ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਮੁੱਖ ਮੰਤਰੀ ਮਾਨ ਦਾ ਸੁਪਨਾ : ਬਰਿੰਦਰ ਕੁਮਾਰ ਗੋਇਲ – Punjabi News

ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਮੁੱਖ ਮੰਤਰੀ ਮਾਨ ਦਾ ਸੁਪਨਾ : ਬਰਿੰਦਰ ਕੁਮਾਰ ਗੋਇਲ

Updated On: 

01 Oct 2024 18:06 PM

Water Supply to Every Field: ਪੂਰੀ ਪ੍ਰਕਿਰਿਆ ਨੂੰ ਸਰਲ ਬਣਾਉਣ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ 1873 ਦੇ ਐਕਟ ਦੀ ਥਾਂ ਨਵਾਂ ਨਹਿਰੀ ਐਕਟ ਬਣਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਨਾਲ ਸਬੰਧਤ ਕੇਸਾਂ ਵਾਸਤੇ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈ-ਸਿੰਚਾਈ ਨਾਮ ਦੀ ਐਪ ਵੀ ਲਾਂਚ ਕੀਤੀ ਗਈ ਹੈ।

ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਮੁੱਖ ਮੰਤਰੀ ਮਾਨ ਦਾ ਸੁਪਨਾ : ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

Follow Us On

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ।

ਇਸ ਗੱਲ ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ।

’49 ਪਿੰਡਾਂ ਨੂੰ 35-40 ਸਾਲਾਂ ਬਾਅਦ ਪਾਣੀ ਪਹੁੰਚਿਆ’

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ਜਿੱਥੇ 35-40 ਸਾਲਾਂ ਦੇ ਵਕਫ਼ੇ ਤੋਂ ਬਾਅਦ ਪਾਣੀ ਪਹੁੰਚਿਆ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਮੁੱਖ ਮੰਤਰੀ ਮਾਨ ਦਾ ਸੁਪਨਾ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਨਹਿਰ ਚ ਪਾੜ ਪੈਣ ਕਰਕੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਲਗਭਗ 414 ਕਿਲੋਮੀਟਰ ਲੰਬਾਈ ਵਾਲੀਆਂ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਣੀ ਛੱਡਣ ਲਈ 100 ਮੋਘੇ ਉਸਾਰੀ ਅਧੀਨ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਨਰੇਗਾ ਤਹਿਤ 2023-24 ਲਈ ਨਹਿਰਾਂ ਅਤੇ ਵਾਟਰ ਕੋਰਸਾਂ ਦੀ ਮੁਰੰਮਤ ਦਾ ਕੰਮ 228 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ।

1536 ਕਰੋੜ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ

ਪ੍ਰਮੁੱਖ ਸਕੱਤਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3 ਨਹਿਰਾਂ- ਮਾਲਵਾ, ਦਸਮੇਸ਼ ਅਤੇ ਮਲੇਰਕੋਟਲਾ ਤਜਵੀਜ਼ਤ/ਨਿਰਮਾਣ ਅਧੀਨ ਹਨ ਅਤੇ ਇਸ ਤੋਂ ਇਲਾਵਾ ਪਹਿਲੀ ਵਾਰ ਨਦੀਆਂ/ਡਰੇਨਾਂ/ਚੋਏ/ਛੋਟੀਆਂ ਨਦੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਹੈ। ਇਸ ਤੋਂ ਇਲਾਵਾ 1536 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related Stories
ਜਲੰਧਰ ‘ਚ ਪੁਲਿਸ ਦੀ ਹਾਈ ਲੈਵਲ ਮੀਟਿੰਗ, ਆਈਜੀ-ਡੀਆਈਜੀ ਰੇਂਜ ਸਮੇਤ ਸਾਰੇ ਜ਼ਿਲ੍ਹਾ ਅਧਿਕਾਰੀ ਰਹੇ ਮੌਜੂਦ, ਨਸ਼ਿਆਂ ਨੂੰ ਲੈ ਕੇ ਸਖ਼ਤੀ ਦੇ ਆਦੇਸ਼
ਲੁਧਿਆਣਾ ‘ਚ 100 ਸਾਲ ਪੁਰਾਣੀ ਇਮਾਰਤ ਡਿੱਗੀ: ਧਮਾਕੇ ਨੇ ਹਿਲਾ ਦਿੱਤਾ ਪੂਰਾ ਇਲਾਕਾ, ਮਹਿਲਾਂ ਤੇ ਇੱਕ ਬੱਚਾ ਜ਼ਖਮੀ
ਮੁੱਖ ਮੰਤਰੀ ਦੀ ਮੰਤਰੀਆਂ-ਅਧਿਕਾਰੀਆਂ ਨਾਲ ਮੀਟਿੰਗ: ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ, ਕੇਂਦਰ ਸਰਕਾਰ ਨੂੰ ਵੀ ਲਿਖਿਆ ਪੱਤਰ
ਪਰਾਲੀ ਸਾੜਨ ਵਾਲਿਆਂ ਖਿਲਾਫ ਹੋਵੇਗਾ ਐਕਸ਼ਨ, 8 ਹਜ਼ਾਰ ਨੋਡਲ ਅਫਸਰ ਨਿਯੁਕਤ… ਪੰਜਾਬ ਸਰਕਾਰ ਦਾ ਐਲਾਨ
Seechewal Complaint to Union Govt: ਰਾਜ ਸਭਾ ਮੈਂਬਰ ਸੀਚੇਵਾਲ ਨੇ ਕੇਂਦਰ ਨੂੰ ਕੀਤੀ ਸ਼ਿਕਾਇਤ, ਕਿਹਾ- ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ‘ਚ ਹੋ ਰਿਹਾ ਭ੍ਰਿਸ਼ਟਾਚਾਰ
ਜਲੰਧਰ ਨਹੀਂ ਆਵੇਗੀ ਸਵਰਨ ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਟ੍ਰੇਨ: ਕੈਂਟ ਰੇਲਵੇ ਸਟੇਸ਼ਨ ‘ਤੇ ਚੱਲ ਰਿਹਾ ਹੈ ਕੰਮ, 9 ਅਕਤੂਬਰ ਤੱਕ ਹੁਕਮ ਜਾਰੀ
Exit mobile version