਾਜਿਤ ਨਹੀਂ

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਸੱਚਾਈ ਨੂੰ ਕੁਝ ਸਮੇਂ ਲਈ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਹੈ, ਪਰ ਉਸ ਨੂੰ ਕਦੇ ਵੀ ਪਰਾਜਿਤ (ਹਰਾਇਆ) ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਅਦਾਲਤੀ ਫੈਸਲਾ ਨਾ ਸਿਰਫ਼ ਪਾਰਟੀ ਲੀਡਰਸ਼ਿਪ ਦੀ ਨੈਤਿਕਤਾ ਦੀ ਜਿੱਤ ਹੈ, ਸਗੋਂ ਇਹ ਭਾਰਤੀ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਦੀ ਵੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਬਚਿਆ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...